Radio Spice
India News

Cristiano Ronaldo ਨੇ ਨਹੀਂ ਕੀਤਾ ਸਲਮਾਨ ਖ਼ਾਨ ਨੂੰ ਨਜ਼ਰਅੰਦਾਜ਼, ਸਾਹਮਣੇ ਆਈ ਨਵੀਂ ਤਸਵੀਰ

By 111459pwpadmin•

ਫਿਲਮੀ ਸਿਤਾਰਿਆਂ ਅਤੇ ਖੇਡ ਜਗਤ ਦੇ ਖਿਡਾਰੀਆਂ ਦਾ ਰਿਸ਼ਤਾ ਕਾਫ਼ੀ ਪੁਰਾਣਾ ਹੈ। ਫਿਰ ਚਾਹੇ ਉਹ ਬਾਲੀਵੁੱਡ ਹੋਵੇ ਜਾਂ ਹਾਲੀਵੁੱਡ। ਇਨ੍ਹੀਂ ਦਿਨੀਂ ਸਲਮਾਨ ਖਾਨ ਅਤੇ Cristiano Ronaldo ਸੋਸ਼ਲ ਮੀਡੀਆ 'ਤੇ ਕਾਫ਼ੀ ਸੁਰਖੀਆਂ 'ਚ ਹਨ। ਦਰਅਸਲ ਇਸ ਮਹਾਨ ਸ਼ਖ਼ਸੀਅਤ ਨੇ ਐਤਵਾਰ ਨੂੰ ਦੁਬਈ 'ਚ ਇਕ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ। ਦੋਵਾਂ ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਵੀ ਉ

ਫਿਲਮੀ ਸਿਤਾਰਿਆਂ ਅਤੇ ਖੇਡ ਜਗਤ ਦੇ ਖਿਡਾਰੀਆਂ ਦਾ ਰਿਸ਼ਤਾ ਕਾਫ਼ੀ ਪੁਰਾਣਾ ਹੈ। ਫਿਰ ਚਾਹੇ ਉਹ ਬਾਲੀਵੁੱਡ ਹੋਵੇ ਜਾਂ ਹਾਲੀਵੁੱਡ। ਇਨ੍ਹੀਂ ਦਿਨੀਂ ਸਲਮਾਨ ਖਾਨ ਅਤੇ Cristiano Ronaldo ਸੋਸ਼ਲ ਮੀਡੀਆ 'ਤੇ ਕਾਫ਼ੀ ਸੁਰਖੀਆਂ 'ਚ ਹਨ। ਦਰਅਸਲ ਇਸ ਮਹਾਨ ਸ਼ਖ਼ਸੀਅਤ ਨੇ ਐਤਵਾਰ ਨੂੰ ਦੁਬਈ 'ਚ ਇਕ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ।

ਦੋਵਾਂ ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਵੀ ਉਨ੍ਹਾਂ ਦੇ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਸਨ, ਜਿਸ ਨੂੰ ਦੇਖ ਕੇ ਕਿਹਾ ਜਾ ਰਿਹਾ ਸੀ ਕਿ ਰੋਨਾਲਡੋ ਨੇ ਸਲਮਾਨ ਖਾਨ ਨੂੰ ਨਜ਼ਰਅੰਦਾਜ਼ ਕੀਤਾ ਹੈ। ਇੰਨਾ ਹੀ ਨਹੀਂ ਦੋਵਾਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਈ ਮੀਮ ਵੀ ਬਣਾਏ ਗਏ ਸਨ। ਹੁਣ ਇਨ੍ਹਾਂ ਸੁਪਰਸਟਾਰਾਂ ਦੀ ਨਵੀਂ ਤਸਵੀਰ ਵਾਇਰਲ ਹੋਈ ਹੈ, ਜਿਸ ਨੂੰ ਦੇਖ ਕੇ ਉਹ ਲੋਕ ਜੋ ਕਹਿ ਰਹੇ ਸਨ ਕਿ ਕ੍ਰਿਸਟੀਆਨੋ ਨੇ ਸਲਮਾਨ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਹੈ, ਉਹ ਚੁੱਪ ਹੋ ਗਏ ਹਨ।

