Radio Spice
India News

CCI ਨੂੰ ਮਿਲੀ ਚੇਅਰਪਰਸਨ, IAS ਰਵਨੀਤ ਕੌਰ ਦੀ ਪੰਜ ਸਾਲ ਲਈ ਹੋਈ ਨਿਯੁਕਤੀ

By 111459pwpadmin•

ਸਰਕਾਰ ਵੱਲੋਂ ਰਵਨੀਤ ਕੌਰ ਨੂੰ ਕੰਪੀਟੀਸ਼ਨ ਕਮਿਸ਼ਨ ਆਫ਼ ਇੰਡੀਆ (CCI) ਦੀ ਚੇਅਰਪਰਸਨ ਬਣਾਇਆ ਗਿਆ ਹੈ। ਇਹ ਜਾਣਕਾਰੀ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਸਾਬਕਾ ਚੇਅਰਪਰਸਨ ਅਸ਼ੋਕ ਕੁਮਾਰ ਗੁਪਤਾ ਦੇ ਅਕਤੂਬਰ 2022 ਨੂੰ ਅਸਤੀਫਾ ਦੇਣ ਤੋਂ ਬਾਅਦ ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ ਦਾ ਕੋਈ ਫੁੱਲ-ਟਾਈਮ ਚੇਅਰਪਰਸਨ ਨਹੀਂ ਸੀ, ਉਦੋਂ ਤੋਂ ਸ

CCI ਨੂੰ ਮਿਲੀ ਚੇਅਰਪਰਸਨ, IAS ਰਵਨੀਤ ਕੌਰ ਦੀ ਪੰਜ ਸਾਲ ਲਈ ਹੋਈ ਨਿਯੁਕਤੀ

ਸਰਕਾਰ ਵੱਲੋਂ ਰਵਨੀਤ ਕੌਰ ਨੂੰ ਕੰਪੀਟੀਸ਼ਨ ਕਮਿਸ਼ਨ ਆਫ਼ ਇੰਡੀਆ (CCI) ਦੀ ਚੇਅਰਪਰਸਨ ਬਣਾਇਆ ਗਿਆ ਹੈ। ਇਹ ਜਾਣਕਾਰੀ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਸਾਬਕਾ ਚੇਅਰਪਰਸਨ ਅਸ਼ੋਕ ਕੁਮਾਰ ਗੁਪਤਾ ਦੇ ਅਕਤੂਬਰ 2022 ਨੂੰ ਅਸਤੀਫਾ ਦੇਣ ਤੋਂ ਬਾਅਦ ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ ਦਾ ਕੋਈ ਫੁੱਲ-ਟਾਈਮ ਚੇਅਰਪਰਸਨ ਨਹੀਂ ਸੀ, ਉਦੋਂ ਤੋਂ ਸੀਸੀਆਈ ਮੈਂਬਰ ਸੰਗੀਤਾ ਵਰਮਾ ਚੇਅਰਪਰਸਨ ਵਜੋਂ ਕੰਮ ਕਰ ਰਹੀ ਸੀ।

ਰਵਨੀਤ ਕੌਰ ਪੰਜਾਬ ਕੇਡਰ ਦੀ 1988 ਬੈਚ ਦੀ ਆਈਏਐਸ ਅਧਿਕਾਰੀ ਹੈ। 15 ਮਈ ਨੂੰ ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਦੀ ਨਿਯੁਕਤੀ ਪੰਜ ਸਾਲ ਜਾਂ 65 ਸਾਲ ਦੀ ਉਮਰ ਪੂਰੀ ਹੋਣ ਤੱਕ ਜਾਂ ਅਗਲੇ ਹੁਕਮਾਂ ਤਕ ਜੋ ਵੀ ਪਹਿਲਾਂ ਹੋਵੇ, ਲਈ ਹੋਵੇਗੀ। ਬਤੌਰ ਚੇਅਰਪਰਸਨ ਰਵਨੀਤ ਕੌਰ ਨੂੰ 4.50 ਲੱਖ ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ ਤੇ ਇਸ ਵਿੱਚ ਘਰ ਅਤੇ ਕਾਰ ਸ਼ਾਮਲ ਨਹੀਂ ਹੈ।

ਕੀ ਹੈ CCI ?

ਕਾਰਪੋਰੇਟ ਮਾਮਲਿਆਂ ਦੇ ਮੰਤਰਾਲੇ ਦੀ ਵੈਬਸਾਈਟ ਅਨੁਸਾਰ ਭਾਰਤ ਸਰਕਾਰ ਵੱਲੋਂ ਕੰਪੀਟਿਸ਼ਨ ਕਮਿਸ਼ਨ ਆਫ ਇੰਡੀਆ ਦਾ ਗਠਨ ਭਾਰਤ ਸਰਕਾਰ ਵੱਲੋਂ ਮਾਰਚ 2009 'ਚ ਕੰਪੀਟਿਸ਼ਨ ਐਕਟ 2002 ਤਹਿਤ ਐਕਟ ਦੇ ਪ੍ਰਸ਼ਾਸਨ, ਸੰਚਾਲਨ ਤੇ ਡਾਇਰੈਕਟੋਰੇਟ ਲਈ ਕੀਤਾ ਗਿਆ ਹੈ। ਇਸ ਦਾ ਉਦੇਸ਼ ਮੁਕਾਬਲੇ 'ਤੇ ਉਲਟ ਅਸਰ ਪਾਉਣ ਵਾਲੇ ਵਿਵਹਾਰਾਂ ਨੂੰ ਰੋਕਣਾ, ਬਜ਼ਾਰਾਂ 'ਚ ਮੁਕਾਬਲੇ ਦਾ ਸੰਵਰਧਨ ਤੇ ਉਸ ਨੂੰ ਬਣਾਈ ਰੱਖਣਾ, ਯੂਜ਼ਰਜ਼ ਦੇ ਹਿੱਤਾਂ ਦੀ ਸੁਰੱਖਿਆ ਤੇ ਵਪਾਰ ਦੀ ਆਜ਼ਾਦੀ ਯਕੀਨੀ ਬਣਾਉਣੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live