Radio Spice
India News

ED ਕੋਲ ਨਹੀਂ MP ਜਾਣਗੇ ਕੇਜਰੀਵਾਲ, ਸਾਰਾ ਖ਼ਰਚਾ ਚੁੱਕੇਗੀ ਪੰਜਾਬ ਸਰਕਾਰ' ਪੰਜਾਬ ਜਵਾਬ ਮੰਗਦਾ'

By 111459pwpadmin•

Punjab News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਈਡੀ ਵੱਲੋਂ ਸੱਦਾ ਦਿੱਤਾ ਗਿਆ ਸੀ ਪਰ ਕੇਜਰੀਵਾਲ ਨੇ ਈਡੀ ਕੋਲ ਜਾਣ ਦੀ ਥਾਂ ਮੱਧ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਕਰਨ ਨੂੰ ਜ਼ਿਆਦਾ ਤਰਜ਼ੀਹ ਦਿੱਤੀ ਹੈ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਾਲ ਰਹਿਣਗੇ। ਇਸ ਨੂੰ ਲੈ ਕੇ ਸੁਖਬੀਰ ਬਾਦਲ ਨੇ ਨਿਸ਼ਾਨਾ ਸਾਧਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ

Punjab News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਈਡੀ ਵੱਲੋਂ ਸੱਦਾ ਦਿੱਤਾ ਗਿਆ ਸੀ ਪਰ ਕੇਜਰੀਵਾਲ ਨੇ ਈਡੀ ਕੋਲ ਜਾਣ ਦੀ ਥਾਂ ਮੱਧ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਕਰਨ ਨੂੰ ਜ਼ਿਆਦਾ ਤਰਜ਼ੀਹ ਦਿੱਤੀ ਹੈ ਜਿਸ ਵਿੱਚ ਪੰਜਾਬ ਦੇ  ਮੁੱਖ ਮੰਤਰੀ ਭਗਵੰਤ ਮਾਨ ਦੀ ਨਾਲ ਰਹਿਣਗੇ। ਇਸ ਨੂੰ ਲੈ ਕੇ ਸੁਖਬੀਰ ਬਾਦਲ ਨੇ ਨਿਸ਼ਾਨਾ ਸਾਧਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ, ਦਿੱਲੀ ਸ਼ਰਾਬ ਘੋਟਾਲੇ ਦੀ ਜਾਂਚ ਲਈ ਈ ਡੀ ਦੇ ਸਾਹਮਣੇ ਪੇਸ਼ ਹੋਣ ਦੀ ਥਾਂ ਅਰਵਿੰਦ ਕੇਜਰੀਵਾਲ ਅੱਜ ਮੱਧ ਪ੍ਰਦੇਸ਼ ਰੋਡ ਸ਼ੋਅ ਕਰਨ ਜਾ ਰਿਹਾ ਹੈ, ਪਰ ਇੱਕ ਵਾਰ ਫਿਰ ਇਸਦਾ ਵਿੱਤੀ ਬੋਝ ਪੰਜਾਬ ਸਰਕਾਰ ਨੂੰ ਚੁੱਕਣਾ ਪਵੇਗਾ ਕਿਉਂਕਿ ਉਸਨੂੰ ਲਿਜਾਉਣ ਅਤੇ ਲਿਆਉਣ ਦਾ ਕੰਮ ਕਠਪੁਤਲੀ ਭਗਵੰਤ ਮਾਨ ਨੂੰ ਸੌਂਪਿਆ ਗਿਆ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਬਹੁਤਾ ਬੋਲਣ ਵਾਲਾ ਨਕਲੀ ਮੁੱਖ ਮੰਤਰੀ ਖ਼ਜਾਨੇ ਦੀ ਕੀਤੀ ਜਾ ਰਹੀ ਇਸ ਅੰਨ੍ਹੀ ਲੁੱਟ ਬਾਰੇ ਕਿਉਂ ਨਹੀਂ ਬੋਲਦਾ? ਇਹ ਜਹਾਜ਼ ਅਤੇ ਹੋਟਲਾਂ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਦੇ ਖ਼ਜਾਨੇ 'ਚੋਂ ਕਿਉਂ ਕੀਤਾ ਜਾ ਰਿਹਾ ਹੈ? "ਪੰਜਾਬ ਮੰਗਦਾ ਜਵਾਬ"

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live