ਸਲਮਾਨ ਅਤੇ ਕ੍ਰਿਸਟੀਆਨੋ ਦੀ ਨਵੀਂ ਤਸਵੀਰ

ਹਾਲ ਹੀ 'ਚ ਸਾਊਦੀ ਅਰਬ ਦੀ ਰਾਜਧਾਨੀ ਰਿਆਦ 'ਚ ਫੁੱਟਬਾਲ ਮੈਚ ਦਾ ਆਯੋਜਨ ਕੀਤਾ ਗਿਆ, ਜਿਸ 'ਚ ਫੁੱਟਬਾਲ ਦੇ ਬਾਦਸ਼ਾਹ ਕ੍ਰਿਸਟੀਆਨੋ ਰੋਨਾਲਡੋ ਅਤੇ ਸਲਮਾਨ ਖਾਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਦੋਵਾਂ ਨੇ ਪੂਰੇ ਮੈਚ ਦਾ ਆਨੰਦ ਮਾਣਿਆ। ਅਜਿਹੇ 'ਚ ਦੋਵਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਸੀ, ਜਿਸ 'ਚ ਕ੍ਰਿਸਟੀਆਨੋ ਸਲਮਾਨ ਦੇ ਪਾਸਿਓਂ ਲੰਘਦਾ ਨਜ਼ਰ ਆ ਰਿਹਾ ਹੈ।

ਇਸ ਵੀਡੀਓ ਨੂੰ ਦੇਖ ਕੇ ਸਲਮਾਨ ਦੇ ਪ੍ਰਸ਼ੰਸਕ ਗੁੱਸੇ 'ਚ ਆ ਗਏ। ਹੁਣ ਨਵੀਂ ਤਸਵੀਰ ਸਾਹਮਣੇ ਆਈ ਹੈ, ਜਿਸ ਵਿਚ ਦੋਵੇਂ ਸੁਪਰਸਟਾਰ ਇਕ-ਦੂਜੇ ਨਾਲ ਗੱਲਾਂ ਕਰਦੇ ਨਜ਼ਰ ਆ ਰਹੇ ਹਨ। ਇਸ ਤਸਵੀਰ 'ਚ ਦੋਵੇਂ ਕਿਸੇ ਗੱਲ 'ਤੇ ਜ਼ੋਰ-ਜ਼ੋਰ ਨਾਲ ਹੱਸਦੇ ਨਜ਼ਰ ਆ ਰਹੇ ਹਨ। ਇਸ ਫੋਟੋ ਦੇ ਸਾਹਮਣੇ ਆਉਣ ਤੋਂ ਬਾਅਦ ਇਹ ਸਾਫ਼ ਹੋ ਗਿਆ ਹੈ ਕਿ ਕ੍ਰਿਸਟੀਆਨੋ ਨੇ ਸਲਮਾਨ ਖਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਸੀ।

ਸਲਮਾਨ ਖਾਨ ਦੀਆਂ ਆਉਣ ਵਾਲੀਆਂ ਫਿਲਮਾਂ

ਵਰਕ ਫਰੰਟ ਦੀ ਗੱਲ ਕਰੀਏ ਤਾਂ ਸਲਮਾਨ ਖਾਨ ਜਲਦ ਹੀ ਫਿਲਮ 'ਟਾਈਗਰ 3' 'ਚ ਨਜ਼ਰ ਆਉਣਗੇ। ਇਸ ਫਿਲਮ 'ਚ ਉਹ ਇਕ ਵਾਰ ਫਿਰ ਕੈਟਰੀਨਾ ਕੈਫ ਨਾਲ ਜੋੜੀ ਬਣਾਉਂਦੇ ਨਜ਼ਰ ਆਉਣਗੇ। ਇਸ ਤੋਂ ਇਲਾਵਾ ਫਿਲਮ 'ਚ ਇਮਰਾਨ ਹਾਸ਼ਮੀ ਵੀ ਸ਼ਾਮਿਲ ਹੈ। ਇਹ ਫਿਲਮ 12 ਨਵੰਬਰ 2023 ਨੂੰ ਰਿਲੀਜ਼ ਹੋਵੇਗੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live