Radio Spice
India News

5G ਸੇਵਾ ਸ਼ੁਰੂ ਹੋਣ ਦੇ 10 ਮਹੀਨਿਆਂ ਦੇ ਅੰਦਰ 3 ਲੱਖ ਤੋਂ ਵੱਧ ਮੋਬਾਈਲ ਸਾਈਟਾਂ ਲਾਂਚ: ਅਸ਼ਵਿਨੀ ਵੈਸ਼ਨਵ

By 111459pwpadmin•

ਕੇਂਦਰੀ ਟੇਲੀਕੌਮ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਦੇਸ਼ ਵਿੱਚ 5ਜੀ ਸੇਵਾ ਸ਼ੁਰੂ ਹੋਣ ਦੇ ਦਸ ਮਹੀਨਿਆਂ ਦੇ ਅੰਦਰ 3 ਲੱਖ ਤੋਂ ਵੱਧ ਮੋਬਾਈਲ ਸਾਈਟਾਂ ਸ਼ੁਰੂ ਹੋ ਚੁੱਕੀਆਂ ਹਨ। ਕੇਂਦਰੀ ਮੰਤਰੀ ਨੇ ਸੋਸ਼ਲ ਮੀਡੀਆ ਸਾਈਟ ਕੂ 'ਤੇ ਦੱਸਿਆ ਕਿ 5ਜੀ ਸਾਈਟਾਂ ਦੇਸ਼ ਦੇ 714 ਜ਼ਿਲਿਆਂ 'ਚ ਫੈਲੀਆਂ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ "ਦੁਨੀਆ ਦਾ ਸਭ ਤੋਂ ਤੇਜ਼ 5G ਰੋਲਆਊਟ ਜਾਰ

5G ਸੇਵਾ ਸ਼ੁਰੂ ਹੋਣ ਦੇ 10 ਮਹੀਨਿਆਂ ਦੇ ਅੰਦਰ 3 ਲੱਖ ਤੋਂ ਵੱਧ ਮੋਬਾਈਲ ਸਾਈਟਾਂ ਲਾਂਚ: ਅਸ਼ਵਿਨੀ ਵੈਸ਼ਨਵ

ਕੇਂਦਰੀ ਟੇਲੀਕੌਮ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਦੇਸ਼ ਵਿੱਚ 5ਜੀ ਸੇਵਾ ਸ਼ੁਰੂ ਹੋਣ ਦੇ ਦਸ ਮਹੀਨਿਆਂ ਦੇ ਅੰਦਰ 3 ਲੱਖ ਤੋਂ ਵੱਧ ਮੋਬਾਈਲ ਸਾਈਟਾਂ ਸ਼ੁਰੂ ਹੋ ਚੁੱਕੀਆਂ ਹਨ। ਕੇਂਦਰੀ ਮੰਤਰੀ ਨੇ ਸੋਸ਼ਲ ਮੀਡੀਆ ਸਾਈਟ ਕੂ 'ਤੇ ਦੱਸਿਆ ਕਿ 5ਜੀ ਸਾਈਟਾਂ ਦੇਸ਼ ਦੇ 714 ਜ਼ਿਲਿਆਂ 'ਚ ਫੈਲੀਆਂ ਹੋਈਆਂ ਹਨ।

ਉਨ੍ਹਾਂ ਨੇ ਕਿਹਾ ਕਿ "ਦੁਨੀਆ ਦਾ ਸਭ ਤੋਂ ਤੇਜ਼ 5G ਰੋਲਆਊਟ ਜਾਰੀ ਹੈ। ਹੁਣ ਤਕ 714 ਜ਼ਿਲ੍ਹਿਆਂ ਵਿੱਚ ਤਿੰਨ ਲੱਖ ਤੋਂ ਵੱਧ 5ਜੀ ਸਾਈਟਾਂ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ।

Jio ਤੇ Airtel ਨੇ ਸ਼ੁਰੂ ਕੀਤੀ 5G ਸੇਵਾ

ਰਿਲਾਇੰਸ ਜੀਓ ਅਤੇ ਭਾਰਤੀ ਏਅਰਟੈੱਲ ਨੇ ਹੁਣ ਤੱਕ ਦੇਸ਼ ਵਿੱਚ 5ਜੀ ਸੇਵਾ ਸ਼ੁਰੂ ਕੀਤੀ ਹੈ। ਅਧਿਕਾਰਤ ਅੰਕੜਿਆਂ ਦੀ ਗੱਲ ਕਰੀਏ ਤਾਂ ਦੇਸ਼ ਵਿੱਚ 5ਜੀ ਸੇਵਾ ਸ਼ੁਰੂ ਹੋਣ ਦੇ ਪਹਿਲੇ ਪੰਜ ਮਹੀਨਿਆਂ ਵਿੱਚ ਇੱਕ ਲੱਖ ਸਾਈਟਾਂ, ਅੱਠ ਮਹੀਨਿਆਂ ਵਿੱਚ 2 ਲੱਖ ਸਾਈਟਾਂ ਅਤੇ 10 ਮਹੀਨਿਆਂ ਵਿੱਚ ਤਿੰਨ ਲੱਖ ਸਾਈਟਾਂ ਸਥਾਪਤ ਕੀਤੀਆਂ ਗਈਆਂ।

5G ਸੇਵਾਵਾਂ ਕਿੱਥੇ ਉਪਲਬਧ ਹਨ?

ਫਿਲਹਾਲ ਦੇਸ਼ 'ਚ ਸਿਰਫ ਏਅਰਟੈੱਲ ਤੇ ਜੀਓ ਹੀ 5ਜੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਦੋਵਾਂ ਕੰਪਨੀਆਂ ਨੇ ਰਾਜਧਾਨੀ ਸਮੇਤ ਮੁੰਬਈ, ਵਾਰਾਣਸੀ, ਕੋਲਕਾਤਾ, ਬੇਂਗਲੁਰੂ, ਹੈਦਰਾਬਾਦ, ਨਾਥਦੁਆਰਾ, ਚੇਨਈ, ਗੁਰੂਗ੍ਰਾਮ, ਨੋਇਡਾ, ਗਾਜ਼ੀਆਬਾਦ, ਫਰੀਦਾਬਾਦ, ਪੁਣੇ, ਵਿਸ਼ਾਖਾਪਟਨਮ, ਗੁੰਟੂਰ, ਤਿਰੁਮਾਲਾ, ਵਿਜੇਵਾੜਾ, ਲਖਨਊ ਸਮੇਤ ਦੇਸ਼ ਦੇ 714 ਜ਼ਿਲ੍ਹਿਆਂ ਵਿੱਚ ਆਪਣੀਆਂ 5ਜੀ ਸੇਵਾਵਾਂ ਸ਼ੁਰੂ ਕੀਤੀਆਂ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live