Radio Spice
India News

ਆ ਗਈ ਦੁਨੀਆ ਦੀ ਪਹਿਲੀ 6G ਡਿਵਾਈਸ, 5G ਤੋਂ 20 ਗੁਣਾ ਸਪੀਡ 'ਚ ਕਰੇਗੀ ਕੰਮ

By 111459pwpadmin•

ਦੇਸ਼ ਦੇ ਜ਼ਿਆਦਾਤਰ ਇਲਾਕਿਆਂ 'ਚ 5ਜੀ ਕੁਨੈਕਟੀਵਿਟੀ ਦਾ ਵਿਸਤਾਰ ਕੀਤਾ ਜਾ ਚੁੱਕਾ ਹੈ। ਰਿਲਾਇੰਸ ਜੀਓ ਤੇ ਏਅਰਟੈੱਲ ਵੱਲੋਂ ਭਾਰਤ 'ਚ 5ਜੀ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ। ਹੁਣ ਕੁਝ ਕੰਪਨੀਆਂ ਨੇ ਮਿਲ ਕੇ ਦੁਨੀਆ 'ਚ ਪਹਿਲਾ 6ਜੀ ਡਿਵਾਈਸ ਪੇਸ਼ ਕੀਤਾ ਹੈ। ਇਹ 5G ਤੋਂ ਬਹੁਤ ਜ਼ਿਆਦਾ ਸਪੀਡ 'ਤੇ ਕੰਮ ਕਰਨ ਦੇ ਸਮਰੱਥ ਹੈ। ਇਹ ਡਿਵਾਈਸ 100 ਗੀਗਾਬਿਟ ਪ੍ਰਤੀ ਸਕਿੰਟ ਦੀ ਰਫਤ

ਦੇਸ਼ ਦੇ ਜ਼ਿਆਦਾਤਰ ਇਲਾਕਿਆਂ 'ਚ 5ਜੀ ਕੁਨੈਕਟੀਵਿਟੀ ਦਾ ਵਿਸਤਾਰ ਕੀਤਾ ਜਾ ਚੁੱਕਾ ਹੈ। ਰਿਲਾਇੰਸ ਜੀਓ ਤੇ ਏਅਰਟੈੱਲ ਵੱਲੋਂ ਭਾਰਤ 'ਚ 5ਜੀ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ। ਹੁਣ ਕੁਝ ਕੰਪਨੀਆਂ ਨੇ ਮਿਲ ਕੇ ਦੁਨੀਆ 'ਚ ਪਹਿਲਾ 6ਜੀ ਡਿਵਾਈਸ ਪੇਸ਼ ਕੀਤਾ ਹੈ।

ਇਹ 5G ਤੋਂ ਬਹੁਤ ਜ਼ਿਆਦਾ ਸਪੀਡ 'ਤੇ ਕੰਮ ਕਰਨ ਦੇ ਸਮਰੱਥ ਹੈ। ਇਹ ਡਿਵਾਈਸ 100 ਗੀਗਾਬਿਟ ਪ੍ਰਤੀ ਸਕਿੰਟ ਦੀ ਰਫਤਾਰ ਨਾਲ ਡਾਟਾ ਟ੍ਰਾਂਸਮਿਟ ਕਰਨ ਦੇ ਸਮਰੱਥ ਹੈ। ਆਓ ਜਾਣਦੇ ਹਾਂ ਇਸ ਡਿਵਾਈਸ ਦੀ ਖਾਸੀਅਤ ਕੀ ਹੈ।

5G ਨਾਲੋਂ ਕਈ ਗੁਣਾ ਫਾਸਟ

ਜਾਪਾਨ ਨੇ ਦੁਨੀਆ ਦੀ ਪਹਿਲੀ 6ਜੀ ਡਿਵਾਈਸ ਦਾ ਪ੍ਰੋਟੋਟਾਈਪ ਪੇਸ਼ ਕੀਤਾ ਹੈ। ਇਹ 5G ਨਾਲੋਂ 20 ਗੁਣਾ ਤੇਜ਼ੀ ਨਾਲ ਕੰਮ ਕਰਦੀ ਹੈ। ਇਹ ਯੰਤਰ 300 ਫੁੱਟ ਤਕ ਦੇ ਖੇਤਰ ਨੂੰ ਕਵਰ ਕਰਨ ਦੇ ਸਮਰੱਥ ਹੈ। ਕਈ ਲੋਕ ਸੋਚ ਰਹੇ ਹੋਣਗੇ ਕਿ ਇਹ ਸਮਾਰਟਫੋਨ ਹੋਵੇਗਾ। ਪਰ ਇਹ ਡਿਵਾਈਸ ਸਮਾਰਟਫੋਨ ਨਹੀਂ ਹੈ।

ਇਸ ਵਿਸ਼ੇਸ਼ ਕਿਸਮ ਦੀ ਡਿਵਾਈਸ DOCOMO, NTT ਕਾਰਪੋਰੇਸ਼ਨ, NEC ਕਾਰਪੋਰੇਸ਼ਨ ਅਤੇ Fujitsu ਵਰਗੀਆਂ ਕੰਪਨੀਆਂ ਦੀ ਸਾਂਝੇਦਾਰੀ ਦੁਆਰਾ ਤਿਆਰ ਕੀਤੀ ਗਈ ਹੈ।

ਲੰਬੇ ਸਮੇਂ ਤੋਂ ਚੱਲ ਰਿਹਾ ਸੀ ਕੰਮ

ਇਨ੍ਹਾਂ ਕੰਪਨੀਆਂ ਵੱਲੋਂ ਇਸ ਡਿਵਾਈਸ 'ਤੇ ਲੰਬੇ ਸਮੇਂ ਤੋਂ ਕੰਮ ਕੀਤਾ ਜਾ ਰਿਹਾ ਸੀ। ਰਿਪੋਰਟ ਮੁਤਾਬਕ ਪਿਛਲੇ ਮਹੀਨੇ 11 ਅਪ੍ਰੈਲ ਨੂੰ ਇਸ ਡਿਵਾਈਸ ਦਾ ਸਫਲ ਪ੍ਰੀਖਣ ਕੀਤਾ ਗਿਆ ਸੀ। 6G ਦੀ ਵਰਤਮਾਨ 'ਚ ਇਕ ਸਿੰਗਲ ਡਿਵਾਈਸ 'ਤੇ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤਕ ਇਸ ਦੀ ਕਮਰਸ਼ੀਅਲ ਟੈਸਟਿੰਗ ਨਹੀਂ ਹੋਈ ਹੈ।

ਕਈ ਦੇਸ਼ ਕਰ ਰਹੇ ਹਨ ਕੰਮ

ਕਈ ਦੇਸ਼ 6ਜੀ ਕਨੈਕਟੀਵਿਟੀ 'ਤੇ ਕੰਮ ਕਰ ਰਹੇ ਹਨ। ਭਾਰਤ ਵਿਚ ਵੀ ਇਸ ਉੱਤੇ ਕੰਮ ਕੀਤਾ ਜਾ ਰਿਹਾ ਹੈ। ਇਸ 'ਚ ਯੂਜ਼ਰਜ਼ ਨੂੰ 5ਜੀ ਤੋਂ ਵੀ ਤੇਜ਼ ਕੁਨੈਕਟੀਵਿਟੀ ਮਿਲੇਗੀ। ਯੂਜ਼ਰ ਕਿਸੇ ਵੀ ਕੰਮ ਨੂੰ ਸਕਿੰਟਾਂ ਵਿੱਚ ਪੂਰਾ ਕਰ ਸਕਣਗੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live