Radio Spice
India News

ਲੋਕ ਸਭਾ ਜ਼ਿਮਨੀ ਚੋਣ : 9 ਵਿਧਾਨ ਸਭਾ ਹਲਕਿਆਂ ’ਚ 1621800 ਵੋਟਰ, 1972 ਪੋਲਿੰਗ ਸਟੇਸ਼ਨ, 1850 ਸਰਵਿਸ ਵੋਟਰ ਸ਼ਾਮਲ

By 111459pwpadmin•

ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਅਮਨ-ਅਮਾਨ ਅਤੇ ਪੂਰੀ ਨਿਰਪੱਖਤਾ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ 9 ਵਿਧਾਨਸਭਾ ਹਲਕਿਆਂ ਵਿੱਚ ਲੋੜੀਂਦੇ ਪ੍ਰਬੰਧ ਅਮਲ ਵਿਚ ਲਿਆਉਂਦਿਆਂ 1972 ਪੋfਲੰਗ ਬੂਥ ਸਥਾਪਿਤ ਕਰਨ ਨੂੰ ਅੰਤਿਮ ਰੂਪ ਦਿੱਤਾ ਹੈ। ਇਨ੍ਹਾਂ 9 ਵਿਧਾਨਸਭਾ ਹਲਕਿਆਂ ਵਿੱਚ ਕੁੱਲ 1621800 ਵੋਟਰ ਹਨ, ਜਿਨ੍ਹਾਂ ਵਿੱਚ 844904 ਪੁਰਸ਼, 776855 ਮਹਿਲਾ ਅਤੇ 41 ਥਰਡ ਜੈ

ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਅਮਨ-ਅਮਾਨ ਅਤੇ ਪੂਰੀ ਨਿਰਪੱਖਤਾ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ 9 ਵਿਧਾਨਸਭਾ ਹਲਕਿਆਂ ਵਿੱਚ ਲੋੜੀਂਦੇ ਪ੍ਰਬੰਧ ਅਮਲ ਵਿਚ ਲਿਆਉਂਦਿਆਂ 1972 ਪੋfਲੰਗ ਬੂਥ ਸਥਾਪਿਤ ਕਰਨ ਨੂੰ ਅੰਤਿਮ ਰੂਪ ਦਿੱਤਾ ਹੈ। ਇਨ੍ਹਾਂ 9 ਵਿਧਾਨਸਭਾ ਹਲਕਿਆਂ ਵਿੱਚ ਕੁੱਲ 1621800 ਵੋਟਰ ਹਨ, ਜਿਨ੍ਹਾਂ ਵਿੱਚ 844904 ਪੁਰਸ਼, 776855 ਮਹਿਲਾ ਅਤੇ 41 ਥਰਡ ਜੈਂਡਰ ਵੋਟਰ ਸ਼ਾਮਿਲ ਹਨ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1621800 ਵੋਟਰਾਂ ਵਿੱਚ ਸਭ ਤੋਂ ਵੱਧ ਗਿਣਤੀ 200018 ਵੋਟਰ ਵਿਧਾਨਸਭਾ ਹਲਕਾ ਫਿਲੌਰ ਵਿੱਚ ਹਨ ਜਦਕਿ ਆਦਮਪੁਰ ਵਿਧਾਨਸਭਾ ਹਲਕੇ ਵਿੱਚ 164962 ਵੋਟਰ ਹਨ।

ਇਸੇ ਤਰ੍ਹਾਂ ਹਲਕਾ ਨਕੋਦਰ 191067, ਹਲਕਾ ਸ਼ਾਹਕੋਟ ਵਿੱਚ 182026, ਹਲਕਾ ਕਰਤਾਰਪੁਰ ਵਿੱਚ 179704, ਹਲਕਾ ਜਲੰਧਰ ਵੈਸਟ ਵਿੱਚ 165973, ਜਲੰਧਰ ਸੈਂਟਰਲ ਵਿੱਚ 168237, ਹਲਕਾ ਜਲੰਧਰ ਉਤੱਰੀ ਵਿੱਚ 183363 ਅਤੇ ਹਲਕਾ ਜਲੰਧਰ ਛਾਉਣੀ ਵਿੱਚ 186450 ਵੋਟਰ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ 9 ਵਿਧਾਨਸਭਾ ਹਲਕਿਆਂ ਵਿੱਚ ਕੁੱਲ 1850 ਸਰਵਿਸ ਵੋਟਰ ਜਿਨ੍ਹਾਂ ਵਿੱਚ 1728 ਪੁਰਸ਼ ਅਤੇ 122 ਮਹਿਲਾ ਵੋਟਰ ਸ਼ਾਮਿਲ ਹਨ।

ਪੋਲਿੰਗ ਸਟੇਸ਼ਨਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਿਲੌਰ ਹਲਕੇ ਵਿੱਚ 242, ਨਕੋਦਰ ਵਿੱਚ 252, ਸ਼ਾਹਕੋਟ ਵਿੱਚ 250, ਕਰਤਾਰਪੁਰ ਵਿੱਚ 228, ਜਲੰਧਰ ਵੈਸਟ ਵਿੱਚ 183, ਜਲੰਧਰ ਸੈਂਟਰਲ ਵਿੱਚ 186, ਜਲੰਧਰ ਉਤੱਰੀ 196, ਜਲੰਧਰ ਛਾਉਣੀ 218 ਅਤੇ ਆਦਮਪੁਰ ਹਲਕੇ ਵਿੱਚ 217 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਜੂਦਾ ਸਮੇਂ 19 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਅਤੇ 24 ਅਪ੍ਰੈਲ ਸ਼ਾਮ 3 ਵਜੇ ਤੱਕ ਨਾਮਜ਼ਦਗੀਆਂ ਵਾਪਿਸ ਲੈਣ ਦਾ ਸਮਾਂ ਹੈ। ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਜਿਮਨੀ ਚੋਣ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਪੁਖ਼ਤਾ ਪ੍ਰਬੰਧ ਅਮਲ ਵਿੱਚ ਲਿਆਂਦੇ ਜਾ ਰਹੇ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live