Radio Spice
India News

AAP ਵਿਧਾਇਕ ਸ਼ੀਤਲ ਅੰਗੁਰਾਲ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, ਕੋਰਟ ਵਲੋਂ ਗ੍ਰਿਫਤਾਰ ਕਰਨ ਦੇ ਹੁਕਮ

By 111459pwpadmin•

ਜਲੰਧਰ ਦੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਖ਼ਿਲਾਫ਼ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (CJM) ਅਮਿਤ ਕੁਮਾਰ ਗਰਗ ਦੀ ਅਦਾਲਤ ਨੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਆਪ ਵਿਧਾਇਕ ਖ਼ਿਲਾਫ਼ ਇਹ ਆਦੇਸ਼ ਹਰਵਿੰਦਰ ਕੌਰ ਮਿੰਟੀ ਮਾਮਲੇ ਵਿਚ ਦਿੱਤੇ ਹਨ। ਹਾਲ ਹੀ ਵਿੱਚ ਅਦਾਲਤ ਵਿੱਚ ਪੇਸ਼ੀ ਦੀ ਤਰੀਕ ਸੀ ਅਤੇ ਸ਼ੀਤਲ ਅੰਗੁਰ

AAP ਵਿਧਾਇਕ ਸ਼ੀਤਲ ਅੰਗੁਰਾਲ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, ਕੋਰਟ ਵਲੋਂ ਗ੍ਰਿਫਤਾਰ ਕਰਨ ਦੇ ਹੁਕਮ

ਜਲੰਧਰ ਦੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਖ਼ਿਲਾਫ਼ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (CJM) ਅਮਿਤ ਕੁਮਾਰ ਗਰਗ ਦੀ ਅਦਾਲਤ ਨੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਆਪ ਵਿਧਾਇਕ ਖ਼ਿਲਾਫ਼ ਇਹ ਆਦੇਸ਼ ਹਰਵਿੰਦਰ ਕੌਰ ਮਿੰਟੀ ਮਾਮਲੇ ਵਿਚ ਦਿੱਤੇ ਹਨ।

ਹਾਲ ਹੀ ਵਿੱਚ ਅਦਾਲਤ ਵਿੱਚ ਪੇਸ਼ੀ ਦੀ ਤਰੀਕ ਸੀ ਅਤੇ ਸ਼ੀਤਲ ਅੰਗੁਰਾਲ ਵਿਦੇਸ਼ ਚਲਾ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਵਿਦੇਸ਼ ਜਾਣ ਲਈ ਦਸਤਾਵੇਜ਼ਾਂ ਨਾਲ ਬੁਲਾਇਆ ਪਰ ਸ਼ੀਤਲ ਫਿਰ ਵੀ ਪੇਸ਼ ਨਹੀਂ ਹੋਇਆ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਿਤ ਕੁਮਾਰ ਗਰਗ ਦੀ ਅਦਾਲਤ ਵਿੱਚ ਸ਼ੀਤਲ ਅੰਗੁਰਾਲ ਖ਼ਿਲਾਫ਼ ਵਾਰੰਟ ਜਾਰੀ ਕਰਦਿਆਂ ਸਾਰੇ ਜ਼ਮਾਨਤੀ ਬਾਂਡ ਵੀ ਰੱਦ ਕਰ ਦਿੱਤੇ ਹਨ ਅਤੇ 24 ਅਗਸਤ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਫਿਰ ਸਮਾਜ 'ਚ ਗਲਤ ਸੰਦੇਸ਼ ਜਾਵੇਗਾ

ਅਦਾਲਤ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਸ਼ੀਤਲ ਅੰਗੁਰਲ ਦਾ ਅਦਾਲਤ ਵਿੱਚ ਪੇਸ਼ ਨਾ ਹੋਣਾ ਨਿਆਂ ਪ੍ਰਣਾਲੀ ਨੂੰ ਚੁਣੌਤੀ ਦੇਣ ਦੇ ਬਰਾਬਰ ਹੈ। ਉਹ ਅਦਾਲਤ ਵਿੱਚ ਪੇਸ਼ੀ ਤੋਂ ਛੋਟ ਲਈ ਦਿੱਤੀ ਜਾ ਰਹੀ ਰਿਆਇਤ ਦੀ ਦੁਰਵਰਤੋਂ ਕਰ ਰਿਹਾ ਹੈ। ਜੇਕਰ ਅਜਿਹਾ ਹੁੰਦਾ ਰਿਹਾ ਤਾਂ ਇਸ ਨਾਲ ਸਮਾਜ ਵਿੱਚ ਗਲਤ ਸੰਦੇਸ਼ ਜਾਵੇਗਾ। ਦੱਸ ਦੇਈਏ ਕਿ 6 ਜੂਨ ਨੂੰ ਮਿੰਟੀ ਕੌਰ ਮਾਮਲੇ 'ਚ ਵਿਧਾਇਕ ਅੰਗੁਰਾਲ 'ਤੇ ਦੋਸ਼ ਆਇਦ ਕੀਤੇ ਗਏ ਸਨ। ਉਦੋਂ ਤੋਂ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਇਆ।

ਛੇ ਸਾਲ ਪਹਿਲਾਂ ਦਿੱਤੀ ਸੀ ਸ਼ਿਕਾਇਤ

ਛੇ ਸਾਲ ਪਹਿਲਾਂ 18 ਮਈ 2017 ਨੂੰ ਹਰਵਿੰਦਰ ਕੌਰ ਮਿੰਟੀ ਨੇ ਭਾਜਪਾ ਆਗੂ ਵਿਜੇ ਸਾਂਪਲਾ ਦੇ ਭਤੀਜੇ ਆਸ਼ੂ ਸਾਂਪਲਾ, ਸ਼ੀਤਲ ਅੰਗੁਰਾਲ ਅਤੇ ਕੁਝ ਹੋਰਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਮਿੰਟੀ ਨੇ ਕਿਹਾ ਸੀ ਕਿ ਆਸ਼ੂ ਸਾਂਪਲਾ ਨਾਲ ਝਗੜੇ ਤੋਂ ਬਾਅਦ ਸ਼ੀਤਲ ਅੰਗੁਰਾਲ ਨੇ ਫੇਸਬੁੱਕ 'ਤੇ ਉਸ ਖ਼ਿਲਾਫ਼ ਭੱਦੀਆਂ ਟਿੱਪਣੀਆਂ ਕੀਤੀਆਂ ਸਨ।

ਪੁਲਿਸ ਨੇ ਸ਼ਿਕਾਇਤ ਤੋਂ ਬਾਅਦ ਜਾਂਚ ਕੀਤੀ ਅਤੇ ਸ਼ੀਤਲ ਅੰਗੁਰਾਲ ਖਿਲਾਫ ਮਾਮਲਾ ਦਰਜ ਕਰ ਲਿਆ। ਇਸੇ ਮਾਮਲੇ ਵਿੱਚ ਸ਼ੀਤਲ ਅੰਗੁਰਾਲ ਦੇ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live