Radio Spice
India News

ਰਾਜਪਾਲ ਪੁਹੋਹਿਤ ਦੀ CM ਮਾਨ ਨੂੰ ਇਕ ਹੋਰ ਚਿੱਠੀ, ਮੋਹਾਲੀ ਤੋਂ MLA ਕੁਲਵੰਤ ਸਿੰਘ ਦੀ ਕੰਪਨੀ ‘ਤੇ ਚੁੱਕੇ ਸਵਾਲ

By 111459pwpadmin•

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਹੋਰ ਚਿੱਠੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ‘ਤੇ ਲਿਖੀ ਹੈ। ਇਸ ਵਿਚ ਉਨ੍ਹਾਂ ਨੇ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਵਾਲੀ ਰੀਅਲ ਅਸਟੇਟ ਕੰਪਨੀ ਖਿਲਾਫ ਸ਼ਿਕਾਇਤ ਕੀਤੀ ਹੈ। ਰਾਜਪਾਲ ਨੇ ਸਪੱਸ਼ਟ ਕੀਤਾ ਹੈ ਕਿ ਇਹ ਸ਼ਿਕਾਇਤ ਉਨ੍ਹਾਂ ਕੋਲ ਕੇਂਦਰੀ ਵਾਤਾਵਰਣ ਮੰਤਰਾਲੇ ਨੇ ਕੀਤੀ ਹੈ। ਰਾਜਪਾਲ ਦੀ ਇਹ ਸ਼ਿਕਾਇਤ ਦੋ ਪ੍ਰਾਜੈਕ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਹੋਰ ਚਿੱਠੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ‘ਤੇ ਲਿਖੀ ਹੈ। ਇਸ ਵਿਚ ਉਨ੍ਹਾਂ ਨੇ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਵਾਲੀ ਰੀਅਲ ਅਸਟੇਟ ਕੰਪਨੀ ਖਿਲਾਫ ਸ਼ਿਕਾਇਤ ਕੀਤੀ ਹੈ। ਰਾਜਪਾਲ ਨੇ ਸਪੱਸ਼ਟ ਕੀਤਾ ਹੈ ਕਿ ਇਹ ਸ਼ਿਕਾਇਤ ਉਨ੍ਹਾਂ ਕੋਲ ਕੇਂਦਰੀ ਵਾਤਾਵਰਣ ਮੰਤਰਾਲੇ ਨੇ ਕੀਤੀ ਹੈ।

ਰਾਜਪਾਲ ਦੀ ਇਹ ਸ਼ਿਕਾਇਤ ਦੋ ਪ੍ਰਾਜੈਕਟਾਂ ਨੂੰ ਲੈ ਕੇ ਹੈ ਜਿਸ ਨੂੰ ਮੋਹਾਲੀ ਦੇ ਵਿਧਾਇਕ ਦੀ ਕੰਪਨੀ ਬਣਾਰਹੀ ਹੈ। ਸ਼ਿਕਾਇਤ ਵਿਚ ਕਿਹਾ ਹੈ ਕਿ ਸਿਵਿਕ ਅਥਾਰਟੀ, ਪੰਜਾਬ ਪ੍ਰਦੂਸ਼ਣਕੰਟਰੋਲ ਬੋਰਡ ਤੇ ਸਟੇਟ ਲੈਵਲ ਇਨਵਾਇਰਮੈਂਟ ਇੰਪੈਕਟ ਅਸੇਸਮੈਂਟ ਅਥਾਰਟੀ ਨੂੰ ਨਿਯਮਾਂ ਦਾ ਉਲੰਘਣਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਜਾਵੇ। ਰਾਜਪਾਲ ਵੱਲੋਂ ਮੁੱਖ ਮਤੰਰੀ ਨੂੰ ਇਸ ਸ਼ਿਕਾਇਤ ‘ਤੇ ਕਾਰਵਾਈ ਦੀ ਰਿਪੋਰਟ ਭੇਜਣ ਨੂੰ ਕਿਹਾ ਹੈ।

ਸ਼ਿਕਾਇਤ ਵਿਚ ਦੋ ਪ੍ਰਾਜੈਕਟਰ ਦਾ ਜ਼ਿਕਰ ਕੀਤਾ ਗਿਆ ਹੈ ਜਿਸ ਨੂੰ ਜਨਤਾ ਲੈਂਡ ਪ੍ਰਮੋਟਰਸ ਲਿਮਟਿਡ ਵੱਲੋਂ ਬਣਾਇਆ ਜਾ ਰਿਹਾ ਹੈ। ਰਾਜਪਾਲ ਦੀ ਸ਼ਿਕਾਇਤ ਵਿਚ ਇਨ੍ਹਾਂ ਦੋਵੇਂ ਪ੍ਰਾਜੈਕਟ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਮੋਹਾਲੀ ਦੇ ਸੈਕਟਰ 82-83 ਵਿਚ ਜਨਤਾ ਲੈਂਡ ਪ੍ਰਮੋਟਰਸ ਲਿਮਟਿਡ ਦੇ ਪ੍ਰਾਜੈਕਟ ਸੁਪਰ ਮੈਗਾ ਮਿਕਸਡ ਯੂਜ਼ ਇੰਟੀਗ੍ਰੇਟੇਡ ਇੰਡਸਟ੍ਰੀਅਲ ਪਾਰਕ ਤੇ ਸੈਕਟਰ-66 ਏ ਵਿਚ ਗਲੈਕਲੀ ਹਾਈਟਸ ਦੇ ਨਿਰਮਾਣ ਵਿਚ ਵਾਤਾਵਰਣ ਨਿਯਮਾਂ ਦਾ ਉਲੰਘਣ ਹੋਇਆ ਹੈ।

ਇਹ ਦੋਵੇਂ ਪ੍ਰਾਜੈਕਟ ਸੁਖਨਾ ਵਾਈਲਡ ਲਾਈਫ ਸੈਂਕਚੁਰੀ ਤੋਂ 13.06 ਕਿਲੋਮੀਟਰ ਤੇ ਸਿਟੀ ਬਰਡ ਸੈਂਕਚੁਰੀ ਦੀ ਸੀਮਾ ਤੋਂ 8.40 ਕਿਲੋਮੀਟਰ ਦੀ ਦੂਰੀ ‘ਤੇ ਹਨ। ਸੁਪਰੀਮ ਕੋਰਟ ਵੱਲੋਂ ‘ਗੋਆ ਫਾਊਂਡੇਸ਼ਨ ਬਨਾਮ ਭਾਰਤ ਸਰਕਾਰ ਤੇ ਹੋਰ’ ਦੇ ਕੇਸ ਵਿਚ 4 ਦਸੰਬਰ 2006 ਨੂੰ ਦਿੱਤੇ ਹੁਕਮ ਵਿਚ ਤੇ ਕੇਂਦਰੀ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਯੋਜਨਾ ਲਈ ਵਾਤਾਵਰਣ ਮੰਤਰਾਲੇ ਦੀ ਮਨਜ਼ੂਰੀ ਜ਼ਰੂਰੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live