Radio Spice
India News

ਅੱਜ CM ਮਾਨ ਤੇ HM ਅਮਿਤ ਸ਼ਾਹ ਦੀ ਹੋਵੇਗੀ ਮੀਟਿੰਗ, ਕਾਨੂੰਨ ਵਿਵਸਥਾ ਤੇ ਰਾਜਪਾਲ ਦੇ ਮੁੱਦੇ 'ਤੇ ਹੋ ਸਕਦੀ ਹੈ ਚਰਚਾ

By 111459pwpadmin•

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 2 ਮਾਰਚ (ਵੀਰਵਾਰ) ਨੂੰ ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਕਿਆਸ ਹਨ ਕਿ ਇਸ ਮੀਟਿੰਗ ਦੌਰਾਨ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਖ਼ਾਸਕਰ ਅਜਨਾਲਾ ਵਿੱਚ ਬੀਤੇ ਦਿਨੀਂ ਵਾਪਰੇ ਘਟਨਾਕ੍ਰਮ ’ਤੇ ਚਰਚਾ ਹੋ ਸਕਦੀ ਹੈ। ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 2 ਮਾਰਚ (ਵੀਰਵਾਰ) ਨੂੰ ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਕਿਆਸ ਹਨ ਕਿ ਇਸ ਮੀਟਿੰਗ ਦੌਰਾਨ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਖ਼ਾਸਕਰ ਅਜਨਾਲਾ ਵਿੱਚ ਬੀਤੇ ਦਿਨੀਂ ਵਾਪਰੇ ਘਟਨਾਕ੍ਰਮ ’ਤੇ ਚਰਚਾ ਹੋ ਸਕਦੀ ਹੈ।

ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਤੇ ਰਾਜਪਾਲ ਵਿਚਾਲੇ ਚੱਲ ਰਹੀ ਕੁੜੱਤਣ ਦਾ ਮਾਮਲਾ ਵੀ ਵਿਚਾਰਿਆ ਜਾ ਸਕਦਾ ਹੈ ਕਿਉਂਕਿ ਕਿ ਇਹ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਸੀ।

ਇਸ ਦੌਰਾਨ ਇਹ ਵੀ ਖ਼ਬਰਾਂ ਸਾਹਮਣੇ ਆਈਆਂ ਸੀ ਕਿ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ ਪਰ ਇਸ ਦੀ ਅਧਿਕਾਰਕ ਤੌਰ ਉੱਤੇ ਕੋਈ ਪੁਸ਼ਟੀ ਨਹੀਂ ਹੋਈ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਸੀ ਅਤੇ ਗ੍ਰਹਿ ਮੰਤਰਾਲੇ ਵੱਲੋਂ ਉਨ੍ਹਾਂ ਨੂੰ ਵੀਰਵਾਰ ਦੁਪਹਿਰ ਦਾ ਸਮਾਂ ਦਿੱਤਾ ਗਿਆ ਹੈ।

ਕਾਨੂੰਨ ਵਿਵਸਥਾ ਨੂੰ ਲੈ ਕੇ ਕਿਉਂ ਉੱਠੇ ਸਵਾਲ

ਜ਼ਿਕਰ ਕਰ ਦਈਏ ਕਿ ਖ਼ਾਲਿਸਤਾਨ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਬੀਤੇ ਦਿਨੀਂ ਪੁਲਿਸ ਵੱਲੋਂ ਫੜੇ ਇਕ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਛੁਡਾਉਣ ਲਈ ਥਾਣੇ ’ਤੇ ਕੀਤੇ ਹਮਲੇ ਅਤੇ ਕਬਜ਼ੇ ਦੌਰਾਨ ਇਕ ਕੌਮਾਂਤਰੀ ਪੱਧਰ ਦੇ ਹਾਕੀ ਖ਼ਿਡਾਰੀ ਅਤੇ ਐੱਸ.ਪੀ. ਜੁਗਰਾਜ ਸਿੰਘ ਸਣੇ 6 ਪੁਲਿਸ ਕਰਮੀ ਜ਼ਖ਼ਮੀ ਹੋਏ ਸਨ। ਇਸ ਨੂੰ ਲੈ ਕੇ ਪੰਜਾਬ ਪੁਲਿਸ ਤੇ ਸਰਕਾਰ ਦੀ ਸਾਰੇ ਪਾਸੇ ਫਜ਼ੀਹਤ ਹੋਈ ਸੀ।

ਕਾਰਵਾਈ ਦਾ ਦਿੱਤਾ ਸੀ ਭਰੋਸਾ

ਜ਼ਿਕਰਯੋਗ ਹੈ ਕਿ ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੀਆਂ ਸਰਗਰਮੀਆਂ ਦੇ ਹਵਾਲੇ ਨਾਲ ਭਾਜਪਾ ਸਣੇ ਸਾਰੀਆਂ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ ’ਤੇ ਕਾਰਵਾਈ ਲਈ ਦਬਾਅ ਬਣਾਏ ਹੋਏ ਹਨ ਹਾਲਾਂਕਿ ਨਾ ਕੇਵਲ ਮੁੱਖ ਮੰਤਰੀ ਨੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੂੰ ਪੰਜਾਬ ਦੇ ‘ਵਾਰਿਸ’ ਨਾ ਹੋਣ ਦਾ ਤਨਜ਼ ਕੱਸਦਿਆਂ ਸਰਕਾਰ ਦਾ ਇਰਾਦਾ ਜ਼ਾਹਿਰ ਕੀਤਾ ਸੀ। ਇਸ ਤੋਂ ਇਲਾਵਾ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਵੀ ਕਾਰਵਾਈ ਦੀ ਗੱਲ ਕਹੀ ਗਈ ਸੀ ਪਰ ਹਾਲੇ ਤੱਕ ਕਿਸੇ ਉੱਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live