Radio Spice
India News

Beas Flood : ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ 'ਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਚਲਾਈ ਵਿਸ਼ੇਸ਼ ਮੁਹਿੰਮ, ਐੱਨਡੀਆਰਐੱਫ, ਭਾਰਤੀ ਫ਼ੌਜ ਤੇ ਬੀਐੱਸਐੱਫ ਦੀਆਂ ਟੀਮਾਂ ਜੁਟੀਆਂ

By 111459pwpadmin•

ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਾਰਸ਼ ਕਾਰਨ ਪੌਂਗ ਡੈਮ `ਚੋਂ ਕੱਲ 1.40 ਲੱਖ ਕਿਊਸਿਕ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ ਵਿੱਚ ਪਾੜ ਪੈ ਗਿਆ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮ

ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਾਰਸ਼ ਕਾਰਨ ਪੌਂਗ ਡੈਮ `ਚੋਂ ਕੱਲ 1.40 ਲੱਖ ਕਿਊਸਿਕ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ ਵਿੱਚ ਪਾੜ ਪੈ ਗਿਆ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ ਵਿੱਚ ਪਾੜ ਪੈਣ ਕਾਰਨ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਦਾਊਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਤੇ ਖਰੀਆਨ ਪਿੰਡ ਹੜ੍ਹ ਦੀ ਮਾਰ ਹੇਠ ਆਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਸੁਰੱਖਿਅਤ/ਉੱਚੇ ਸਥਾਨਾਂ `ਤੇ ਜਾਣ ਲਈ ਕਿਹਾ ਹੈ।

ਬੀਤੀ ਦੇਰ ਰਾਤ ਤੱਕ ਅੱਜ ਤੜਕੇ ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਪੁਰਾਣਾ ਸ਼ਾਲਾ, ਦਾਓਵਾਲ ਵਿਖੇ ਪੁਹੰਚ ਕੇ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਬਚਾਅ ਤੇ ਰਾਹਤ ਟੀਮਾਂ ਬੀਤੇ ਕੱਲ੍ਹ ਤੋਂ ਹੀ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਬੀਤੀ ਰਾਤ ਐੱਨ.ਡੀ.ਆਰ.ਐੱਫ ਦੀਆਂ ਟੀਮਾਂ ਵੀ ਪਹੁੰਚ ਚੁੱਕੀਆਂ ਹਨ ਜਿਨ੍ਹਾਂ ਵੱਲੋਂ ਅੱਜ ਸਵੇਰ ਤੋਂ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਇਸਤੋਂ ਇਲਾਵਾ ਭਾਰਤੀ ਫੌਜ ਅਤੇ ਬੀ.ਐੱਸ.ਐੱਫ ਦੀਆਂ ਟੀਮਾਂ ਵੀ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਚਾਅ ਕਾਰਜਾਂ ਵਿੱਚ ਲੱਗੀਆਂ ਟੀਮਾਂ ਦਾ ਸਹਿਯੋਗ ਕਰਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਦਰਿਆ ਬਿਆਸ ਦੇ ਪਾਣੀ ਕਾਰਨ ਬਣੇ ਐਮਰਜੈਂਸੀ ਹਲਾਤਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਪੂਰੀ ਤਰਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ-ਮੁਕੇਰੀਆਂ ਰੋਡ ਉੱਪਰ ਵੀ ਪਾਣੀ ਆਉਣ ਕਾਰਨ ਅਹਿਤਿਆਤ ਵਜੋਂ ਮੁਕੇਰੀਆਂ ਪੁੱਲ ਨੂੰ ਬੰਦ ਕਰਕੇ ਗੁਰਦਾਸਪੁਰ-ਮੁਕੇਰੀਆਂ ਟਰੈਫਿਕ ਨੂੰ ਦੀਨਾਨਗਰ ਹਾਈਵੇ ਵੱਲ ਦੀ ਡਾਈਵਰਟ ਕਰ ਦਿੱਤਾ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਲੋਕਾਂ ਨੂੰ ਹੜ੍ਹ ਪ੍ਰਭਾਵਤ ਖੇਤਰ ਵਿਚੋਂ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਸਾਰੀ ਸਥਿਤੀ ਉੱਪਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੌਂਗ ਡੈਮ ਤੋਂ ਪਾਣੀ ਛੱਡਣ ਦੀ ਮਿਕਦਾਰ ਘਟਾਈ ਗਈ ਹੈ ਜਿਸ ਨਾਲ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਘੱਟ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਰਾਣਾ ਸ਼ਾਲਾ ਦੇ ਸਕੂਲ ਵਿੱਚ ਰਾਹਤ ਕੈਂਪ ਸਥਾਪਤ ਕਰ ਦਿੱਤਾ ਗਿਆ ਹੈ ਅਤੇ ਮੈਡੀਕਲ, ਵੈਟਨਰੀ ਵਿਭਾਗਾਂ ਸਮੇਤ ਸਾਰੀਆਂ ਟੀਮਾਂ ਬਿਲਕੁਲ ਤਿਆਰ ਹਨ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਕਿਸੇ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸਥਿਤੀ ਦਾ ਟਾਕਰਾ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ `ਤੇ ਹੈਲਪ ਲਾਈਨ ਨੰਬਰ 1800-180-1852 ਜਾਂ 112 ਨੰਬਰ `ਤੇ ਕਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਤੁਰੰਤ ਸਹਾਇਤਾ ਪਹੁੰਚਾਈ ਜਾਵੇਗੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live