Radio Spice
India News

ਪੰਜਾਬ ਦੀ GST ‘ਚ 15.69 ਫ਼ੀਸਦੀ ਤੇ ਆਬਕਾਰੀ ਮਾਲੀਏ ‘ਚ 12 ਫ਼ੀਸਦੀ ਦਾ ਹੋਇਆ ਵਾਧਾ: ਵਿੱਤ ਮੰਤਰੀ ਚੀਮਾ

By 111459pwpadmin•

ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (GST) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ ਮਾਲੀਆ ਸੰਗ੍ਰਹਿ ਵਿੱਚ 11.71 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ । ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਆਰਥਿਕ ਪੱਖੋਂ ਮਜ਼ਬੂਤ ਲਹੋ ਰਿ

ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (GST) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ ਮਾਲੀਆ ਸੰਗ੍ਰਹਿ ਵਿੱਚ 11.71 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ । ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਆਰਥਿਕ ਪੱਖੋਂ ਮਜ਼ਬੂਤ ਲਹੋ ਰਿਹਾ ਹੈ ਤੇ ਇਸਦਾ ਮਾਲੀਆ ਲਗਾਤਾਰ ਵੱਧ ਰਿਹਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਰਚ 2022 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਸੂਬਾ ਵਿੱਤੀ ਸੁਧਾਰਾਂ ਦੀ ਗਵਾਹੀ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਤੱਕ ਕੁੱਲ ਜੀ.ਐਸ.ਟੀ ਪ੍ਰਾਪਤੀ ਵਿੱਤੀ ਸਾਲ 2022-23 ਦੀ ਇਸੇ ਮਿਆਦ ਦੌਰਾਨ ਇਕੱਠੇ ਕੀਤੇ 16615.52 ਕਰੋੜ ਰੁਪਏ ਦੇ ਮੁਕਾਬਲੇ 19222.5 ਕਰੋੜ ਰੁਪਏ ਰਹੀ ਅਤੇ 2606.98 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ।

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਆਬਕਾਰੀ ਤੋਂ ਮਾਲੀਏ ਵਿੱਚ ਵਾਧਾ ਵੀ 8093.59 ਕਰੋੜ ਰੁਪਏ ਦੇ ਸੰਗ੍ਰਹਿ ਦੇ ਨਾਲ 842.72 ਕਰੋੜ ਰੁਪਏ ਦਾ ਸ਼ਾਨਦਾਰ ਵਾਧਾ ਦਰਸਾਉਂਦਾ ਹੈ, ਜਦੋਂ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ 7244.87 ਕਰੋੜ ਰੁਪਏ ਪ੍ਰਾਪਤ ਹੋਏ ਸਨ । ਉਨ੍ਹਾਂ ਕਿਹਾ ਕਿ ਬਿਹਤਰ ਯੋਜਨਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਦਕਾ ਰਾਜ ਨੇ ਫਰਵਰੀ ਦੇ ਅੰਤ ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ 34,158 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕਰਦਿਆਂ ਸ਼ੁੱਧ ਕਰ ਮਾਲੀਏ ਵਿੱਚ 13.85 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਹੈ।

ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਇਹ ਅੰਕੜੇ ਸਿਰਫ਼ ਗਿਣਤੀ ਨਹੀਂ ਬਲਕਿ ਪੰਜਾਬ ਦੇ ਲੋਕਾਂ ਵੱਲੋਂ ਸਾਡੀ ਸਰਕਾਰ ਵਿੱਚ ਰੱਖੇ ਭਰੋਸੇ ਨੂੰ ਦਰਸਾਉਂਦੇ ਹਨ ਅਤੇ ਪੰਜਾਬ ਸਰਕਾਰ ਇਸ ਮਾਲੀਏ ਦੀ ਵਰਤੋਂ ਮਹੱਤਵਪੂਰਨ ਜਨਤਕ ਸੇਵਾਵਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਮਾਜ ਭਲਾਈ ਲਈ ਅਜਿਹੇ ਪ੍ਰੋਗਰਾਮ ਵਿੱਚ ਜ਼ਿੰਮੇਵਾਰੀ ਨਾਲ ਖਰਚ ਕਰਨ ਲਈ ਸਮਰਪਿਤ ਹੈ ਜੋ ਪੰਜਾਬ ਵਾਸੀਆਂ ਦੇ ਜੀਵਨ ਨੂੰ ਹੋਰ ਉੱਚਾ ਚੁੱਕਣ। ਉਨ੍ਹਾਂ ਕਿਹਾ ਕਿ ਜੀ.ਐਸ.ਟੀ ਅਤੇ ਆਬਕਾਰੀ ਸੰਗ੍ਰਹਿ ਵਿੱਚ ਇਹ ਬੇਮਿਸਾਲ ਵਾਧਾ ਪੰਜਾਬ ਦੇ ਆਰਥਿਕ ਲਚਕੀਲੇਪਣ ਅਤੇ ਚੰਗੇ ਵਿੱਤੀ ਪ੍ਰਬੰਧਨ ਲਈ ਸਾਡੀ ਸਰਕਾਰ ਦੀ ਅਟੁੱਟ ਵਚਨਬੱਧਤਾ ਦਾ ਪ੍ਰਮਾਣ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live