Radio Spice
India News

LG ਨੇ ਪੇਸ਼ ਕੀਤਾ ਇਨਸਾਨਾਂ ਵਾਂਗ ਕੰਮ ਕਰਨ ਵਾਲਾ AI Robot, ਜਾਣੋ ਇਸ ਵਿਚ ਕੀ ਦਿੱਤੇ ਗਏ ਹਨ ਫੀਚਰਜ਼

By 111459pwpadmin•

ਬੇਸ਼ਕ ਦੱਖਣੀ ਕੋਰੀਆ ਦੀ ਇਲੈਕਟ੍ਰੋਨਿਕਸ ਕੰਪਨੀ LG ਹੁਣ ਸਮਾਰਟਫ਼ੋਨ ਨਹੀਂ ਬਣਾਉਂਦੀ। ਪਰ ਸਮੇਂ-ਸਮੇਂ 'ਤੇ ਨਵੇਂ ਗੈਜੇਟਸ ਆਉਂਦੇ ਰਹਿੰਦੇ ਹਨ। ਹਾਲ ਹੀ 'ਚ LG ਨੇ CES 2024 'ਚ ਇਕ ਵਿਸ਼ੇਸ਼ ਕਿਸਮ ਦਾ ਰੋਬੋਟ (LG AI Robot) ਪੇਸ਼ ਕੀਤਾ ਹੈ। ਇਸ ਨੂੰ LG ਵੱਲੋਂ AI ਏਜੰਟ ਦੇ ਨਾਮ ਹੇਠ ਲਿਆਂਦਾ ਗਿਆ ਹੈ। ਆਓ ਜਾਣਦੇ ਹਾਂ ਇਸ ਰੋਬੋਟ 'ਚ ਕੀ ਖਾਸ ਹੈ। LG ਦੇ AI ਰੋਬੋਟ ਦ

ਬੇਸ਼ਕ ਦੱਖਣੀ ਕੋਰੀਆ ਦੀ ਇਲੈਕਟ੍ਰੋਨਿਕਸ ਕੰਪਨੀ LG ਹੁਣ ਸਮਾਰਟਫ਼ੋਨ ਨਹੀਂ ਬਣਾਉਂਦੀ। ਪਰ ਸਮੇਂ-ਸਮੇਂ 'ਤੇ ਨਵੇਂ ਗੈਜੇਟਸ ਆਉਂਦੇ ਰਹਿੰਦੇ ਹਨ। ਹਾਲ ਹੀ 'ਚ LG ਨੇ CES 2024 'ਚ ਇਕ ਵਿਸ਼ੇਸ਼ ਕਿਸਮ ਦਾ ਰੋਬੋਟ (LG AI Robot) ਪੇਸ਼ ਕੀਤਾ ਹੈ। ਇਸ ਨੂੰ LG ਵੱਲੋਂ AI ਏਜੰਟ ਦੇ ਨਾਮ ਹੇਠ ਲਿਆਂਦਾ ਗਿਆ ਹੈ। ਆਓ ਜਾਣਦੇ ਹਾਂ ਇਸ ਰੋਬੋਟ 'ਚ ਕੀ ਖਾਸ ਹੈ।

LG ਦੇ AI ਰੋਬੋਟ ਦੇ ਖਾਸ ਫੀਚਰ

LG ਨੇ ਕਿਹਾ ਹੈ ਕਿ AI ਰੋਬੋਟ 'ਚ ਮਲਟੀ ਮਾਡਲ ਟੈਕਨਾਲੋਜੀ ਦੀ ਵਰਤੋਂ ਕੀਤੀ ਗਈ ਹੈ। ਇਹ ਮਨੁੱਖਾਂ ਵਾਂਗ ਕਈ ਤਰ੍ਹਾਂ ਦੇ ਕੰਮ ਕਰਨ ਦੇ ਸਮਰੱਥ ਹੈ। AI ਰੋਬੋਟ ਆਸਾਨੀ ਨਾਲ ਇਕ ਥਾਂ ਤੋਂ ਦੂਜੀ ਥਾਂ ਜਾ ਸਕਦਾ ਹੈ। ਇੰਨਾ ਹੀ ਨਹੀਂ ਇਸ ਰਾਹੀਂ ਘਰੇਲੂ ਕੰਮ ਵੀ ਕੀਤੇ ਜਾ ਸਕਦੇ ਹਨ।

