Radio Spice
India News

AI ਨੂੰ ਲੈ ਕੇ PM ਮੋਦੀ ਦਾ ਵੱਡਾ ਐਲਾਨ, G20 ਬੈਠਕ 'ਚ ਕਿਹਾ- ਸਰਕਾਰ ਲਿਆਉਣ ਜਾ ਰਹੀ ਹੈ AI ਪਾਵਰਡ 'ਭਾਸ਼ਿਨੀ'

By 111459pwpadmin•

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜੀ-20 ਡਿਜੀਟਲ ਆਰਥਿਕਤਾ ਮੰਤਰੀਆਂ ਦੀ ਮੀਟਿੰਗ ਨੂੰ ਸੰਬੋਧਿਤ ਕੀਤਾ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਭਾਰਤ ਦੇ ਤੇਜ਼ੀ ਨਾਲ ਡਿਜੀਟਾਈਜੇਸ਼ਨ ਦੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ 85 ਕਰੋੜ ਤੋਂ ਵੱਧ ਇੰਟਰਨੈਟ ਉਪਭੋਗਤਾ ਹਨ, ਜੋ ਦੁਨੀਆ ਵਿੱਚ ਸਭ ਤੋਂ ਸਸਤੇ ਡੇਟਾ ਦਾ ਆਨੰਦ ਲੈ ਰਹੇ ਹਨ। ਪ੍ਰਧਾਨ ਮੰਤਰੀ ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜੀ-20 ਡਿਜੀਟਲ ਆਰਥਿਕਤਾ ਮੰਤਰੀਆਂ ਦੀ ਮੀਟਿੰਗ ਨੂੰ ਸੰਬੋਧਿਤ ਕੀਤਾ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਭਾਰਤ ਦੇ ਤੇਜ਼ੀ ਨਾਲ ਡਿਜੀਟਾਈਜੇਸ਼ਨ ਦੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ 85 ਕਰੋੜ ਤੋਂ ਵੱਧ ਇੰਟਰਨੈਟ ਉਪਭੋਗਤਾ ਹਨ, ਜੋ ਦੁਨੀਆ ਵਿੱਚ ਸਭ ਤੋਂ ਸਸਤੇ ਡੇਟਾ ਦਾ ਆਨੰਦ ਲੈ ਰਹੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਸ਼ਾਸਨ ਨੂੰ ਵਧੇਰੇ ਕੁਸ਼ਲ, ਸਮਾਵੇਸ਼ੀ, ਤੇਜ਼ ਅਤੇ ਪਾਰਦਰਸ਼ੀ ਬਣਾਉਣ ਲਈ ਤਕਨਾਲੋਜੀ ਦਾ ਲਾਭ ਉਠਾਇਆ ਹੈ।

AI ਨੂੰ ਲੈ ਕੇ ਵੱਡਾ ਐਲਾਨ

ਪ੍ਰਧਾਨ ਮੰਤਰੀ ਨੇ ਬੈਠਕ 'ਚ ਕੀਤਾ ਵੱਡਾ ਐਲਾਨ ਅਤੇ ਕਿਹਾ, ਅਸੀਂ 'ਭਾਸ਼ਿਨੀ' ਬਣਾ ਰਹੇ ਹਾਂ, ਇੱਕ AI-ਸੰਚਾਲਿਤ ਭਾਸ਼ਾ ਅਨੁਵਾਦ ਪਲੇਟਫਾਰਮ। ਇਹ ਭਾਰਤ ਦੀਆਂ ਸਾਰੀਆਂ ਵਿਭਿੰਨ ਭਾਸ਼ਾਵਾਂ ਵਿੱਚ ਡਿਜੀਟਲ ਸ਼ਮੂਲੀਅਤ ਦਾ ਸਮਰਥਨ ਕਰੇਗਾ। ਭਾਰਤ ਦਾ ਡਿਜੀਟਲ ਜਨਤਕ ਬੁਨਿਆਦੀ ਢਾਂਚਾ ਗਲੋਬਲ ਚੁਣੌਤੀਆਂ ਲਈ ਸਕੇਲੇਬਲ, ਸੁਰੱਖਿਅਤ ਅਤੇ ਸਮਾਵੇਸ਼ੀ ਹੱਲ ਪ੍ਰਦਾਨ ਕਰਦਾ ਹੈ।

