Radio Spice
India News

ਪਟਵਾਰੀਆਂ ਲਈ CM ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਟ੍ਰੇਨਿੰਗ ਦੌਰਾਨ ਮਿਲੇਗਾ 3 ਗੁਣਾ ਤੋਂ ਜ਼ਿਆਦਾ ਭੱਤਾ

By 111459pwpadmin•

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਇੱਥੇ ਇਕ ਸਮਾਗਮ ਦੌਰਾਨ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਸਰਕਾਰਾਂ ਜੋ ਲੋਕਾਂ ਦੀ ਪਰਵਾਹ ਨਹੀਂ ਕਰਦੀਆਂ ਤਾਂ ਸਵਾਲ ਉਠਣੇ ਸੁਭਾਵਿਕ ਹਨ। ਜਦੋਂ ਚੁਣੇ ਨੁਮਾਇੰਦੇ ਆਪਣੇ ਮਹਿਲਾਂ ਦੇ ਦਰਵਾਜ਼ੇ ਬੰਦ ਕਰ ਲੈਣ ਤਾਂ ਜਨਤਾ ਦਾ ਬੈਚੇਨ ਹੋਣਾ ਸੁਭਾਵਿਕ ਹੈ। ਪਿਛਲੀਆਂ ਸਰਕਾਰਾਂ ਨੇ ਲੋਕਾਂ,

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਇੱਥੇ ਇਕ ਸਮਾਗਮ ਦੌਰਾਨ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਸਰਕਾਰਾਂ ਜੋ ਲੋਕਾਂ ਦੀ ਪਰਵਾਹ ਨਹੀਂ ਕਰਦੀਆਂ ਤਾਂ ਸਵਾਲ ਉਠਣੇ ਸੁਭਾਵਿਕ ਹਨ। ਜਦੋਂ ਚੁਣੇ ਨੁਮਾਇੰਦੇ ਆਪਣੇ ਮਹਿਲਾਂ ਦੇ ਦਰਵਾਜ਼ੇ ਬੰਦ ਕਰ ਲੈਣ ਤਾਂ ਜਨਤਾ ਦਾ ਬੈਚੇਨ ਹੋਣਾ ਸੁਭਾਵਿਕ ਹੈ। ਪਿਛਲੀਆਂ ਸਰਕਾਰਾਂ ਨੇ ਲੋਕਾਂ, ਹਸਪਤਾਲਾਂ, ਨੌਜਵਾਨਾਂ, ਵਿੱਤੀ ਹਾਲਤ ਸੁਧਾਰ ਕਰਨ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜਮਾਨਾਂ ਬਹੁਤ ਤੇਜ਼ ਹੋ ਗਿਆ ਹੈ। ਪੁਰਾਣੇ ਰੀਤ-ਰੀਵਾਜ ਤੋੜਣੇ ਪੈਣਗੇ। ਉਨ੍ਹਾਂ ਨਵ ਨਿਯੁਕਤ ਪਟਵਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਹਿਲਾਂ ਵੀ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਦੇ ਸਨ ਪਰ ਚੜ੍ਹਾਵਾ ਚੜ੍ਹਦਾ ਸੀ, ਪਰ ਇਸ ਵਾਰ ਸਰਕਾਰ ਨੇ ਖੁਦ ਸੁਨੇਹਾ ਲਾ ਕੇ ਬੁਲਾਇਆ ਹੈ। ਇਹੀ ਮੌਜੂਦਾ ਤੇ ਪਿਛਲੀਆਂ ਸਰਕਾਰਾਂ ਵਿਚ ਫ਼ਰਕ ਹੈ।

ਟ੍ਰੇਨਿੰਗ ਭੱਤਾ ਵਧਾਉਣ ਦਾ ਐਲਾਨ

ਉਨ੍ਹਾਂ ਨਵ-ਨਿਯੁਕਤ ਪਟਵਾਰੀਆਂ ਨੂੰ ਇਕ ਹੋਰ ਖੁਸ਼ਖਬਰੀ ਦਿੰਦੇ ਹੋਏ ਕਿਹਾ ਕਿ ਹੁਣ ਉਮੀਦਵਾਰਾਂ ਨੂੰ ਸਿਖਲਾਈ ਦੌਰਾਨ 5,000 ਰੁਪਏ ਦੀ ਬਜਾਏ 18,000 ਰੁਪਏ ਪ੍ਰਤੀ ਮਹੀਨਾ ਵਿੱਤੀ ਭੱਤਾ ਮਿਲੇਗਾ ਕਿਉਂਕਿ ਅੱਜ ਦੇ ਸਮੇਂ MSC B-TECH ਤੇ ਹੋਰ ਡਿਗਰੀ ਧਾਰਕਾਂ ਨੂੰ 5,000 ਰੁਪਏ ਭੱਤਾ ਦਿੱਤਾ ਜਾਂਦਾ ਹੈ। ਅਗਲੇ ਇਕ-ਦੋ ਦਿਨਾਂ 'ਚ ਇਹ ਭੱਤਾ ਵਧਾ ਕੇ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਜਾਵੇਗਾ।

