Radio Spice
India News

ਗਵਰਨਰ ਰਾਜ ਲਾਉਣ ਦੀ ਮੰਗ 'ਤੇ CM ਮਾਨ ਦਾ ਚੜ੍ਹਿਆ ਪਾਰਾ, ਸੁਣਾਈਆਂ ਖਰੀਆਂ-ਖਰੀਆਂ

By 111459pwpadmin•

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ 'ਤੇ ਸੂਬੇ 'ਚ 'ਰਾਜਪਾਲ ਸ਼ਾਸਨ' ਦੀ ਮੰਗ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਲੋਕ ਜਾਣਦੇ ਹਨ ਕਿ ਇਹ ਆਗੂ ਹਮੇਸ਼ਾ ਤੋਂ ਹੀ 'ਪੰਜਾਬ ਵਿਰੋਧੀ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, ਕੈ: ਅਮਰਿੰਦਰ ਸਿੰਘ,

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ 'ਤੇ ਸੂਬੇ 'ਚ 'ਰਾਜਪਾਲ ਸ਼ਾਸਨ' ਦੀ ਮੰਗ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਲੋਕ ਜਾਣਦੇ ਹਨ ਕਿ ਇਹ ਆਗੂ ਹਮੇਸ਼ਾ ਤੋਂ ਹੀ 'ਪੰਜਾਬ ਵਿਰੋਧੀ ਰਹੇ ਹਨ। 

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, ਕੈ: ਅਮਰਿੰਦਰ ਸਿੰਘ,ਕੇਵਲ ਢਿੱਲੋਂ,ਬਲਬੀਰ ਸਿੱਧੂ, ਫ਼ਤਿਹ ਜੰਗ ਬਾਜਵਾ, ਰਾਜ ਕੁਮਾਰ ਵੇਰਕਾ, ਗੁਰਪੑੀਤ ਕਾਂਗੜ , ਰਾਣਾ ਸੋਢੀ (ਸਾਰੇ ਕਾਂਗਰਸੀ >ਅੱਜਕੱਲ੍ਹ ਭਾਜਪਾ ) ਅਕਸਰ ਰਾਜਪਾਲ ਦੇ ਘਰ ਦੇ ਨੇੜੇ-ਤੇੜੇ ਦੇਖੇ ਜਾ ਸਕਦੇ ਨੇ..ਪੰਜਾਬ ਚ ਗਵਰਨਰ ਰਾਜ ਦੀ ਗੱਲ ਕਰ ਰਹੇ ਨੇ..ਪੰਜਾਬ ਦੇ ਲੋਕ ਸਭ ਜਾਣਦੇ ਨੇ ਇਹ ਹਮੇਸ਼ਾ ਪੰਜਾਬ ਵਿਰੋਧੀ ਰਹੇ ਨੇ"

https://twitter.com/BhagwantMann/status/1630207927633215488?s=20

ਜ਼ਿਕਰ ਕਰ ਦਈਏ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਹੈ। ਪੰਜਾਬ ਵਿੱਚ ਆਏ ਦਿਨ ਹੋ ਰਹੀਆਂ ਵਾਰਦਾਤਾਂ ਨੂੰ ਲੈ ਕੇ ਸਰਕਾਰ ਉੱਤੇ ਸਖ਼ਤ ਸਵਾਲ ਚੁੱਕੇ ਜਾ ਰਹੇ ਹਨ।

ਇੱਥੋ ਤੱਕ ਕਿ ਪੰਜਾਬ ਸਰਕਾਰ ਤੇ ਪੰਜਾਬ ਦੇ ਗਵਰਨਰ ਬਨਵਾਰੀਲਾਲ ਪੁਰੋਹਿਤ ਵਿਚਾਲੇ ਵੀ ਤਕਰਾਰ ਚੱਲ ਰਹੀ ਹੈ। ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 3 ਮਾਰਚ ਤੋਂ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਸੀ। ਪਰ ਰਾਜਪਾਲ ਨੇ ਸੰਕੇਤ ਦਿੱਤਾ ਸੀ ਕਿ ਉਨ੍ਹਾਂ ਨੂੰ ਬਜਟ ਸੈਸ਼ਨ ਬੁਲਾਉਣ ਦੀ ਕੋਈ ਕਾਹਲੀ ਨਹੀਂ ਹੈ। ਰਾਜਪਾਲ ਪੁਰੋਹਿਤ ਵੱਲੋਂ ਕਿਹਾ ਗਿਆ ਸੀ ਕਿ ਮਾਨ ਵੱਲੋਂ ਲਿਖੇ ਪੱਤਰ 'ਤੇ ਕਾਨੂੰਨੀ ਰਾਏ ਤੋਂ ਬਾਅਦ ਹੀ ਮੁੱਖ ਮੰਤਰੀ ਬਜਟ ਸੈਸ਼ਨ ਨੂੰ ਮਨਜ਼ੂਰੀ ਦੇਣ ਬਾਰੇ ਸੋਚਣਗੇ। ਸੀਐਮ ਮਾਨ ਵੱਲੋਂ ਰਾਜਪਾਲ ਨੂੰ ਲਿਖੇ ਪੱਤਰ ਦੇ ਦਿੱਤੇ ਜਵਾਬ ਨੂੰ ਰਾਜਪਾਲ ਨੇ ਗੈਰ-ਸੰਵਿਧਾਨਕ ਅਤੇ ਅਪਮਾਨਜਨਕ ਕਰਾਰ ਦਿੱਤਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live