Radio Spice
India News

Lawrence ਦੇ ਭਾਣਜੇ ਦਾ ਖੁਲਾਸਾ, ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਸਾਨੂੰ ਆਇਆ ਫੋਨ - ਵਿਦੇਸ਼ ਭੱਜ ਜਾਓ ਇੱਥੇ ਵੱਡਾ ਕਾਂਡ ਹੋਣ ਵਾਲਾ

By 111459pwpadmin•

ਅਜ਼ਰਬਾਈਜਾਨ ਤੋਂ ਗ੍ਰਿਫ਼ਤਾਰ ਕੀਤੇ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਥਾਪਨ ਲਗਾਤਾਰ ਵੱਡੇ ਖੁਲਾਸੇ ਕਰ ਰਿਹਾ ਹੈ। ਸਚਿਨ ਥਾਪਨ ਨੇ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੂੰ ਦੱਸਿਆ ਕਿ ਲਾਰੈਂਸ ਬਿਸ਼ਨੋਈ ਨੇ ਸਾਨੂੰ ਫੋਨ ਕਰਕੇ ਕਿਹਾ ਸੀ ਕਿ ਇੱਥੇ ਕੁੱਝ ਵੱਡਾ ਕਾਂਡ ਹੋਣ ਵਾਲਾ ਹੈ। ਇਸੇ ਕਰਕੇ ਤੁਸੀਂ ਯਾਨੀ ਸਚਿਨ ਥਾਪਨ ਅਤੇ ਅਨਮੋਲ ਬਿਸ਼ਨੋਈ (ਲਾਰੈਂਸ ਦਾ ਭਰਾ) ਵਿਦੇਸ਼ ਫਰਾਰ ਹੋ ਜ

ਅਜ਼ਰਬਾਈਜਾਨ ਤੋਂ ਗ੍ਰਿਫ਼ਤਾਰ ਕੀਤੇ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਥਾਪਨ ਲਗਾਤਾਰ ਵੱਡੇ ਖੁਲਾਸੇ ਕਰ ਰਿਹਾ ਹੈ। ਸਚਿਨ ਥਾਪਨ ਨੇ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੂੰ ਦੱਸਿਆ ਕਿ ਲਾਰੈਂਸ ਬਿਸ਼ਨੋਈ ਨੇ ਸਾਨੂੰ ਫੋਨ ਕਰਕੇ ਕਿਹਾ ਸੀ ਕਿ ਇੱਥੇ ਕੁੱਝ ਵੱਡਾ ਕਾਂਡ ਹੋਣ ਵਾਲਾ ਹੈ। ਇਸੇ ਕਰਕੇ ਤੁਸੀਂ ਯਾਨੀ ਸਚਿਨ ਥਾਪਨ ਅਤੇ ਅਨਮੋਲ ਬਿਸ਼ਨੋਈ (ਲਾਰੈਂਸ ਦਾ ਭਰਾ) ਵਿਦੇਸ਼ ਫਰਾਰ ਹੋ ਜਾਓ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਫਸੇ ਗੈਂਗਸਟਰ ਲਾਰੈਂਸ ਦੇ ਭਤੀਜੇ ਸਚਿਨ ਥਾਪਨ ਨੇ ਹੁਣ ਭੇਦ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਸਚਿਨ ਨੇ ਦਿੱਲੀ ਸਪੈਸ਼ਲ ਸੈੱਲ ਦੀ ਟੀਮ ਨੂੰ ਦੱਸਿਆ ਕਿ ਇਹ ਸਾਰੀ ਯੋਜਨਾ ਤਿਹਾੜ ਜੇਲ੍ਹ ਤੋਂ ਸ਼ੁਰੂ ਹੋਈ ਸੀ। ਇਸ ਪਲਾਨਿੰਗ 'ਚ ਲਾਰੈਂਸ ਨੇ ਗੋਲਡੀ ਬਰਾੜ, ਸਚਿਨ ਅਤੇ ਅਨਮੋਲ ਨੂੰ ਸ਼ਾਮਲ ਕੀਤਾ ਸੀ। ਇਸੇ ਕਰਕੇ ਅਨਮੋਲ ਅਤੇ ਸਚਿਨ ਨੂੰ ਪੁਲਿਸ ਤੋਂ ਬਚਾਉਣ ਲਈ ਪਹਿਲਾਂ ਹੀ ਵਿਦੇਸ਼ ਭੇਜ ਦਿੱਤਾ ਗਿਆ ਸੀ।

