ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਜੇਠੂਕੇ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਭਾਜਪਾ ਦੇ ਲੀਡਰਾਂ ਦੇ ਘਰਾਂ ਅੱਗੇ ਤਿੰਨ ਰੋਜ਼ਾ ਮੋਰਚੇ ਸ਼ੁਰੂ ਕਰ ਦਿੱਤੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵੱਲੋਂ ਰਾਮਪੁਰਾ ਵਿਖੇ ਭਾਜਪਾ ਦੇ ਸੂਬਾ ਉਪ ਪ੍ਰਧਾਨ ਜਗਦੀਪ ਸਿੰਘ ਨਕਈ ਦੇ ਘਰ ਸਾਹਮਣੇ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੋਰਚੇ ਦੀਆਂ ਮੰਗਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਮਜ਼ਦੂਰਾਂ ਦੇ ਹੋਏ ਖ਼ਰਾਬੇ ਦਾ ਮੁਆਵਜ਼ਾ ਜਲਦੀ ਤੋਂ ਜਲਦੀ ਦਿੱਤਾ ਜਾਵੇ। ਲਖੀਮਪੁਰ ਖੀਰੀ ਉੱਤਰ ਪ੍ਰਦੇਸ਼ ਦੇ ਅਜੇ ਮਿਸ਼ਰਾ ਟੈਨੀ ਨੂੰ ਜਿਸ ਨੇ ਚਾਰ ਕਿਸਾਨ ਤੇ ਇਕ ਪੱਤਰਕਾਰ ਨੂੰ ਆਪਣੀ ਗੱਡੀ ਨਾਲ ਦਰੜ ਕੇ ਸ਼ਹੀਦ ਕਰ ਦਿੱਤਾ ਸੀ ਨੂੰ ਕੇਂਦਰ ਸਰਕਾਰ ਵਿੱਚੋਂ ਬਰਖਾਸਤ ਕਰਕੇ ਦੋਵਾਂ ਪਿਉ ਪੁੱਤਰਾਂ ਨੂੰ ਗਿ੍ਫਤਾਰ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ, ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ 'ਤੇ ਬਣਾਏ ਝੂਠੇ ਪੁਲਿਸ ਮੁਕੱਦਮੇ ਬਿਨਾਂ ਸ਼ਰਤ ਵਾਪਸ ਲਏ ਜਾਣ ਅਤੇ ਪੰਜਾਬ ਸਰਕਾਰ ਵੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜਾ ਕਿਸ਼ਾਨਾਂ ਨੂੰ ਦਿੱਤਾ ਜਾਵੇ, ਜਿੰਨਾਂ ਕਿਸ਼ਾਨਾਂ ਦੇ ਟਿਊਬਵੈੱਲ ਨੁਕਸਾਨੇ ਗਏ ਹਨ, ਉਨਾਂ੍ਹ ਦਾ ਮੁਆਵਜ਼ਾ ਦਿੱਤਾ ਜਾਵੇ, ਅਬਾਦਕਾਰ ਕਿਸਾਨਾਂ ਨੂੰ ਜ਼ਮੀਨ ਮਾਲਕੀ ਦੇ ਹੱਕ ਦਿੱਤੇ ਜਾਣ, ਅਤੇ ਹੋਰ ਭਖਦੀਆਂ ਮੰਗਾਂ ਨੂੰ ਹੱਲ ਕਰਾਉਣ ਲਈ ਇਹ ਤਿੰਨ ਰੋਜ਼ਾ ਮੋਰਚੇ ਸ਼ੁਰੂ ਕੀਤੇ ਗਏ ਹਨ ਅਤੇ ਸਮਾਪਤੀ ਵਾਲੇ ਦਿਨ ਮੰਗ ਪੱਤਰ ਵੀ ਸੌਂਪਿਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਦੇ ਵਿੱਚੋਂ ਚਿੱਟੇ ਵਰਗੇ ਭਿਆਨਕ ਨਸ਼ੇ ਤੋਂ ਨੌਜਵਾਨ ਮੁੰਡਿਆਂ ਤੇ ਧੀਆਂ ਨੂੰ ਬਚਾਉਣ ਲਈ ਪੰਜਾਬ ਤੇ ਕੇਂਦਰ ਸਰਕਾਰਾਂ ਚਿੱਟੇ ਨੂੰ ਖਤਮ ਕਰਨ ਲਈ ਸਖ਼ਤ ਕਦਮ ਚੁੱਕਣ। ਅੱਜ ਦੇ ਇਕੱਠ ਨੂੰ ਜ਼ਲਿ੍ਹਾ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਜੇਠੂਕੇ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜਗਦੀਸ਼ ਸਿੰਘ ਰਾਮਪੁਰਾ, ਮਹਿੰਦਰ ਸਿੰਘ ਬਾਲਿਆਂਵਾਲੀ ਬਲਾਕ ਪ੍ਰਧਾਨ,ਹਰੀ ਸਿੰਘ ਬੁੱਗਰ ਬਲਾਕ ਆਗੂ, ਸੁਖਜਿੰਦਰ ਸਿੰਘ ਰਾਮਪੁਰਾ, ਜ਼ਲਿ੍ਹਾ ਜੁਆਇੰਟ ਸਕੱਤਰ ਗੁਰਨਾਮ ਸਿੰਘ ਮਹਿਰਾਜ, ਜ਼ਲਿ੍ਹਾ ਖਜਾਨਚੀ ਤਰਸੇਮ ਸਿੰਘ ਬੁਰਜ ਮਾਨਸਾਹੀਆ ਤੋਂ ਇਲਾਵਾ ਅੌਰਤ ਵਿੰਗ ਦੀ ਆਗੂ ਜਸਵਿੰਦਰ ਕੌਰ ਝੰਡੂਕੇ ਨੇ ਵੀ ਸੰਬੋਧਨ ਕੀਤਾ।
ਕਿਸਾਨਾਂ ਨੇ ਸੰਗਰੂਰ ਵਿੱਚ CM ਮਾਨ ਦੇ ਘਰ ਬਾਹਰ ਦਿੱਤਾ ਧਰਨਾ, ਜਾਣੋ ਕੀ ਨੇ ਮੰਗਾਂ ?
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਜੇਠੂਕੇ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਭਾਜਪਾ ਦੇ ਲੀਡਰਾਂ ਦੇ ਘਰਾਂ ਅੱਗੇ ਤਿੰਨ ਰੋਜ਼ਾ ਮੋਰਚੇ ਸ਼ੁਰੂ ਕਰ ਦਿੱਤੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵੱਲੋਂ ਰਾਮਪੁਰਾ ਵਿਖੇ ਭਾਜਪਾ ਦੇ ਸੂਬਾ ਉਪ ਪ੍ਰਧਾਨ ਜਗਦੀਪ
More India News
ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ
ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ
22 Nov 2024
ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ
ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ
24 Jul 2024
ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..
ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼
19 Jul 2024
ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ
ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ
8 Jul 2024
