Radio Spice
India News

ਖੇਡ ਮੰਤਰੀ ਦਾ ਐਲਾਨ, ਬਰਨਾਲਾ 'ਚ 6 ਕਰੋੜ ਦੀ ਲਾਗਤ ਨਾਲ ਬਣਨਗੇ 4 ਬੈਡਮਿੰਟਨ ਕੋਰਟ

By 111459pwpadmin•

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਵਿੱਚ ਕਰਵਾਈ ਜਾ ਰਹੀ ਚਾਰ ਰੋਜ਼ਾ ਪੰਜਾਬ ਪੱਧਰੀ ਜੂਨੀਅਰ ਅੰਡਰ-19 ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪਹੁੰਚੇ। ਉਹ ਬੈਡਮਿੰਟਨ ਖਿਡਾਰੀਆਂ ਨੂੰ ਮਿਲੇ ਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਰਨਾਲਾ ਵਿੱਚ 6 ਕਰੋੜ ਦੀ ਲਾਗਤ ਨਾਲ 4 ਬੈਡਮਿੰਟਨ ਕੋਰਟ ਗਰਾਊਂਡ ਬਣਨ ਜਾ ਰਹੇ ਹਨ। ਕੈਬ

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਵਿੱਚ ਕਰਵਾਈ ਜਾ ਰਹੀ ਚਾਰ ਰੋਜ਼ਾ ਪੰਜਾਬ ਪੱਧਰੀ ਜੂਨੀਅਰ ਅੰਡਰ-19 ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪਹੁੰਚੇ। ਉਹ ਬੈਡਮਿੰਟਨ ਖਿਡਾਰੀਆਂ ਨੂੰ ਮਿਲੇ ਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਰਨਾਲਾ ਵਿੱਚ 6 ਕਰੋੜ ਦੀ ਲਾਗਤ ਨਾਲ 4 ਬੈਡਮਿੰਟਨ ਕੋਰਟ ਗਰਾਊਂਡ ਬਣਨ ਜਾ ਰਹੇ ਹਨ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਬਰਨਾਲਾ ਬੈਡਮਿੰਟਨ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਪੰਜਾਬ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਬੈਡਮਿੰਟਨ ਖਿਡਾਰੀ ਹਿੱਸਾ ਲੈਣ ਲਈ ਬਰਨਾਲਾ ਪੁੱਜੇ ਹਨ। ਇਸ ਨਾਲ ਨਵੇਂ ਬੱਚਿਆਂ ਨੂੰ ਸਟੇਟ ਚੈਂਪੀਅਨ ਖਿਡਾਰੀਆਂ ਨਾਲ ਖੇਡਣ ਦਾ ਮੌਕਾ ਮਿਲੇਗਾ ਤੇ ਉਨ੍ਹਾਂ ਦਾ ਹੌਸਲਾ ਵਧੇਗਾ।

ਇਸ ਮੌਕੇ ਭਾਰਤੀ ਬੈਡਮਿੰਟਨ ਟੀਮ ਦੇ ਰਾਸ਼ਟਰੀ ਬੈਡਮਿੰਟਨ ਖਿਡਾਰੀ ਧਰੁਵ ਕਪਿਲਾ ਦੇ ਪਿਤਾ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਨੇ ਖੇਡ ਗਰਾਊਂਡ ਲਈ 5,00000 ਰੁਪਏ ਦਾਨ ਕੀਤੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਖੇਡ ਨੀਤੀ ਦੀ ਸ਼ਲਾਘਾ ਵੀ ਕੀਤੀ ਗਈ।


ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿੱਦਿਆ ਤੇ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਪੂਰੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਖੇਡ ਮੈਦਾਨ ਬਣਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਸਮੇਂ-ਸਮੇਂ 'ਤੇ ਖੇਡ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਖਿਡਾਰੀਆਂ ਤੇ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਬਰਨਾਲਾ ਵਿਖੇ ਚਾਰ ਰੋਜ਼ਾ ਪੰਜਾਬ ਪੱਧਰੀ ਜੂਨੀਅਰ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।


ਇਸ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਤਤਪਰ ਹੈ। ਖਿਡਾਰੀਆਂ ਦਾ ਰੁਝਾਨ ਵੀ ਦੇਖਿਆ ਜਾ ਰਿਹਾ ਹੈ, ਜੋ ਖਿਡਾਰੀ ਰਾਜ ਮੁਕਾਬਲੇ ਜਿੱਤੇਗਾ, ਉਸ ਦੀ ਚੋਣ ਨੈਸ਼ਨਲ ਚੈਂਪੀਅਨਸ਼ਿਪ ਲਈ ਕੀਤੀ ਜਾਵੇਗੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live