Radio Spice
India News

ਹੋਲੀ 'ਚ ਰੱਖੋ ਖਾਸ ਧਿਆਨ, H3N2 ਵਾਇਰਸ ਦਾ ਧਮਾਕਾ! ਜਾਣੋ ਲੱਛਣਾਂ ਤੇ ਰੋਕਥਾਮ ਦੇ ਤਰੀਕਿਆਂ ਬਾਰੇ

By 111459pwpadmin•

ਦੇਸ਼ ਵਿੱਚ ਇਨਫਲੂਐਂਜ਼ਾ (H3N2) ਵਾਇਰਸ ਦੇ ਮਾਮਲਿਆਂ ਵਿੱਚ ਅਚਾਨਕ ਹੋਏ ਵਾਧੇ ਨੇ ਚਿੰਤਾ ਵਧਾ ਦਿੱਤੀ ਹੈ। ਕੁਝ ਸਮੇਂ ਤੋਂ, ਹਸਪਤਾਲਾਂ ਵਿੱਚ ਰੋਜ਼ਾਨਾ ਇਨਫਲੂਐਂਜ਼ਾ ਦੇ ਹਜ਼ਾਰਾਂ ਮਾਮਲੇ ਸਾਹਮਣੇ ਆ ਰਹੇ ਹਨ। ਉੱਤਰ ਪ੍ਰਦੇਸ਼ ਅਤੇ ਕਰਨਾਟਕ ਵਿੱਚ ਫਲੂ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਵਿੱਚ ਬੁਖਾਰ 3-5 ਦਿਨਾਂ ਤੱਕ ਰਹਿੰਦਾ ਹੈ। ਇਸ ਨਾਲ ਹੀ ਲਗਾਤਾਰ ਖੰ

ਦੇਸ਼ ਵਿੱਚ ਇਨਫਲੂਐਂਜ਼ਾ (H3N2) ਵਾਇਰਸ ਦੇ ਮਾਮਲਿਆਂ ਵਿੱਚ ਅਚਾਨਕ ਹੋਏ ਵਾਧੇ ਨੇ ਚਿੰਤਾ ਵਧਾ ਦਿੱਤੀ ਹੈ। ਕੁਝ ਸਮੇਂ ਤੋਂ, ਹਸਪਤਾਲਾਂ ਵਿੱਚ ਰੋਜ਼ਾਨਾ ਇਨਫਲੂਐਂਜ਼ਾ ਦੇ ਹਜ਼ਾਰਾਂ ਮਾਮਲੇ ਸਾਹਮਣੇ ਆ ਰਹੇ ਹਨ। ਉੱਤਰ ਪ੍ਰਦੇਸ਼ ਅਤੇ ਕਰਨਾਟਕ ਵਿੱਚ ਫਲੂ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਵਿੱਚ ਬੁਖਾਰ 3-5 ਦਿਨਾਂ ਤੱਕ ਰਹਿੰਦਾ ਹੈ। ਇਸ ਨਾਲ ਹੀ ਲਗਾਤਾਰ ਖੰਘ ਆਉਂਦੀ ਹੈ ਜੋ ਤਿੰਨ ਹਫ਼ਤਿਆਂ ਤੱਕ ਰਹਿ ਸਕਦੀ ਹੈ। ਕਿਉਂਕਿ ਇਹ ਵਾਇਰਸ ਇੱਕ-ਦੂਜੇ ਤੋਂ ਫੈਲਦਾ ਹੈ, ਇਸ ਲਈ ਹੋਲੀ ਦੇ ਤਿਉਹਾਰ ਦੌਰਾਨ ਖਾਸ ਧਿਆਨ ਰੱਖਣ ਦੀ ਲੋੜ ਹੈ।

ਕਰਨਾਟਕ ਸਰਕਾਰ ਨੇ ਸੋਮਵਾਰ ਨੂੰ ਸੂਬੇ ਵਿੱਚ ਫਲੂ ਦੇ H3N2 ਰੂਪਾਂ ਦੇ ਵੱਧ ਰਹੇ ਪ੍ਰਸਾਰ ਦੇ ਵਿਚਕਾਰ ਸਿਹਤ ਸੰਭਾਲ ਕਰਮਚਾਰੀਆਂ ਲਈ ਚਿਹਰੇ ਦੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਮੰਗਲਵਾਰ ਨੂੰ ਕਰਨਾਟਕ ਦੇ ਸਿਹਤ ਮੰਤਰੀ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ, ਜਿਸ 'ਚ ਇਨਫਲੂਐਂਜ਼ਾ ਦੇ ਵਧਦੇ ਮਾਮਲਿਆਂ ਅਤੇ ਇਸ ਨਾਲ ਨਜਿੱਠਣ ਦੇ ਤਰੀਕੇ 'ਤੇ ਚਰਚਾ ਕੀਤੀ ਗਈ। ਵਿਚਾਰ ਚਰਚਾ ਤੋਂ ਬਾਅਦ ਸਿਹਤ ਮੰਤਰੀ ਨੇ ਦੱਸਿਆ ਕਿ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਜਲਦੀ ਹੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਗੱਲ ਕਹੀ।

ਕੀ ਹਨ ਲੱਛਣ?

