Radio Spice
India News

ਸ਼੍ਰੋਮਣੀ ਕਮੇਟੀ ਨੇ 7 ਨੂੰ ਰੱਖੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ, ਲੰਗਰ ਜੂਠ ਘੁਟਾਲੇ ’ਚ ਮੁਅੱਤਲ 51 ਮੁਲਾਜ਼ਮਾਂ ਸਬੰਧੀ ਸਬ-ਕਮੇਟੀ ਵੀ ਕਰੇਗੀ ਇਕੱਤਰਤਾ

By 111459pwpadmin•

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮਹੀਨਾਵਾਰ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ 7 ਅਗਸਤ ਨੂੰ ਰੱਖੀ ਗਈ ਹੈ ਜਿਸ ਵਿਚ ਗੁਰਦੁਆਰਾ ਸੈਕਸ਼ਨ 85, 87 ਤੇ ਧਰਮ ਪ੍ਰਚਾਰ ਸਬੰਧੀ ਮਾਮਲੇ ਵਿਚਾਰੇ ਜਾਣਗੇ। ਇਸੇ ਦਿਨ ਲੰਗਰ ਜੂਠ ਘੁਟਾਲੇ ’ਚ ਮੁਅੱਤਲ 51 ਮੁਲਾਜ਼ਮਾਂ ਸਬੰਧੀ ਸਬ-ਕਮੇਟੀ ਵੀ ਇਕੱਤਰਤਾ ਕਰੇਗੀ। ਸ਼੍ਰੋਮਣੀ ਕਮੇਟੀ ਦੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮਹੀਨਾਵਾਰ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ 7 ਅਗਸਤ ਨੂੰ ਰੱਖੀ ਗਈ ਹੈ ਜਿਸ ਵਿਚ ਗੁਰਦੁਆਰਾ ਸੈਕਸ਼ਨ 85, 87 ਤੇ ਧਰਮ ਪ੍ਰਚਾਰ ਸਬੰਧੀ ਮਾਮਲੇ ਵਿਚਾਰੇ ਜਾਣਗੇ। ਇਸੇ ਦਿਨ ਲੰਗਰ ਜੂਠ ਘੁਟਾਲੇ ’ਚ ਮੁਅੱਤਲ 51 ਮੁਲਾਜ਼ਮਾਂ ਸਬੰਧੀ ਸਬ-ਕਮੇਟੀ ਵੀ ਇਕੱਤਰਤਾ ਕਰੇਗੀ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਨਾਲ ਲੰਗਰ ਜੂਠ ਘੁਟਾਲੇ ਸਬੰਧੀ ਸਬ-ਕਮੇਟੀ ਦੀ ਇਕੱਤਰਤਾ ਦਾ ਕੋਈ ਵਾਸਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਲੰਗਰ ਜੂਠ ਘੁਟਾਲੇ ’ਚ ਮੁਅੱਤਲ 51 ਮੁਲਾਜ਼ਮਾਂ ਸਬੰਧੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਬ-ਕਮੇਟੀ ਬਣਾਈ ਗਈ ਹੈ ਜੋ ਲਗਾਤਾਰ ਮੀਟਿੰਗਾਂ ਕਰ ਕੇ ਮਾਮਲੇ ਦੀ ਘੋਖ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਘੋਖ ਲਈ 7 ਅਗਸਤ ਨੂੰ ਮੀਟਿੰਗ ਰੱਖੀ ਗਈ ਹੈ ਜਿਸ ਦਾ ਅੰਤਿ੍ਰੰਗ ਕਮੇਟੀ ਨਾਲ ਕੋਈ ਮੇਲ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁਅੱਤਲ ਮੁਲਾਜ਼ਮਾਂ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ ਜਿਸ ਤੋਂ ਬਾਅਦ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਸਬ-ਕਮੇਟੀ ਬਣਾ ਕੇ ਘੋਖ ਕਰਨ ਲਈ ਕਿਹਾ ਸੀ। ਸਬ-ਕਮੇਟੀ ਮੁਕੰਮਲ ਰਿਪੋਰਟ ਪ੍ਰਧਾਨ ਨੂੰ ਸੌਂਪੇਗੀ, ਜਿਸ ਮੁਲਾਜ਼ਮ ਦਾ ਜੋ ਕਸੂਰ ਹੋਵੇਗਾ, ਸਭ ਸਾਹਮਣੇ ਲਿਆਂਦਾ ਜਾਵੇਗਾ। ਇਸ ਸਬੰਧੀ ਜਲਦ ਹੀ ਰਿਪੋਰਟ ਤਿਆਰ ਹੋ ਜਾਵੇਗੀ। ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਯੂਨੀਅਨ ਬਾਰੇ ਉਨ੍ਹਾਂ ਕਿਹਾ ਕਿ ਗੁਰੂ ਘਰਾਂ ਵਿਚ ਯੂਨੀਅਨ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਦਾ ਕੋਈ ਵੀ ਦਬਾਅ ਇਸ ਮਾਮਲੇ ਵਿਚ ਨਹੀਂ ਹੈ।

ਦੋਸ਼ੀ ਬਖਸ਼ੇ ਨਹੀਂ ਜਾਣਗੇ : ਬਾਬਾ ਰੰਧਾਵਾ

ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਕਮੇਟੀ ਮੈਂਬਰ ਤੇ ਸਬ-ਕਮੇਟੀ ਦੇ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਲੰਗਰ ਮਾਮਲੇ ਵਿਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ 51 ਮੁਲਾਜ਼ਮ ਮੁਅੱਤਲ ਕੀਤੇ ਗਏ ਸਨ। ਉਸ ਤੋਂ ਬਾਅਦ ਮੁਅੱਤਲ ਮੁਲਾਜ਼ਮਾਂ ਦੇ ਕਹਿਣ ’ਤੇ ਪ੍ਰਧਾਨ ਵੱਲੋਂ ਸਬ-ਕਮੇਟੀ ਬਣਾ ਕੇ ਮੁਕੰਮਲ ਜਾਂਚ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਬ-ਕਮੇਟੀ ਮੈਂਬਰ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ। ਇਸ ਸਬੰਧ ਵਿਚ ਹੋਰ ਵੀ ਇਕੱਤਰਤਾਵਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਦੋਸ਼ੀ ਬਖਸ਼ੇ ਨਹੀਂ ਜਾਣਗੇ ਅਤੇ ਜਿਹੜੇ ਬੇਕਸੂਰ ਹੋਏ ਉਨ੍ਹਾਂ ਦੀ ਰਿਪੋਰਟ ਵੀ ਤਿਆਰ ਹੋਵੇਗੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live