Radio Spice
India News

ICC Test Rankings: ਕੇਪ ਟਾਊਨ ਟੈਸਟ ਤੋਂ ਬਾਅਦ ਚਮਕੇ Mohammed Siraj, ਟੈਸਟ ਰੈਂਕਿੰਗ 'ਚ ਉਛਾਲ; ਰੋਹਿਤ-ਵਿਰਾਟ ਨੂੰ ਵੀ ਹੋਇਆ ਫਾਇਦਾ

By 111459pwpadmin•

ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ ਡਰਾਅ ਰਹੀ। ਭਾਰਤੀ ਟੀਮ ਦੇ ਖਿਡਾਰੀਆਂ ਨੇ ਕੇਪਟਾਊਨ ਟੈਸਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਸੀ। ਆਈਸੀਸੀ ਨੇ ਹਾਲ ਹੀ ਵਿੱਚ ਕੇਪਟਾਊਨ ਟੈਸਟ ਵਿੱਚ ਜਿੱਤ ਤੋਂ ਬਾਅਦ ਪੁਰਸ਼ਾਂ ਦੀ ਟੈਸਟ ਰੈਂਕਿੰਗ ਜਾਰੀ ਕੀਤੀ ਹੈ। ਮੁਹੰਮਦ ਸਿਰਾਜ ਨੇ ਟੈਸਟ ਰੈਂਕਿੰਗ 'ਚ ਜ਼ਬ

ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ ਡਰਾਅ ਰਹੀ। ਭਾਰਤੀ ਟੀਮ ਦੇ ਖਿਡਾਰੀਆਂ ਨੇ ਕੇਪਟਾਊਨ ਟੈਸਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਸੀ। ਆਈਸੀਸੀ ਨੇ ਹਾਲ ਹੀ ਵਿੱਚ ਕੇਪਟਾਊਨ ਟੈਸਟ ਵਿੱਚ ਜਿੱਤ ਤੋਂ ਬਾਅਦ ਪੁਰਸ਼ਾਂ ਦੀ ਟੈਸਟ ਰੈਂਕਿੰਗ ਜਾਰੀ ਕੀਤੀ ਹੈ। ਮੁਹੰਮਦ ਸਿਰਾਜ ਨੇ ਟੈਸਟ ਰੈਂਕਿੰਗ 'ਚ ਜ਼ਬਰਦਸਤ ਉਛਾਲ ਮਾਰਿਆ ਹੈ। ਸਿਰਾਜ ਦੇ ਨਾਲ-ਨਾਲ ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਨੂੰ ਵੀ ਟੈਸਟ ਰੈਂਕਿੰਗ 'ਚ ਫਾਇਦਾ ਹੋਇਆ ਹੈ।

Mohammed Siraj ਨੇ ਟੈਸਟ ਰੈਂਕਿੰਗ 'ਚ ਮਾਰੀ ਵੱਡੀ ਛਾਲ

ਦਰਅਸਲ ਦੱਖਣੀ ਅਫਰੀਕਾ ਖਿਲਾਫ ਖੇਡੇ ਗਏ ਕੇਪਟਾਊਨ ਟੈਸਟ 'ਚ ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਪਹਿਲੀ ਪਾਰੀ 'ਚ 6 ਵਿਕਟਾਂ ਲੈ ਕੇ ਦੱਖਣੀ ਅਫਰੀਕਾ ਦੀ ਟੀਮ ਨੂੰ 55 ਦੌੜਾਂ ਦੇ ਸਕੋਰ 'ਤੇ ਆਊਟ ਕਰ ਦਿੱਤਾ। ਮੁਹੰਮਦ ਸਿਰਾਜ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਦਾ ਕਾਫੀ ਫਾਇਦਾ ਹੋਇਆ ਹੈ।

ਸੱਜੇ ਹੱਥ ਦੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੇ ਆਪਣੇ ਕਰੀਅਰ ਦੀ ਨਵੀਂ ਸਰਵਉੱਚ ਦਰਜਾਬੰਦੀ ਹਾਸਲ ਕੀਤੀ ਹੈ। ਸਿਰਾਜ ਨੇ 13 ਸਥਾਨਾਂ ਦੀ ਵੱਡੀ ਛਾਲ ਮਾਰ ਕੇ 17ਵਾਂ ਸਥਾਨ ਹਾਸਲ ਕੀਤਾ ਹੈ।

ਇਸ ਦੇ ਨਾਲ ਹੀ ਬੱਲੇਬਾਜ਼ੀ ਟੈਸਟ ਰੈਂਕਿੰਗ 'ਚ ਵਿਰਾਟ ਕੋਹਲੀ 3 ਸਥਾਨ ਦੀ ਛਲਾਂਗ ਲਗਾ ਕੇ 6ਵੇਂ ਸਥਾਨ 'ਤੇ ਪਹੁੰਚ ਗਿਆ ਹੈ, ਜਦਕਿ ਕਪਤਾਨ ਰੋਹਿਤ ਸ਼ਰਮਾ ਚੋਟੀ ਦੇ 10 'ਚ ਵਾਪਸੀ ਕਰ ਗਏ ਹਨ। ਰੋਹਿਤ ਨੂੰ 4 ਸਥਾਨ ਦਾ ਫਾਇਦਾ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਕੇਪਟਾਊਨ ਟੈਸਟ ਵਿੱਚ ਕਿੰਗ ਕੋਹਲੀ ਨੇ 46 ਅਤੇ ਰੋਹਿਤ ਨੇ 39 ਅਤੇ ਨਾਬਾਦ 16 ਦੌੜਾਂ ਬਣਾਈਆਂ ਸਨ।

ਇਨ੍ਹਾਂ ਤੋਂ ਇਲਾਵਾ ਦੱਖਣੀ ਅਫਰੀਕਾ ਦੇ ਸਲਾਮੀ ਬੱਲੇਬਾਜ਼ ਏਡਨ ਮਾਰਕਰਮ ਟੈਸਟ ਰੈਂਕਿੰਗ 'ਚ ਟਾਪ-20 'ਚ ਪ੍ਰਵੇਸ਼ ਕਰ ਗਏ ਹਨ, ਜਿਨ੍ਹਾਂ ਨੇ ਭਾਰਤ ਖਿਲਾਫ ਦੂਜੀ ਪਾਰੀ 'ਚ ਸ਼ਾਨਦਾਰ ਸੈਂਕੜਾ ਲਗਾਇਆ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live