Radio Spice
India News

ਖਰਾਬ ਮੌਸਮ ਦੇ ਬਾਵਜੂਦ 80 ਹਜ਼ਾਰ ਤੋਂ ਵੱਧ ਸ਼ਰਧਾਲੂ ਪਹੁੰਚੇ ਸ੍ਰੀ ਹੇਮਕੁੰਟ ਸਾਹਿਬ

By 111459pwpadmin•

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਮੌਸਮ ਖਰਾਬ ਰਹਿਣ ਤੇ ਬਰਫਬਾਰੀ ਹੋਣ ਦੇ ਬਾਵਜੂਦ ਇਸ ਯਾਤਰਾ ਪ੍ਰਤੀ ਸੰਗਤ ਵਿੱਚ ਭਾਰੀ ਉਤਸ਼ਾਹ ਹੈ। ਲਗਪਗ ਇੱਕ ਮਹੀਨੇ ਵਿੱਚ 80 ਹਜ਼ਾਰ ਤੋਂ ਵੱਧ ਸ਼ਰਧਾਲੂ ਇੱਥੇ ਮੱਥਾ ਟੇਕ ਚੁੱਕੇ ਹਨ। ਇਸ ਬਾਰੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਮੌਸਮ ਖਰਾਬ ਰਹਿਣ ਤੇ ਬਰਫਬਾਰੀ ਹੋਣ ਦੇ ਬਾਵਜੂਦ ਇਸ ਯਾਤਰਾ ਪ੍ਰਤੀ ਸੰਗਤ ਵਿੱਚ ਭਾਰੀ ਉਤਸ਼ਾਹ ਹੈ। ਲਗਪਗ ਇੱਕ ਮਹੀਨੇ ਵਿੱਚ 80 ਹਜ਼ਾਰ ਤੋਂ ਵੱਧ ਸ਼ਰਧਾਲੂ ਇੱਥੇ ਮੱਥਾ ਟੇਕ ਚੁੱਕੇ ਹਨ।

ਇਸ ਬਾਰੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਵਾਰ ਮੌਸਮ ਵਧੇਰੇ ਕਰਕੇ ਖਰਾਬ ਰਿਹਾ ਹੈ। ਇਸ ਦੇ ਬਾਵਜੂਦ ਸੰਗਤ ’ਚ ਇਸ ਯਾਤਰਾ ਪ੍ਰਤੀ ਉਤਸ਼ਾਹ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੰਕੜਿਆਂ ਮੁਤਾਬਕ ਹੁਣ ਤੱਕ 78,706 ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ’ਚ ਬਰਫ ਪਿਘਲਣੀ ਸ਼ੁਰੂ ਹੋ ਗਈ ਹੈ ਤੇ ਯਾਤਰੂਆਂ ਵਿੱਚ ਯਾਤਰਾ ਪ੍ਰਤੀ ਉਤਸ਼ਾਹ ਹੋਰ ਵਧ ਰਿਹਾ ਹੈ।

ਦੱਸ ਦਈਏ ਕਿ ਇਹ ਯਾਤਰਾ 20 ਮਈ ਨੂੰ ਆਰੰਭ ਹੋਈ ਸੀ ਤੇ ਵਧੇਰੇ ਬਰਫ ਪੈਣ ਕਾਰਨ ਦੋ ਦਿਨਾਂ ਵਾਸਤੇ ਯਾਤਰਾ ਰੋਕ ਦਿੱਤੀ ਗਈ ਸੀ। ਇਸ ਦੌਰਾਨ ਬਰਫ਼ ਖਿਸਕਣ ਕਾਰਨ ਇੱਕ ਸ਼ਰਧਾਲੂ ਔਰਤ ਦੀ ਬਰਫ ਹੇਠਾਂ ਆਉਣ ਕਾਰਨ ਮੌਤ ਵੀ ਹੋ ਗਈ ਸੀ।

ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਹੁਣ ਵਧੇਰੇ ਮੌਸਮ ਸਾਫ ਹੈ ਪਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਵਾਲੇ ਇਲਾਕੇ ਵਿੱਚ ਨਿੱਤ ਮੀਂਹ ਪੈ ਰਿਹਾ ਹੈ, ਜਿਸ ਕਾਰਨ ਬਰਫ਼ ਪਿਘਲ ਰਹੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਨਿਰਵਿਘਨ ਚੱਲ ਰਹੀ ਹੈ ਅਤੇ ਯਾਤਰੂਆਂ ਵਿਚ ਉਤਸ਼ਾਹ ਵਧ ਰਿਹਾ ਹੈ। ਇਨ੍ਹਾਂ ਦਿਨਾਂ ਵਿਚ ਰੋਜ਼ 3500 ਤੋਂ ਲੈ ਕੇ ਚਾਰ ਹਜ਼ਾਰ ਸ਼ਰਧਾਲੂ ਮੱਥਾ ਟੇਕਣ ਲਈ ਪੁੱਜ ਰਹੇ ਹਨ।

ਹਾਸਲ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਸਰਕਾਰੀ ਅੰਕੜਿਆਂ ਤੋਂ ਵੱਧ ਹੈ। ਯਾਤਰਾ ਆਰੰਭ ਹੋਣ ਤੋਂ ਲੈ ਕੇ ਹੁਣ ਤੱਕ 28 ਦਿਨਾਂ ’ਚ ਲਗਪਗ 88 ਹਜ਼ਾਰ 700 ਸ਼ਰਧਾਲੂ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਨਤਮਸਤਕ ਹੋ ਚੁੱਕੇ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live