Radio Spice
India News

CM ਮਾਨ ਦਾ ਐਲਾਨ, ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ AI ਨੂੰ ਕੀਤਾ ਜਾਵੇਗਾ ਸ਼ਾਮਲ

By 111459pwpadmin•

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਪੁਲਿਸ ਦੀ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਸ਼ਾਮਲ ਕੀਤਾ ਜਾਵੇਗਾ, ਤਾਂਕਿ ਇਸ ਨੂੰ ਦੇਸ਼ ਵਿੱਚ ਪ੍ਰਮੁੱਖ ਬਲ ਬਣਾਇਆ ਜਾ ਸਕੇ। ਪੰਜਾਬ ਪੁਲਿਸ ਵਿੱਚ ਸਿੱਧੇ ਤੌਰ ‘ਤੇ ਭਰਤੀ ਹੋਏ 2999 ਕਾਂਸਟੇਬਲਾਂ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਬੈਚ ਦੀ ਪਾਸਿੰਗ ਆਊਟ ਪਰੇਡ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਪੁਲਿਸ ਦੀ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਸ਼ਾਮਲ ਕੀਤਾ ਜਾਵੇਗਾ, ਤਾਂਕਿ ਇਸ ਨੂੰ ਦੇਸ਼ ਵਿੱਚ ਪ੍ਰਮੁੱਖ ਬਲ ਬਣਾਇਆ ਜਾ ਸਕੇ।

ਪੰਜਾਬ ਪੁਲਿਸ ਵਿੱਚ ਸਿੱਧੇ ਤੌਰ ‘ਤੇ ਭਰਤੀ ਹੋਏ 2999 ਕਾਂਸਟੇਬਲਾਂ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਬੈਚ ਦੀ ਪਾਸਿੰਗ ਆਊਟ ਪਰੇਡ ਦੌਰਾਨ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟ ਕੀਤੀ ਕਿ ਇਹ ਪਹਿਲਕਦਮੀ ਸੂਬੇ ਵਿੱਚ ਪੁਲਿਸ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ, ਜਿਸ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਮਦਦ ਮਿਲੇਗੀ। ਸੀ.ਐੱਮ. ਮਾਨ ਨੇ ਕਿਹਾ ਕਿ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ ‘ਤੇ ਢਾਲਣ ਦੀ ਦਿਸ਼ਾ ‘ਚ ਇਹ ਕਦਮ ਮੀਲ ਦਾ ਪੱਥਰ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਕਈ ਤਾਕਤਾਂ ਹਨ ਜੋ ਆਪਣੇ ਨਾਪਾਕ ਇਰਾਦਿਆਂ ਨਾਲ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ ਪਰ ਪੰਜਾਬ ਪੁਲਿਸ ਨੇ ਅਜਿਹੀਆਂ ਤਾਕਤਾਂ ਦੇ ਨਾਪਾਕ ਯਤਨਾਂ ਨੂੰ ਹਮੇਸ਼ਾ ਕਾਮਯਾਬ ਨਹੀਂ ਹੋਣ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਸੂਬੇ ਨੂੰ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਲਈ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਨੂੰ ਅਪਣਾਉਣ ਦੀ ਲੋੜ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਉੱਚ ਪੇਸ਼ੇਵਰ ਪ੍ਰਤੀਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਮਹਾਨ ਪਰੰਪਰਾ ਨੂੰ ਕਾਇਮ ਰੱਖੇਗੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live