Radio Spice
India News

5 ਸੂਬਿਆਂ 'ਚ ਵੱਜਿਆ ਚੋਣ ਬਿਗਲ, CEC ਨੇ ਐਲਾਨੀਆਂ ਤਰੀਕਾਂ, 16.14 ਕਰੋੜ ਵੋਟਰ ਪਾਉਣਗੇ ਵੋਟ

By 111459pwpadmin•

ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਮੱਧ ਪ੍ਰਦੇਸ਼ 'ਚ 17 ਨਵੰਬਰ ਨੂੰ, ਰਾਜਸਥਾਨ 23 ਨਵੰਬਰ, ਛੱਤੀਸਗੜ੍ਹ 'ਚ 7 ਨਵੰਬਰ ਤੇ 17 ਨਵਬੰਰ ਨੂੰ ਦੋ ਪੜ੍ਹਾਵਾਂ 'ਚ, ਮਿਜ਼ੋਰਮ 'ਚ 7 ਨਵੰਬਰ ਅਤੇ ਤੇਲੰਗਾਨਾ 'ਚ 30 ਨਵੰਬਰ ਨੂੰ ਵੋਟਾਂ ਪੈਣਗੀਆਂ। ਮੁੱਖ ਚੋਣ ਕਮਿਸ਼ਨਰ ਨੇ ਦੱਸਿਆ ਕਿ 5 ਰਾਜਾਂ ਦੇ 16.14 ਕਰੋੜ ਵੋਟਰ ਆਪਣੀ ਵੋਟ ਪਾਉਣਗੇ। 5 ਰਾ

ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਮੱਧ ਪ੍ਰਦੇਸ਼ 'ਚ 17 ਨਵੰਬਰ ਨੂੰ, ਰਾਜਸਥਾਨ 23 ਨਵੰਬਰ, ਛੱਤੀਸਗੜ੍ਹ 'ਚ 7 ਨਵੰਬਰ ਤੇ 17 ਨਵਬੰਰ ਨੂੰ ਦੋ ਪੜ੍ਹਾਵਾਂ 'ਚ, ਮਿਜ਼ੋਰਮ 'ਚ 7 ਨਵੰਬਰ ਅਤੇ ਤੇਲੰਗਾਨਾ 'ਚ 30 ਨਵੰਬਰ ਨੂੰ ਵੋਟਾਂ ਪੈਣਗੀਆਂ।

ਮੁੱਖ ਚੋਣ ਕਮਿਸ਼ਨਰ ਨੇ ਦੱਸਿਆ ਕਿ 5 ਰਾਜਾਂ ਦੇ 16.14 ਕਰੋੜ ਵੋਟਰ ਆਪਣੀ ਵੋਟ ਪਾਉਣਗੇ। 5 ਰਾਜਾਂ ਦੀਆਂ 679 ਵਿਧਾਨ ਸਭਾ ਸੀਟਾਂ 'ਤੇ ਚੋਣਾਂ ਹੋਣਗੀਆਂ। ਸਾਰੀਆਂ ਸਿਆਸੀ ਪਾਰਟੀਆਂ ਤੋਂ ਸੁਝਾਅ ਲਏ ਗਏ।

ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ 17 ਅਕਤੂਬਰ ਤੋਂ 30 ਨਵੰਬਰ ਤਕ ਪੂਰੇ ਦੇਸ਼ ਵਿੱਚ ਜੇਕਰ ਕੋਈ ਵੋਟਰ ਸੂਚੀ 'ਚ ਕੋਈ ਬਦਲਾਅ ਕਰਨਾ ਚਾਹੁੰਦਾ ਹੈ ਤਾਂ ਉਹ ਕਰ ਸਕਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਮਿਜ਼ੋਰਮ, ਛੱਤੀਸਗੜ੍ਹ, ਰਾਜਸਥਾਨ, ਮੱਧ ਪ੍ਰਦੇਸ਼, ਤੇਲੰਗਾਨਾ ਵਿੱਚ 8.2 ਕਰੋੜ ਪੁਰਸ਼ ਵੋਟਰ, 7.8 ਕਰੋੜ ਮਹਿਲਾ ਵੋਟਰ ਅਤੇ 60.2 ਲੱਖ ਪਹਿਲੀ ਵਾਰ ਵੋਟਰ ਹੋਣਗੇ।

ਵਿਧਾਨ ਸਭਾ ਚੋਣਾਂ 2023

ਰਾਜ ਵਿਧਾਨ ਸਭਾ ਸੀਟ

ਮੱਧ ਪ੍ਰਦੇਸ਼- 203

ਛੱਤੀਸਗੜ੍ਹ- 90

ਰਾਜਸਥਾਨ- 200

ਤੇਲੰਗਾਨਾ- 119

ਮਿਜ਼ੋਰਮ- 40

ਚੋਣ ਕਮਿਸ਼ਨਰ ਨੇ ਅਬਜ਼ਰਵਰਾਂ ਨਾਲ ਕੀਤੀ ਮੀਟਿੰਗ

ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਨ ਤੋਂ ਪਹਿਲਾਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਨਾਲ ਅਬਜ਼ਰਵਰਾਂ ਦੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਤੈਅ ਕਰਨਾ ਹੋਵੇਗਾ ਕਿ ਚੋਣਾਂ 'ਚ ਕੋਈ ਵੀ ਪੈਸੇ ਦੀ ਤਾਕਤ ਅਤੇ ਬਾਹੂਬਲੀ ਰਾਹੀਂ ਵੋਟਰਾਂ ਨੂੰ ਪ੍ਰਭਾਵਿਤ ਨਾ ਕਰਸ ਕੇ। ਮਾਡਲ ਕੋਡ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਗਿਆ ਹੈ। ਚੋਣਾਂ ਪੂਰੀ ਤਰ੍ਹਾਂ ਹਿੰਸਾ ਰਹਿਤ ਹੋਣੀਆਂ ਚਾਹੀਦੀਆਂ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live