ਉਨ੍ਹਾਂ ਨਵ ਨਿਯੁਕਤ ਪਟਵਾਰੀਆਂ ਨੂੰ ਕਿਹਾ ਕਿ ਤੁਹਾਡੇ ਤੋਂ ਲੱਖਾਂ ਲੋਕਾਂ ਨੂੰ ਬਹੁਤ ਉਮੀਦਾਂ ਹਨ ਕਿਉਂਕਿ ਤੁਹਾਡੇ ਫੈਸਲੇ ਲੋਕਾਂ ਦੇ ਘਰਾਂ ਵਿਚ ਖੁਸ਼ੀਆਂ ਲਿਆ ਸਕਦੀਆਂ ਹਨ ਤੇ ਕਈਆਂ ਦੇ ਕਤਲ ਦਾ ਕਾਰਨ ਬਣ ਸਕਦਾ। ਉਨ੍ਹਾਂ ਕਿਹਾ ਕਿ ਰਿਸ਼ਵਤ ਦੇ ਕਈ ਰੂਪ ਹਨ। ਉਨ੍ਹਾਂ ਕਿਹਾ ਕਿ ਡੋਨੇਸ਼ਨ ਵੀ ਰਿਸ਼ਵਤ ਦਾ ਦੂਜਾ ਰੂਪ ਹੈ। ਉਨ੍ਹਾਂ ਕਿਹਾ ਕਿ ਚਾਹ ਪਾਣੀ, ਸੇਵਾ, ਥੋੜ੍ਹਾ ਸਾਡੇ ਬਾਰ ਸੋਚ ਲਿਆ ਕਰੋ, ਅਗਲੇ ਬੁੱਧਵਾਰ ਨੂੰ ਆਉਣਾ ਇਹ ਸਾਰੇ ਰਿਸ਼ਵਤ ਦੇ ਨਾਮ ਹਨ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਵਿਚ ਸ਼ਾਮਲ ਕੁਝ ਲੋਕ ਖੁਦ ਰਿਸ਼ਵਤ ਵਿਚ ਸ਼ਾਮਲ ਸਨ। ਮੁੱਖ ਮੰਤਰੀ ਨੇ ਕਿਹਾ ਕਿ ਰਿਸ਼ਵਤ ਉਪਰੋ ਚੱਲਦੀ ਹੈ। ਇਸ ਲਈ ਰਿਸ਼ਵਤ ਉਪਰ ਤੋ ਬੰਦ ਕਰਨੀ ਪਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਚੋਰੀ ਪੁੱਤ ਗੱਭਰੂ ਨਹੀਂ ਹੁੰਦੇ। ਉਨ੍ਹਾਂ ਪਟਵਾਰੀਆਂ ਨੂੰ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਪੱਕੇ ਕਰਨ ਲਈ ਪਹਿਲਾਂ ਕਾਨੂੰਨੀ ਪ੍ਰੀਕਿਰਿਆ ਨੂੰ ਠੀਕ ਕੀਤਾ ਅਤੇ 17810 ਅਧਿਆਪਕਾਂ ਨੂੰ ਪੱਕਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਕੂਲਾਂ ਦੀ ਹਾਲਤ ਵਿਚ ਸੁਧਾਰ ਕੀਤਾ ਜਾ ਰਿਹਾ ਹੈ।

ਇਸ ਮੌਕੇ ’ਤੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਪਟਵਾਰੀ ਦੀ ਪ੍ਰੀਖਿਆ ਵਿਚ ਕਰੀਬ ਇਕ ਲੱਕ ਵਿਦਿਆਰਥੀਆਂ ਨੇ ਟੈਸਟ ਦਿੱਤਾ ਸੀ, ਜਿਸ ਵਿਚ 700 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ। ਇਸ ਮੌਕੇ ’ਤੇ ਵਿਤ ਕਮਿਸ਼ਨਰ ਮਾਲ ਕੇੇਏਪੀ ਸਿਨਹਾ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ 201 ਮਹਿਲਾ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live