Radio Spice
India News

ਸਿਰਫ 6800 ਰੁਪਏ ਪ੍ਰਤੀ ਏਕੜ ਮੁਆਵਜ਼ੇ 'ਤੇ ਭੜਕੇ ਕਿਸਾਨ, ਪੰਜ ਕਿਸਾਨ ਜਥੇਬੰਦੀਆਂ ਨੇ ਕਰ ਦਿੱਤਾ ਵੱਡਾ ਐਲਾਨ

By 111459pwpadmin•

ਹੜ੍ਹਾਂ ਨਾਲ ਫਸਲਾਂ ਦੇ ਨੁਕਸਾਨ ਨੂੰ ਲੈ ਕੇ ਪੰਜਾਬ ਸਰਕਾਰ ਘਿਰਦੀ ਜਾ ਰਹੀ ਹੈ। ਸਰਕਾਰੀ ਸੂਤਰਾਂ ਮੁਤਾਬਕ ਹੜ੍ਹਾਂ ਨਾਲ ਤਬਾਹ ਹੋਏ ਝੋਨੇ ਲਈ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਜਿਸ ਤੋਂ ਕਿਸਾਨ ਖਫਾ ਹਨ। ਕਿਸਾਨਾਂ ਦਾ ਕਹਿਣਾ ਹੈ ਕਿ 10000 ਰੁਪਏ ਪ੍ਰਤੀ ਏਕੜ ਤੋਂ ਵੱਧ ਤਾਂ ਫਸਲ ਦੀ ਬਿਜਾਈ ਉੱਪਰ ਖਰਚ ਹੀ ਆ ਗਿਆ ਸੀ। ਕਈ ਥਾਵਾਂ ਉੱਪਰ ਤਾਂ ਤਿੰਨ-ਤਿੰਨ

 ਹੜ੍ਹਾਂ ਨਾਲ ਫਸਲਾਂ ਦੇ ਨੁਕਸਾਨ ਨੂੰ ਲੈ ਕੇ ਪੰਜਾਬ ਸਰਕਾਰ ਘਿਰਦੀ ਜਾ ਰਹੀ ਹੈ। ਸਰਕਾਰੀ ਸੂਤਰਾਂ ਮੁਤਾਬਕ ਹੜ੍ਹਾਂ ਨਾਲ ਤਬਾਹ ਹੋਏ ਝੋਨੇ ਲਈ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਜਿਸ ਤੋਂ ਕਿਸਾਨ ਖਫਾ ਹਨ। ਕਿਸਾਨਾਂ ਦਾ ਕਹਿਣਾ ਹੈ ਕਿ 10000 ਰੁਪਏ ਪ੍ਰਤੀ ਏਕੜ ਤੋਂ ਵੱਧ ਤਾਂ ਫਸਲ ਦੀ ਬਿਜਾਈ ਉੱਪਰ ਖਰਚ ਹੀ ਆ ਗਿਆ ਸੀ। ਕਈ ਥਾਵਾਂ ਉੱਪਰ ਤਾਂ ਤਿੰਨ-ਤਿੰਨ ਵਾਰ ਝੋਨਾ ਲਾਉਣਾ ਪਿਆ। ਅਜਿਹੇ ਵਿੱਚ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਕੋਝਾ ਮਜ਼ਾਕ ਹੈ। 

ਦੱਸ ਦਈਏ ਕਿ ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਤੇ ਆਜ਼ਾਦ ਕਿਸਾਨ ਸੰਘਰਸ਼ ਨੇ ਹੜ੍ਹਾਂ ਨਾਲ ਤਬਾਹ ਹੋਏ ਝੋਨੇ ਲਈ ਸਰਕਾਰ ਵੱਲੋਂ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੇ ਐਲਾਨ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਇਸ ਨੂੰ ਹੜ੍ਹਾਂ ਕਾਰਨ ਭਾਰੀ ਨੁਕਸਾਨ ਝੱਲਣ ਵਾਲੇ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। 

ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਤੇ ਪ੍ਰੇਮ ਸਿੰਘ ਭੰਗੂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਅੰਦਾਜ਼ਾ ਹੀ ਘਟਾ ਕੇ ਲਾਇਆ ਹੈ ਤੇ ਕੇਂਦਰ ਸਰਕਾਰ ਕੋਲ ਲੋੜੀਂਦੀ ਰਾਹਤ ਦੇਣ ਲਈ ਵੀ ਪ੍ਰਭਾਵਸ਼ਾਲੀ ਢੰਗ ਨਾਲ ਮੁੱਦਾ ਨਹੀਂ ਉਠਾਇਆ। ਕਿਸਾਨਾਂ ਨੂੰ ਹੱਥੀਂ ਮਜ਼ਦੂਰੀ ਤੋਂ ਇਲਾਵਾ ਦੂਜੀ ਵਾਰ ਝੋਨਾ ਬੀਜਣ ਲਈ ਭਾਰੀ ਖਰਚਾ ਕਰਨਾ ਪਿਆ ਹੈ। ਇੱਥੋਂ ਤੱਕ ਕਿ ਗੁਆਂਢੀ ਰਾਜ ਹਰਿਆਣਾ ਵੀ ਨੁਕਸਾਨੇ ਗਏ ਝੋਨੇ ਲਈ 15000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਰਿਹਾ ਹੈ।

ਉਨ੍ਹਾਂ ਨੇ ਮੁੜ ਦੁਹਰਾਇਆ ਕਿ ਬਰਬਾਦ ਹੋਈ ਝੋਨੇ ਦੀ ਫ਼ਸਲ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ, ਜਾਨੀ ਨੁਕਸਾਨ ਲਈ 10 ਲੱਖ ਰੁਪਏ ਮੁਆਵਜ਼ਾ ਤੇ ਹਰ ਨੁਕਸਾਨੇ ਮਕਾਨ ਲਈ 5 ਲੱਖ ਰੁਪਏ ਸਮੇਤ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਕੰਮਲ ਤੌਰ ’ਤੇ ਮੁਆਫ ਕੀਤੇ ਜਾਣ। ਜਥੇਬੰਦੀਆਂ ਵੱਲੋਂ ਇਨ੍ਹਾਂ ਮੰਗਾਂ ਨੂੰ ਉਠਾਉਣ ਲਈ 4 ਸਤੰਬਰ ਨੂੰ ਜ਼ਿਲ੍ਹਾ ਹੈੱਡਕੁਆਰਟਰ ’ਤੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ, ਜਿੱਥੇ ਡਿਪਟੀ ਕਮਿਸ਼ਨਰਾਂ ਰਾਹੀਂ ਸਰਕਾਰ ਨੂੰ ਮੰਗ ਪੱਤਰ ਸੌਂਪੇ ਜਾਣਗੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live