ਭਾਰਤ ਡਿਜੀਟਲ ਭੁਗਤਾਨ ਵਿੱਚ ਸਭ ਤੋਂ ਅੱਗੇ

ਪੀਐੱਮ ਮੋਦੀ ਨੇ ਕਿਹਾ ਕਿ ਭਾਰਤ ਡਿਜੀਟਲ ਭੁਗਤਾਨ ਵਿੱਚ ਵੀ ਸਭ ਤੋਂ ਅੱਗੇ ਹੈ। ਉਨ੍ਹਾਂ ਕਿਹਾ ਕਿ ਆਲਮੀ ਰੀਅਲ ਟਾਈਮ ਡਿਜ਼ੀਟਲ ਭੁਗਤਾਨਾਂ ਦਾ 45 ਫ਼ੀਸਦੀ ਭਾਰਤ ਵਿੱਚ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਹੁਣ ਸਰਕਾਰੀ ਸਹਾਇਤਾ ਦੇ ਲਾਭ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਕੇ ਦੇਸ਼ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਿਆ ਗਿਆ ਹੈ ਅਤੇ 33 ਬਿਲੀਅਨ ਡਾਲਰ ਤੋਂ ਵੱਧ ਦੀ ਬਚਤ ਹੋਈ ਹੈ।

ਲੋਕਾਂ ਨੇ ਜੈਮ ਟ੍ਰਿਨਿਟੀ ਤੋਂ ਲਾਭ ਉਠਾਇਆ

ਪ੍ਰਧਾਨ ਮੰਤਰੀ ਨੇ ਕਿਹਾ ਕਿ ਆਧਾਰ, ਸਾਡਾ ਵਿਲੱਖਣ ਡਿਜੀਟਲ ਪਛਾਣ ਪਲੇਟਫਾਰਮ, ਸਾਡੇ 130 ਕਰੋੜ ਲੋਕਾਂ ਨੂੰ ਕਵਰ ਕਰਦਾ ਹੈ। ਮੋਦੀ ਨੇ ਅੱਗੇ ਕਿਹਾ ਕਿ ਅਸੀਂ ਭਾਰਤ ਵਿੱਚ ਵਿੱਤੀ ਸਮਾਵੇਸ਼ ਵਿੱਚ ਕ੍ਰਾਂਤੀ ਲਿਆਉਣ ਲਈ ਜੈਮ ਟ੍ਰਿਨਿਟੀ - ਜਨ ਧਨ ਬੈਂਕ ਖ਼ਾਤਾ, ਆਧਾਰ ਅਤੇ ਮੋਬਾਈਲ - ਦੀ ਸ਼ਕਤੀ ਦਾ ਇਸਤੇਮਾਲ ਕੀਤਾ ਹੈ।

ਇਸ ਦੇ ਨਾਲ, ਹਰ ਮਹੀਨੇ ਸਾਡੇ ਤਤਕਾਲ ਭੁਗਤਾਨ ਪ੍ਰਣਾਲੀ, UPI 'ਤੇ ਲਗਭਗ 10 ਬਿਲੀਅਨ ਟ੍ਰਾਂਜੈਕਸ਼ਨ ਹੁੰਦੇ ਹਨ। ਪੀਐੱਮ ਮੋਦੀ ਨੇ ਕਿਹਾ ਕਿ ਪਿਛਲੇ 9 ਸਾਲਾਂ ਵਿੱਚ ਭਾਰਤ ਦਾ ਡਿਜੀਟਲ ਪਰਿਵਰਤਨ ਬੇਮਿਸਾਲ ਹੈ। ਇਹ ਸਭ 2015 ਵਿੱਚ ਸਾਡੀ 'ਡਿਜੀਟਲ ਇੰਡੀਆ' ਪਹਿਲ ਦੀ ਸ਼ੁਰੂਆਤ ਨਾਲ ਸ਼ੁਰੂ ਹੋਇਆ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live