Radio Spice
India News

CM ਭਗਵੰਤ ਮਾਨ ਪਹੁੰਚੇ ਨਕੋਦਰ, ਜੱਚਾ-ਬੱਚਾ ਹਸਪਤਾਲ ਦਾ ਕੀਤਾ ਉਦਘਾਟਨ

By 111459pwpadmin•

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਲੌਰ ‘ਚ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਨਕੋਦਰ ਪਹੁੰਚੇ। ਇੱਥੇ ਉਨ੍ਹਾਂ ਨੇ ਜੱਚਾ-ਬੱਚਾ ਦੇਖਭਾਲ ਹਸਪਤਾਲ ਦਾ ਉਦਘਾਟਨ ਕੀਤਾ। ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਰਹੇ। CM ਮਾਨ ਕੇਂਦਰ ਦੇ ਅੰਦਰ ਪੁੱਜੇ ਅਤੇ ਡਾਕਟਰਾਂ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮਰੀਜ਼ਾਂ ਨੂੰ ਵੀ ਮਿਲੇ। ਇਸ ਦੌਰਾਨ CM ਮਾਨ ਨੇ ਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਲੌਰ ‘ਚ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਨਕੋਦਰ ਪਹੁੰਚੇ। ਇੱਥੇ ਉਨ੍ਹਾਂ ਨੇ ਜੱਚਾ-ਬੱਚਾ ਦੇਖਭਾਲ ਹਸਪਤਾਲ ਦਾ ਉਦਘਾਟਨ ਕੀਤਾ। ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਰਹੇ। CM ਮਾਨ ਕੇਂਦਰ ਦੇ ਅੰਦਰ ਪੁੱਜੇ ਅਤੇ ਡਾਕਟਰਾਂ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮਰੀਜ਼ਾਂ ਨੂੰ ਵੀ ਮਿਲੇ। ਇਸ ਦੌਰਾਨ CM ਮਾਨ ਨੇ ਬੱਚਿਆਂ ਨੂੰ ਬੂੰਦਾਂ ਵੀ ਪਿਲਾਈਆਂ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਜਲੰਧਰ ਦੇ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ (ਪੀਪੀਏ) ਪਹੁੰਚੇ ਅਤੇ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਨਵੀਆਂ ਗੱਡੀਆਂ ਦਿੱਤੀਆਂ। ਇਸ ਦੌਰਾਨ CM ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕੁੱਲ 410 ਹਾਈਟੈੱਕ ਗੱਡੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਥਾਣਿਆਂ ਦੇ SHO ਨੂੰ 315 ਗੱਡੀਆਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ 274 ਮਹਿੰਦਰਾ ਸਕਾਰਪੀਓ ਅਤੇ 41 ਇਸ਼ੂ ਹਾਈ ਲੈਂਡਰ ਸ਼ਾਮਲ ਹਨ। ਨਾਲ ਹੀ ਔਰਤਾਂ ਦੀ ਸੁਰੱਖਿਆ ਲਈ 71 ਕਿਆ ਕੇਰੇਂਸ ਅਤੇ 24 ਟਾਟਾ ਟਿਆਗੋ ਈਵੀ ਵੀ ਦਿੱਤੀਆਂ ਜਾ ਰਹੀਆਂ ਹਨ।

CM ਮਾਨ ਨੇ ਕਿਹਾ ਕਿ ਰਾਜ ਦੀਆਂ ਸੜਕਾਂ ‘ਤੇ ਸੁਰੱਖਿਆ ਲਈ ਸੜਕ ਸੁਰੱਖਿਆ ਬਲ (SSF) ਦੀ ਸ਼ੁਰੂਆਤ ਕੀਤੀ ਗਈ ਸੀ। SSF ਦੇ ਸ਼ੁਰੂ ਹੋਣ ਨਾਲ ਥਾਣਾ ਇੰਚਾਰਜ ਦਾ ਭਾਰ ਵੀ ਘਟ ਗਿਆ ਹੈ। ਕਿਉਂਕਿ ਸੜਕ ਸੁਰੱਖਿਆ ਬਲ ਨੂੰ ਇਸ ਪੈਰਾਮੀਟਰ ‘ਤੇ ਕੰਮ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ ਇੱਕ ਦਿਨ ਵਿੱਚ ਹੀ ਸੜਕ ਹਾਦਸਿਆਂ ਕਾਰਨ 18 ਮੌਤਾਂ ਹੋਈਆਂ ਸਨ। ਮਤਲਬ ਇੱਕ ਮਹੀਨੇ ਵਿੱਚ 500 ਤੋਂ ਵੱਧ ਮੌਤਾਂ।

ਪੰਜਾਬ ਦੇ ਮੁੱਖ ਮੰਤਰੀ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਸੰਬੋਧਨ ਕੀਤਾ।ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ‘ਤੇ ਅਸੀਂ ਥਾਣਿਆਂ ਨੂੰ ਮਜ਼ਬੂਤ ​​ਕਰਨ ‘ਚ ਲੱਗੇ ਹੋਏ ਹਾਂ। ਥਾਣਿਆਂ ਵਿੱਚ ਨਵੀਆਂ ਗੱਡੀਆਂ ਦਿੱਤੀਆਂ ਜਾ ਰਹੀਆਂ ਹਨ। ਡੀਜੀਪੀ ਯਾਦਵ ਨੇ ਦੱਸਿਆ ਕਿ ਅਗਲੇ ਸਾਲ 800 ਤੋਂ ਵੱਧ ਹੋਰ ਵਾਹਨ ਸਾਡੇ ਕੋਲ ਆ ਰਹੇ ਹਨ। ਜੋ ਪੰਜਾਬ ਦੀ ਸੁਰੱਖਿਆ ‘ਚ ਤਾਇਨਾਤ ਹੋਣਗੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live