Radio Spice
India News

Electric Scooter ਤੋਂ ਮਿਲ ਰਹੇ ਹਨ ਇਹ ਸਿਗਨਲ ਤਾਂ ਤੁਰੰਤ ਬਦਲ ਦਿਉ Battery, ਨਹੀਂ ਤਾਂ ਹੋਵੇਗੀ ਦੁਰਘਟਨਾ

By 111459pwpadmin•

ਭਾਰਤ 'ਚ ਹਰ ਮਹੀਨੇ ਵੱਡੀ ਗਿਣਤੀ 'ਚ ਇਲੈਕਟ੍ਰਿਕ ਸਕੂਟਰ ਵੇਚੇ ਜਾਂਦੇ ਹਨ ਪਰ ਕੁਝ ਲੋਕ ਲਾਪਰਵਾਹ ਹੁੰਦੇ ਹਨ ਜਿਸ ਕਾਰਨ ਸਕੂਟਰ ਦੀ ਬੈਟਰੀ ਖਰਾਬ ਹੋ ਜਾਂਦੀ ਹੈ। ਇਸ ਖਬਰ 'ਚ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਜੇਕਰ ਤੁਹਾਡੇ ਸਕੂਟਰ ਤੋਂ ਕੁਝ ਖਾਸ ਸਿਗਨਲ ਮਿਲਦੇ ਹਨ ਤਾਂ ਇਸ ਦੀ ਬੈਟਰੀ ਨੂੰ ਤੁਰੰਤ ਬਦਲ ਲੈਣਾ ਚਾਹੀਦਾ ਹੈ। ਆਮ ਨਾਲੋਂ ਵੱਖਰੀ ਆਵਾਜ਼ ਆਉਣੀ ਜੇਕਰ ਤੁਹਾਡਾ ਇਲ

 ਭਾਰਤ 'ਚ ਹਰ ਮਹੀਨੇ ਵੱਡੀ ਗਿਣਤੀ 'ਚ ਇਲੈਕਟ੍ਰਿਕ ਸਕੂਟਰ ਵੇਚੇ ਜਾਂਦੇ ਹਨ ਪਰ ਕੁਝ ਲੋਕ ਲਾਪਰਵਾਹ ਹੁੰਦੇ ਹਨ ਜਿਸ ਕਾਰਨ ਸਕੂਟਰ ਦੀ ਬੈਟਰੀ ਖਰਾਬ ਹੋ ਜਾਂਦੀ ਹੈ। ਇਸ ਖਬਰ 'ਚ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਜੇਕਰ ਤੁਹਾਡੇ ਸਕੂਟਰ ਤੋਂ ਕੁਝ ਖਾਸ ਸਿਗਨਲ ਮਿਲਦੇ ਹਨ ਤਾਂ ਇਸ ਦੀ ਬੈਟਰੀ ਨੂੰ ਤੁਰੰਤ ਬਦਲ ਲੈਣਾ ਚਾਹੀਦਾ ਹੈ।

ਆਮ ਨਾਲੋਂ ਵੱਖਰੀ ਆਵਾਜ਼ ਆਉਣੀ

ਜੇਕਰ ਤੁਹਾਡਾ ਇਲੈਕਟ੍ਰਿਕ ਸਕੂਟਰ ਗੱਡੀ ਚਲਾਉਂਦੇ ਸਮੇਂ ਆਮ ਨਾਲੋਂ ਵੱਖਰੀ ਆਵਾਜ਼ ਦਿੰਦਾ ਹੈ ਤਾਂ ਇਹ ਇਸ ਗੱਲ ਦਾ ਸੰਕੇਤ ਹੋ ਸਕਦਾ ਹੈ ਕਿ ਸਕੂਟਰ ਦੀ ਬੈਟਰੀ 'ਚ ਕੋਈ ਸਮੱਸਿਆ ਹੈ। ਕਈ ਵਾਰ ਅੰਦਰੂਨੀ ਸ਼ਾਰਟ ਸਰਕਟ ਦਾ ਖ਼ਤਰਾ ਹੁੰਦਾ ਹੈ ਤੇ ਕਈ ਵਾਰ ਜਦੋਂ ਬੈਟਰੀ ਜ਼ਿਆਦਾ ਗਰਮ ਹੋ ਜਾਂਦੀ ਹੈ ਤਾਂ ਆਮ ਨਾਲੋਂ ਵੱਖਰੀ ਆਵਾਜ਼ ਆਉਂਦੀ ਹੈ।

