Radio Spice
India News

CM ਮਾਨ ਦਾ ਵੱਡਾ ਫ਼ੈਸਲਾ : ਇਸ ਸਾਲ ਸਹਿਕਾਰੀ ਸਭਾਵਾਂ ਦੀ ਲਿਮਟ ਭਰਨ ਤੋਂ ਦਿੱਤੀ ਛੋਟ; ਕਿਸਾਨਾਂ ਨੂੰ ਇੰਨਾ ਮਿਲੇਗਾ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ

By 111459pwpadmin•

ਬਰਸਾਤ ਅਤੇ ਗੜੇਮਾਰ ਕਾਰਨ ਸੂਬੇ 'ਚ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਅਫ਼ਸਰਾਂ ਨਾਲ ਮੀਟਿੰਗ 'ਚ ਅਹਿਮ ਫ਼ੈਸਲੇ ਲਏ ਗਏ। ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਇਸ ਸਾਲ ਸਹਿਕਾਰੀ ਸਭਾਵਾਂ ਦੀ ਲਿਮਟ ਭਰਨ ਤੋਂ ਛੋਟ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਰਾਹਤ ਦਿੰਦੇ ਪਿਛਲੀਆਂ ਸਰਕਾਰਾਂ ਨਾਲੋਂ ਖਰਾਬ ਫ਼ਸ

ਬਰਸਾਤ ਅਤੇ ਗੜੇਮਾਰ ਕਾਰਨ ਸੂਬੇ 'ਚ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਅਫ਼ਸਰਾਂ ਨਾਲ ਮੀਟਿੰਗ 'ਚ ਅਹਿਮ ਫ਼ੈਸਲੇ ਲਏ ਗਏ। ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਇਸ ਸਾਲ ਸਹਿਕਾਰੀ ਸਭਾਵਾਂ ਦੀ ਲਿਮਟ ਭਰਨ ਤੋਂ ਛੋਟ ਦੇਣ ਦਾ ਐਲਾਨ ਕੀਤਾ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਰਾਹਤ ਦਿੰਦੇ ਪਿਛਲੀਆਂ ਸਰਕਾਰਾਂ ਨਾਲੋਂ ਖਰਾਬ ਫ਼ਸਲਾਂ ਦੇ ਮੁਆਵਜ਼ੇ 'ਚ 25 ਫ਼ੀਸਦ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਆਵਜ਼ਾ ਦੀ ਰਕਮ ਪਾਰਦਰਸ਼ੀ ਢੰਗ ਨਾਲ ਕਿਸਾਨਾਂ ਨੂੰ ਦਿੱਤੀ ਜਾਵੇਗੀ। ਕਿਸੇ ਨਾਲ ਕੋਈ ਧੱਕਾ ਨਹੀਂ ਹੋਵੇਗਾ।

ਭਗਵੰਤ ਮਾਨ ਨੇ ਕਿਸਾਨਾਂ ਨੂੰ ਫ਼ਸਲਾਂ ਦੇ 75-100 ਫ਼ੀਸਦ ਨੁਕਸਾਨ 'ਤੇ 15000 ਮੁਆਵਜ਼ਾ, 33-75 ਫ਼ੀਸਦ ਨੁਕਸਾਨ 'ਤੇ 6750 ਰੁਪਏ ਦਾ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ ਮਜ਼ਦੂਰਾਂ ਨੂੰ ਵੀ 10 ਫ਼ੀਸਦ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਸੋਮਵਾਰ ਨੂੰ ਜਾਰੀ ਕੀਤੀ ਇਕ ਵੀਡੀਓ 'ਚ ਸੀਐੱਮ ਨੇ ਕਿਹਾ ਕਿ ਮੈਂ ਖ਼ੁਦ ਨੁਕਸਾਨੇ ਹੋਏ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰ ਮੁਆਵਜ਼ਾ ਦੇਣ ਦਾ ਸਿਰਫ਼ ਐਲਾਨ ਕਰਦੀਆਂ ਸਨ ਤੇ ਕਿਸਾਨਾਂ ਨਾਲ ਮੁਆਵਜ਼ੇ ਦੇ ਨਾਂ 'ਤੇ ਮਜ਼ਾਕ ਕਰਦੀਆਂ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹਾ ਨਹੀਂ ਕਰੇਗੀ।

ਉਨ੍ਹਾਂ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਇਕ ਹਫ਼ਤੇ ਦੇ ਅੰਦਰ ਸਪੈਸ਼ਲ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਲਈ ਬਾਕਾਇਦਾ ਅਨਾਉਂਸਮੈਂਟ ਹੋਵੇਗੀ ਤੇ ਕਿਸਾਨਾਂ ਦੇ ਦੱਸਣ ਤੋਂ ਬਾਅਦ ਜਾਇਜ਼ਾ ਲੈ ਕੇ ਗਿਰਦਾਵਰੀ ਲਿਖੀ ਜਾਵੇਗੀ। ਇਸ ਤੋਂ ਕੁਝ ਦਿਨਾਂ ਬਾਅਦ ਨੁਕਸਾਨ ਦੇ ਪੈਸੇ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੈਸੇ ਦੇਣ ਦਾ ਤਰੀਕਾ ਪਾਰਦਰਸ਼ੀ ਹੋਵੇਗਾ। ਮੁਆਵਜ਼ੇ ਦੇ ਪੈਸੇ ਕਾਸ਼ਤਕਾਰ ਨੂੰ ਮਿਲਣਗੇ ਨਾਂ ਕਿ ਜ਼ਮੀਨ ਦੀ ਰਜਿਸਟਰੀ ਦੇ ਆਧਾਰ 'ਤੇ।

ਉਨ੍ਹਾਂ ਕਿਸਾਨਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਬੇਸ਼ੱਕ ਇਹ ਕੁਦਰਤ ਦੀ ਮਾਰ ਹੈ ਪਰ ਸਰਕਾਰ ਤੁਹਾਡੇ ਨਾਲ ਹੈ। ਉਨ੍ਹਾਂ ਕਿਹਾ ਕਿ ਅਸੀਂ ਅੰਨਦਾਤੇ ਦੀਆਂ ਅੱਖਾਂ 'ਚ ਅੱਥਰੂ ਨਹੀਂ ਦੇਖ ਸਕਦੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live