- H3N2 ਵਾਇਰਸ ਦੇ ਲੱਛਣਾਂ ਵਿੱਚ ਸ਼ਾਮਲ ਹਨ ਖੰਘ, ਵਗਦਾ ਨੱਕ ਜਾਂ ਨੱਕ ਬੰਦ ਹੋਣਾ, ਗਲੇ ਵਿੱਚ ਖਰਾਸ਼, ਸਿਰ ਦਰਦ, ਸਰੀਰ ਅਤੇ ਮਾਸਪੇਸ਼ੀਆਂ ਵਿੱਚ ਦਰਦ, ਬੁਖਾਰ, ਠੰਢ, ਥਕਾਵਟ, ਉਲਟੀਆਂ, ਦਸਤ ਅਤੇ ਸਾਹ ਚੜ੍ਹਨਾ।

- ICMR ਦੇ ਅਨੁਸਾਰ, ਹਸਪਤਾਲ ਵਿੱਚ ਦਾਖਲ 92% H3N2 ਮਰੀਜ਼ਾਂ ਨੂੰ ਬੁਖਾਰ ਸੀ, 86% ਨੂੰ ਖੰਘ ਸੀ, 27% ਨੂੰ ਸਾਹ ਲੈਣ ਵਿੱਚ ਤਕਲੀਫ਼ ਸੀ, 16% ਨੂੰ ਘਰਘਰਾਹਟ ਸੀ।

- ICMR ਨੇ ਕਿਹਾ, "H3N2 ਦੇ ਕਾਰਨ ਗੰਭੀਰ ਤੀਬਰ ਸਾਹ ਦੀ ਲਾਗ ਤੋਂ ਪੀੜਤ ਲਗਭਗ 10% ਮਰੀਜ਼ਾਂ ਨੂੰ ਆਕਸੀਜਨ ਦੀ ਲੋੜ ਹੁੰਦੀ ਹੈ, ਅਤੇ 7% ਨੂੰ ICU ਦੇਖਭਾਲ ਦੀ ਲੋੜ ਹੁੰਦੀ ਹੈ।"

ਬਚਣ ਦੇ ਤਰੀਕੇ

ਕਿਸੇ ਵੀ ਫਲੂ ਤੋਂ ਬਚਣ ਦਾ ਪਹਿਲਾ ਤਰੀਕਾ ਹੈ ਸਫਾਈ ਯਕੀਨੀ ਬਣਾਉਣਾ। ਸਾਬਣ ਅਤੇ ਪਾਣੀ ਨਾਲ ਨਿਯਮਿਤ ਤੌਰ 'ਤੇ ਆਪਣੇ ਹੱਥ ਧੋਵੋ। ਫੇਸ ਮਾਸਕ ਪਾ ਕੇ ਬਾਹਰ ਜਾਓ ਅਤੇ ਭੀੜ-ਭੜੱਕੇ ਵਾਲੇ ਖੇਤਰਾਂ ਵਿੱਚ ਜਾਣ ਤੋਂ ਬਚੋ। ਮੂੰਹ ਅਤੇ ਨੱਕ ਨੂੰ ਛੂਹਣ ਤੋਂ ਬਚੋ। ਛਿੱਕਦੇ ਸਮੇਂ ਨੱਕ ਅਤੇ ਮੂੰਹ ਢੱਕੋ। ਆਪਣੇ ਆਪ ਨੂੰ ਹਾਈਡਰੇਟ ਰੱਖੋ ਅਤੇ ਕਾਫ਼ੀ ਮਾਤਰਾ ਵਿੱਚ ਤਰਲ ਪਦਾਰਥਾਂ ਦਾ ਸੇਵਨ ਕਰੋ।

ਕਿਸ ਨੂੰ ਹੈ ਖਤਰਾ ਜ਼ਿਆਦਾ?

ਆਈਐਮਏ ਦੀ ਸਥਾਈ ਕਮੇਟੀ ਫਾਰ ਐਂਟੀ-ਮਾਈਕਰੋਬਾਇਲ ਰੇਸਿਸਟੈਂਸ ਨੇ ਵਾਇਰਲ ਦੇ ਵਧਦੇ ਮਾਮਲਿਆਂ ਦਾ ਕਾਰਨ ਹਵਾ ਪ੍ਰਦੂਸ਼ਣ ਨੂੰ ਦੱਸਿਆ ਹੈ। ਇਹ ਬਿਮਾਰੀ ਜਿਆਦਾਤਰ 15 ਸਾਲ ਤੋਂ ਘੱਟ ਅਤੇ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਹੁੰਦੀ ਹੈ। ਮਾਰਚ ਦੇ ਅੰਤ ਜਾਂ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਤਾਪਮਾਨ ਵਧਣ ਨਾਲ ਇਨਫੈਕਸ਼ਨ ਦੇ ਮਾਮਲਿਆਂ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live