Radio Spice
India News

ਹਰਵਿੰਦਰ ਸਿੰਘ ਰਿੰਦਾ ਦੇ 6 ਸਾਥੀਆਂ ਨੂੰ AGTF ਟੀਮ ਨੇ ਕੀਤਾ ਗ੍ਰਿਫਤਾਰ, ਵਾਰਦਾਤ ਨੂੰ ਅੰਜਾਮ ਦੇਣ ਦੀ ਬਣਾ ਰਹੇ ਸੀ ਯੋਜਨਾ

By 111459pwpadmin•

ਪੰਜਾਬ ਦੇ ਮੋਹਾਲੀ ਜ਼ਿਲ੍ਹੇ ਵਿੱਚ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ, ਜਿੱਥੇ ਏਜੀਟੀਐਫ ਅਤੇ ਮੋਹਾਲੀ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਯਾਦਵ ਨੇ ਦੱਸਿਆ ਕਿ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਏਜੀਟੀਐਫ-

ਪੰਜਾਬ ਦੇ ਮੋਹਾਲੀ ਜ਼ਿਲ੍ਹੇ ਵਿੱਚ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ, ਜਿੱਥੇ ਏਜੀਟੀਐਫ ਅਤੇ ਮੋਹਾਲੀ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਯਾਦਵ ਨੇ ਦੱਸਿਆ ਕਿ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਏਜੀਟੀਐਫ-ਪੰਜਾਬ ਅਤੇ ਮੋਹਾਲੀ ਪੁਲਿਸ ਨੇ ਆਈਐਸਆਈ ਸਮਰਥਿਤ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਛੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਪਿਸਤੌਲ ਦੇ ਨਾਲ ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ
ਉਨ੍ਹਾਂ ਇਹ ਵੀ ਕਿਹਾ ਕਿ ਗ੍ਰਿਫਤਾਰ ਵਿਅਕਤੀਆਂ ਵਿੱਚੋਂ ਇੱਕ ਅਪਰੈਲ 2023 ਵਿੱਚ ਪਟਿਆਲਾ ਵਿੱਚ ਹੋਏ ਦੋਹਰੇ ਕਤਲ ਵਿੱਚ ਸ਼ਾਮਲ ਸੀ ਅਤੇ ਉਦੋਂ ਤੋਂ ਫਰਾਰ ਸੀ। ਡੀਜੀਪੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਇਸ ਦੌਰਾਨ ਉਨ੍ਹਾਂ ਕੋਲੋਂ 5 ਪਿਸਤੌਲ ਅਤੇ 20 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਇਸ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹਨ।

https://twitter.com/DGPPunjabPolice/status/1697112008716689728?s=20

23 ਅਗਸਤ ਨੂੰ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ
ਦੱਸ ਦਈਏ ਕਿ 23 ਅਗਸਤ ਨੂੰ ਸਪੈਸ਼ਲ ਟਾਸਕ ਫੋਰਸ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 41 ਕਿਲੋ ਹੈਰੋਇਨ ਜ਼ਬਤ ਕਰਕੇ ਇਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਸੀ, ਜਿਸ ਨੇ ਪਾਕਿਸਤਾਨ ਸਥਿਤ ਡਰੱਗ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਸੀ। ਡੀਜੀਪੀ ਨੇ ਕਿਹਾ ਸੀ ਕਿ ਰਾਵੀ ਦਰਿਆ ਰਾਹੀਂ ਹੈਰੋਇਨ ਦੀ ਢੋਆ-ਢੁਆਈ ਕੀਤੀ ਜਾ ਰਹੀ ਸੀ ਅਤੇ ਸਰਹੱਦ ਪਾਰ ਡਰੱਗ ਨੈਟਵਰਕ ਵਿੱਚ ਸ਼ਾਮਲ ਮੁੱਖ ਸਰਗਨਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਮੁਹਾਲੀ ਐਸਟੀਐਫ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਉਦੋਂ ਵੀ ਡੀਜੀਪੀ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live