Radio Spice
India News

Manipur Violence: ਮਣੀਪੁਰ 'ਚ ਔਰਤਾਂ 'ਤੇ ਅੱਤਿਆਚਾਰ ਦੇ ਮਾਮਲੇ 'ਚ CJI ਦਾ ਸਰਕਾਰ ਨੂੰ ਸਵਾਲ, '14 ਦਿਨਾਂ ਤੱਕ ਕੁਝ ਕਿਉਂ ਨਹੀਂ ਹੋਇਆ?'

By 111459pwpadmin•

ਮਣੀਪੁਰ ਵਾਇਰਲ ਵੀਡੀਓ ਨੂੰ ਲੈ ਕੇ ਸੋਮਵਾਰ (31 ਜੁਲਾਈ) ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਸਰਕਾਰ ਨੂੰ ਕਈ ਸਖ਼ਤ ਸਵਾਲ ਪੁੱਛੇ। CJI DY ਚੰਦਰਚੂੜ ਨੇ ਪੁੱਛਿਆ, "4 ਮਈ ਦੀ ਘਟਨਾ 'ਤੇ ਪੁਲਿਸ ਨੇ 18 ਮਈ ਨੂੰ ਐਫਆਈਆਰ ਦਰਜ ਕੀਤੀ। 14 ਦਿਨਾਂ ਤੱਕ ਕੁਝ ਕਿਉਂ ਨਹੀਂ ਹੋਇਆ? ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਔਰਤਾਂ ਨੂੰ ਨਗਨ

ਮਣੀਪੁਰ ਵਾਇਰਲ ਵੀਡੀਓ ਨੂੰ ਲੈ ਕੇ ਸੋਮਵਾਰ (31 ਜੁਲਾਈ) ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਸਰਕਾਰ ਨੂੰ ਕਈ ਸਖ਼ਤ ਸਵਾਲ ਪੁੱਛੇ।

CJI DY ਚੰਦਰਚੂੜ ਨੇ ਪੁੱਛਿਆ, "4 ਮਈ ਦੀ ਘਟਨਾ 'ਤੇ ਪੁਲਿਸ ਨੇ 18 ਮਈ ਨੂੰ ਐਫਆਈਆਰ ਦਰਜ ਕੀਤੀ। 14 ਦਿਨਾਂ ਤੱਕ ਕੁਝ ਕਿਉਂ ਨਹੀਂ ਹੋਇਆ? ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਔਰਤਾਂ ਨੂੰ ਨਗਨ ਕਰਕੇ ਘੁਮਾਇਆ ਗਿਆ ਅਤੇ ਘੱਟੋ-ਘੱਟ 2 ਦਿਨ ਬਲਾਤਕਾਰ ਕੀਤਾ ਗਿਆ। ਉਦੋਂ ਪੁਲਿਸ ਕੀ ਕਰ ਰਹੀ ਸੀ?"

ਕੋਰਟ ਵਿੱਚ ਕਿਸ ਨੇ ਕੀ ਕਿਹਾ?

ਸੀਜੇਆਈ ਡੀਵਾਈ ਚੰਦਰਚੂੜ ਨੇ ਕਿਹਾ, "ਮੰਨ ਲਓ ਕਿ ਔਰਤਾਂ ਵਿਰੁੱਧ ਅਪਰਾਧ ਦੇ 1000 ਮਾਮਲੇ ਦਰਜ ਹਨ, ਕੀ ਸੀਬੀਆਈ ਸਾਰਿਆਂ ਦੀ ਜਾਂਚ ਕਰ ਸਕੇਗੀ? ਇਸ 'ਤੇ ਸਰਕਾਰ ਦੀ ਤਰਫੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਸੀਬੀਆਈ ਦੇ ਸੰਯੁਕਤ ਡਾਇਰੈਕਟਰ ਰੈਂਕ ਦੀ ਇਕ ਮਹਿਲਾ ਅਧਿਕਾਰੀ ਨੂੰ ਜਾਂਚ ਟੀਮ 'ਚ ਰੱਖਿਆ ਜਾਵੇਗਾ।

ਉੱਥੇ ਹੀ ਸਰਕਾਰ ਵਲੋਂ ਪੇਸ਼ ਹੋਏ ਅਟਾਰਨੀ ਜਨਰਲ ਆਰ ਵੈਂਕਟਰਮਨੀ ਨੇ ਕਿਹਾ ਕਿ ਉਹ ਮੰਗਲਵਾਰ (1 ਅਗਸਤ) ਨੂੰ ਹਰ ਮਾਮਲੇ 'ਤੇ ਤੱਥਾਂ ਸਮੇਤ ਜਾਣਕਾਰੀ ਦੇਣਗੇ।

ਸੁਪਰੀਮ ਕੋਰਟ ਨੇ ਮੰਗੀ ਸਾਰੀ FIR ਦੀ ਜਾਣਕਾਰੀ

ਸੀਜੇਆਈ ਨੇ ਅੱਗੇ ਕਿਹਾ, "ਅਸੀਂ ਜਾਣਨਾ ਚਾਹੁੰਦੇ ਹਾਂ ਕਿ 6000 ਐਫਆਈਆਰਜ਼ ਦਾ ਵਰਗੀਕਰਨ ਕੀ ਹੈ, ਕਿੰਨੀਆਂ ਜ਼ੀਰੋ ਐਫਆਈਆਰ ਹਨ, ਕੀ ਕਾਰਵਾਈ ਕੀਤੀ ਗਈ ਹੈ, ਕਿੰਨੀਆਂ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ? ਅਸੀਂ ਕੱਲ੍ਹ ਸਵੇਰੇ ਦੁਬਾਰਾ ਸੁਣਵਾਈ ਕਰਾਂਗੇ। ਧਾਰਾ 370 ਮਾਮਲੇ ਦੀ ਸੁਣਵਾਈ ਹੈ। ਇਸ ਲਈ ਕੱਲ੍ਹ ਹੀ ਇਸ ਮਾਮਲੇ ਦੀ ਸੁਣਵਾਈ ਕਰਨੀ ਪਵੇਗੀ।

ਇਸ 'ਤੇ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ, 'ਕੱਲ੍ਹ ਸਵੇਰ ਤੱਕ ਐਫਆਈਆਰ ਦਾ ਵਰਗੀਕਰਨ ਮਿਲਣਾ ਮੁਸ਼ਕਲ ਹੋਵੇਗਾ।'

ਸੀਜੇਆਈ ਨੇ ਕੀਤੇ ਸਵਾਲ

ਸੀਜੇਆਈ ਨੇ ਕਿਹਾ, "ਸਵਾਲ ਇਹ ਵੀ ਹੈ ਕਿ ਪੀੜਤ ਔਰਤਾਂ ਦੇ ਬਿਆਨ ਕੌਣ ਦਰਜ ਕਰੇਗਾ? 19 ਸਾਲ ਦੀ ਔਰਤ ਜੋ ਕਿ  ਰਾਹਤ ਕੈਂਪ ਵਿੱਚ ਹੈ, ਉਹ ਪਿਤਾ ਜਾਂ ਭਰਾ ਦੇ ਮਾਰੇ ਜਾਣ ਤੋਂ ਡਰੀ ਹੋਈ ਹੈ, ਕੀ ਇਹ ਸੰਭਵ ਹੋ ਸਕੇਗਾ ਕਿ ਨਿਆਂਇਕ ਪ੍ਰਕਿਰਿਆ ਉਸ ਤੱਕ ਪਹੁੰਚ ਸਕੇ।"

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live