ਸਚਿਨ ਨੇ ਦੱਸਿਆ ਕਿ ਲਾਰੈਂਸ ਨੇ ਉਸ ਨੂੰ ਫੋਨ ਕਰਕੇ ਅਨਮੋਲ ਅਤੇ ਗੋਲਡੀ ਦੇ ਸੰਪਰਕ ਵਿੱਚ ਰਹਿਣ ਲਈ ਕਿਹਾ ਸੀ। ਇਸ ਦੇ ਨਾਲ ਹੀ ਉਸ ਨੂੰ ਵਿਦੇਸ਼ ਜਾਣ ਦਾ ਹੁਕਮ ਦਿੱਤਾ ਗਿਆ, ਅਤੇ ਕਿਹਾ ਸੀ ਕਿ ਇੱਥੇ ਵੱਡਾ ਕਾਂਡ ਹੋਣ ਵਾਲਾ ਹੈ। ਇਹ ਆਰਡਰ ਮਿਲਣ ਤੋਂ ਬਾਅਦ ਉਸ ਦਾ ਫਰਜ਼ੀ ਪਾਸਪੋਰਟ ਬਣਾ ਕੇ ਉਸ ਨੂੰ ਦੁਬਈ ਭੇਜ ਦਿੱਤਾ ਗਿਆ। ਜਿੱਥੇ ਉਹ ਗੈਂਗਸਟਰ ਵਿਕਰਮ ਬਰਾੜ ਦੇ ਸੰਪਰਕ ਵਿੱਚ ਆਇਆ।

ਦੁਬਈ ਜਾਣ ਤੋਂ ਬਾਅਦ ਸਚਿਨ ਥਾਪਨ ਵਿਕਰਮ ਬਰਾੜ ਤੋਂ ਕਰੀਬ ਦੋ ਹਫ਼ਤਾ ਰੁਕਿਆ ਸੀ ਅਤੇ ਫਿਰ ਅੱਗੇ ਅਜ਼ਰਬਾਈਜਾਨ ਚਲਾ ਗਿਆ ਸੀ। ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਨੂੰ ਹੋਇਆ ਸੀ, ਜਦਕਿ ਸਚਿਨ ਥਾਪਨ 21 ਅਪ੍ਰੈਲ 2022 ਨੂੰ ਹੀ ਵਿਦੇਸ਼ ਫਰਾਰ ਹੋ ਗਿਆ ਸੀ। ਸਚਿਨ ਥਾਪਨ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਆਪਣਾ ਪਾਸਪੋਰਟ ਬਣਾਇਆ ਸੀ।

ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਚਿਨ ਬਿਸ਼ਨੋਈ ਤੋਂ ਹਾਲੇ ਤਕ ਦੀ ਪੁੱਛਗਿੱਛ ਵਿਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਉਹ ਗੈਂਗਸਟਰ ਵਿਕਰਮ ਬਰਾੜ ਦੇ ਨਾਲ ਰਹਿ ਰਿਹਾ ਸੀ। ਵਿਕਰਮ ਬਰਾੜ ਨੂੰ ਦਿੱਲੀ ਪੁਲਿਸ ਪਿਛਲੇ ਹਫਤੇ ਹੀ ਯੂਏਈ ਤੋਂ ਲਿਆਈ ਹੈ। ਪੰਜਾਬ ਪੁਲਿਸ ਦੇ ਅਧਿਕਾਰੀਆਂ ਮੁਤਾਬਕ ਇਹ ਯਤਨ ਕੀਤਾ ਜਾਵੇਗਾ ਕਿ ਦੋਵਾਂ ਮੁਲਜ਼ਮਾਂ ਨੂੰ ਇਕੱਠਿਆਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦਾ ਜਾਵੇ।ਦੋਵਾਂ ਮੁਲਜ਼ਮਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live