AI ਰੋਬੋਟ ਤਸਵੀਰਾਂ ਦੀ ਪਛਾਣ ਕਰ ਸਕਦਾ ਹੈ।

ਦਿੱਤੇ ਗਏ ਨਿਰਦੇਸ਼ਾਂ ਨੂੰ ਆਸਾਨੀ ਨਾਲ ਸਮਝ ਲੈਂਦਾ ਹੈ।

ਇਸ 'ਚ ਕੁਆਲਕਾਮ ਵੱਲੋਂ ਵਿਕਸਿਤ ਤਕਨੀਕ ਦੀ ਵਰਤੋਂ ਕੀਤੀ ਗਈ ਹੈ।

ਇਸ ਵਿਚ ਦਿੱਤੇ ਗਏ ਸੈਂਸਰ ਘਰ ਦੀ ਹਵਾ ਦੀ ਗੁਣਵੱਤਾ ਤੇ ਤਾਪਮਾਨ ਬਾਰੇ ਜਾਣਕਾਰੀ ਦੇ ਸਕਦੇ ਹਨ।

LG AI Robot ਦਾ ਡਿਜ਼ਾਈਨ

ਇਸ ਰੋਬੋਟ ਦਾ ਡਿਜ਼ਾਈਨ ਵੱਖਰਾ ਦਿਖਾਈ ਦਿੰਦਾ ਹੈ। ਉੱਨਤ ਤਕਨੀਕ ਨਾਲ ਲੈਸ ਰੋਬੋਟ ਨੂੰ ਚੱਲਣ ਲਈ ਦੋ ਪਹੀਏ ਦਿੱਤੇ ਗਏ ਹਨ। ਕੰਪਨੀ ਨੇ ਕਿਹਾ ਹੈ ਕਿ ਮਾਡਲ ਤੁਹਾਡੇ ਸ਼ਬਦਾਂ ਨੂੰ ਸਮਝਣ ਲਈ ਨੈਚੁਰਲ ਲੈਂਗੂਏਜ ਪ੍ਰੋਸੈਸਿੰਗ ਮਾਡਲ ਦੀ ਵਰਤੋਂ ਕਰਦਾ ਹੈ।

ਕੀ ਹੋਵੇਗਾ ਫਾਇਦਾ ?

ਇਹ AI ਰੋਬੋਟ ਇਨਸਾਨਾਂ ਦੁਆਰਾ ਦਿੱਤੀਆਂ ਗਈਆਂ ਭਾਵਨਾਵਾਂ ਨੂੰ ਸਮਝਣ ਦੀ ਸਮਰੱਥਾ ਵੀ ਰੱਖਦਾ ਹੈ। ਇੰਨਾ ਹੀ ਨਹੀਂ, ਇਹ ਮੂਵਿੰਗ ਰਾਹੀਂ ਭਾਵਨਾਵਾਂ ਦਾ ਜਵਾਬ ਦੇਣ ਦੀ ਕੋਸ਼ਿਸ਼ ਵੀ ਕਰਦਾ ਹੈ। ਇਹ ਰੋਬੋਟ ਸੁਰੱਖਿਆ ਗਾਰਡ ਦੀ ਥਾਂ 'ਤੇ ਕੰਮ ਕਰ ਸਕਦਾ ਹੈ। ਕਿਸੇ ਵੀ ਕੰਮ ਨੂੰ ਕਰਨ ਲਈ ਦਿਸ਼ਾ-ਨਿਰਦੇਸ਼ਾਂ ਦੀ ਲੋੜ ਹੁੰਦੀ ਹੈ। ਇਸ ਨੂੰ ਘਰ 'ਚ ਮੌਜੂਦ ਹੋਰ ਗੈਜੇਟਸ ਨਾਲ ਕਨੈਕਟ ਕੀਤਾ ਜਾ ਸਕਦਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live