ਸਟਾਰਟ ਹੋਣ 'ਚ ਪਰੇਸ਼ਾਨੀ ਆਉਣੀ

ਜੇਕਰ ਇਲੈਕਟ੍ਰਿਕ ਸਕੂਟਰ ਨੂੰ ਸਟਾਰਟ ਕਰਨ 'ਚ ਮੁਸ਼ਕਲ ਆ ਰਹੀ ਹੈ ਜਾਂ ਸਟਾਰਟ ਹੋਣ 'ਚ ਬਹੁਤ ਜ਼ਿਆਦਾ ਸਮਾਂ ਲੱਗ ਰਿਹਾ ਹੈ ਤਾਂ ਸਕੂਟਰ ਦੀ ਬੈਟਰੀ 'ਚ ਕੁਝ ਸਮੱਸਿਆ ਹੋਣ ਦੀ ਪੂਰੀ ਸੰਭਾਵਨਾ ਹੈ। ਖ਼ਤਮ ਹੋ ਰਹੀ ਬੈਟਰੀ ਕਾਰਨ ਸਕੂਟਰ ਨੂੰ ਬਿਜਲੀ ਸਪਲਾਈ ਲੈਣ 'ਚ ਮੁਸ਼ਕਲ ਆਉਂਦੀ ਹੈ।

ਬੈਟਰੀ ਲੀਕ ਹੋਣੀ

ਕਈ ਵਾਰ ਜਦੋਂ ਸਕੂਟਰ ਦੀ ਬੈਟਰੀ ਖਰਾਬ ਹੋ ਜਾਂਦੀ ਹੈ ਤਾਂ ਇਹ ਜਾਂ ਤਾਂ ਫੁੱਲ ਜਾਂਦੀ ਹੈ ਜਾਂ ਲੀਕ ਹੋਣ ਲੱਗਦੀ ਹੈ। ਦੋਵਾਂ ਸਥਿਤੀਆਂ 'ਚ ਸਕੂਟਰ ਤੇ ਯਾਤਰੀ ਦੀ ਸੁਰੱਖਿਆ ਲਈ ਜੋਖ਼ਮ ਵਧ ਜਾਂਦਾ ਹੈ। ਕਿਉਂਕਿ ਅਜਿਹੀ ਸਥਿਤੀ 'ਚ ਬੈਟਰੀ ਫਟਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਅਜਿਹਾ ਹੋਣ 'ਤੇ ਗੰਭੀਰ ਸੱਟ ਵੀ ਲੱਗ ਸਕਦੀ ਹੈ।

ਲਾਈਟ ਦੀ ਰੋਸ਼ਨੀ ਘੱਟ ਹੋਣਾ

ਜੇਕਰ ਸਕੂਟਰ ਚਲਾਉਂਦੇ ਸਮੇਂ ਲਾਈਟਸ ਦੀ ਰੋਸ਼ਨੀ ਕਾਫੀ ਘੱਟ ਜਾਂਦੀ ਹੈ। ਇਸ ਦੇ ਨਾਲ ਹੀ ਬੈਟਰੀ ਸਮਰੱਥਾ ਮੁਤਾਬਕ ਚਾਰਜ ਨਹੀਂ ਹੁੰਦੀ ਹੈ ਤਾਂ ਵੀ ਇਹ ਇਕ ਸੰਕੇਤ ਹੁੰਦਾ ਹੈ ਕਿ ਬੈਟਰੀ ਦੀ ਉਮਰ ਕਾਫ਼ੀ ਤੇਜ਼ੀ ਨਾਲ ਖਤਮ ਹੋ ਸਕਦੀ ਹੈ। ਜੇਕਰ ਤੁਹਾਡਾ ਇਲੈਕਟ੍ਰਿਕ ਸਕੂਟਰ ਉਪਰੋਕਤ ਸੰਕੇਤਾਂ 'ਚੋਂ ਕੋਈ ਵੀ ਦੇ ਰਿਹਾ ਹੈ ਤਾਂ ਇੱਕੋ ਇੱਕ ਵਿਕਲਪ ਬੈਟਰੀ ਨੂੰ ਬਦਲਣਾ ਹੁੰਦਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live