Radio Spice
India News

ਫਿਲਮ ਅਦਾਕਾਰਾ ਤੇ ਸਾਬਕਾ MP ਜਯਾ ਪ੍ਰਦਾ ਨੂੰ ਹੋਈ 6 ਮਹੀਨੇ ਦੀ ਜੇਲ੍ਹ, ਅਦਾਲਤ ਨੇ 5000 ਜੁਰਮਾਨਾ ਵੀ ਲਾਇਆ

By 111459pwpadmin•

ਫਿਲਮ ਅਦਾਕਾਰਾ ਤੇ ਰਾਮਪੁਰ ਦੀ ਸਾਬਕਾ ਸੰਸਦ ਮੈਂਬਰ ਜਯਾ ਪ੍ਰਦਾ ਨੂੰ ਚੇਨਈ ਦੀ ਅਦਾਲਤ ਨੇ 6 ਮਹੀਨੇ ਦੀ ਸਜ਼ਾ ਸੁਣਾਈ ਹੈ। ਚੇਨਈ ਦੇ ਰਾਇਪੇਟਾ 'ਚ ਉਸ ਦੀ ਮਲਕੀਅਤ ਵਾਲੇ ਇਕ ਫਿਲਮ ਥੀਏਟਰ ਦੇ ਮੁਲਾਜ਼ਮਾਂ ਵੱਲੋਂ ਦਾਇਰ ਇਕ ਪਟੀਸ਼ਨ ਦੇ ਸਬੰਧ 'ਚ ਉਸਨੂੰ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਸਿਨੇਮਾ ਹਾਲ ਰਾਮ ਕੁਮਾਰ ਤੇ ਰਾਜਾ ਬਾਬੂ ਚਲਾਉਂਦੇ ਹਨ। ਸਮੱਸਿਆ ਉਦੋਂ ਸ

ਫਿਲਮ ਅਦਾਕਾਰਾ ਤੇ ਰਾਮਪੁਰ ਦੀ ਸਾਬਕਾ ਸੰਸਦ ਮੈਂਬਰ ਜਯਾ ਪ੍ਰਦਾ ਨੂੰ ਚੇਨਈ ਦੀ ਅਦਾਲਤ ਨੇ 6 ਮਹੀਨੇ ਦੀ ਸਜ਼ਾ ਸੁਣਾਈ ਹੈ। ਚੇਨਈ ਦੇ ਰਾਇਪੇਟਾ 'ਚ ਉਸ ਦੀ ਮਲਕੀਅਤ ਵਾਲੇ ਇਕ ਫਿਲਮ ਥੀਏਟਰ ਦੇ ਮੁਲਾਜ਼ਮਾਂ ਵੱਲੋਂ ਦਾਇਰ ਇਕ ਪਟੀਸ਼ਨ ਦੇ ਸਬੰਧ 'ਚ ਉਸਨੂੰ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

ਸਿਨੇਮਾ ਹਾਲ ਰਾਮ ਕੁਮਾਰ ਤੇ ਰਾਜਾ ਬਾਬੂ ਚਲਾਉਂਦੇ ਹਨ। ਸਮੱਸਿਆ ਉਦੋਂ ਸ਼ੁਰੂ ਹੋਈ ਜਦੋਂ ਪ੍ਰਬੰਧਕ ਥੀਏਟਰ ਵਰਕਰਾਂ ਨੂੰ ਈਐਸਆਈ ਅਦਾ ਕਰਨ 'ਚ ਅਸਫਲ ਰਹੇ ਤੇ ਉਨ੍ਹਾਂ ਨੇ ਅਦਾਲਤ ਦਾ ਰੁਖ਼ ਕੀਤਾ। ਬਾਅਦ 'ਚ ਅਦਾਕਾਰਾ ਨੇ ਸਟਾਫ ਨੂੰ ਪੂਰੀ ਰਕਮ ਅਦਾ ਕਰਨ ਦਾ ਵਾਅਦਾ ਕੀਤਾ ਤੇ ਅਦਾਲਤ ਨੂੰ ਕੇਸ ਨੂੰ ਖਾਰਜ ਕਰਨ ਦੀ ਅਪੀਲ ਕੀਤੀ।

ਹਾਲਾਂਕਿ ਲੇਬਰ ਗਵਰਨਮੈਂਟ ਇੰਸ਼ੋਰੈਂਸ ਕਾਰਪੋਰੇਸ਼ਨ ਦੇ ਵਕੀਲ ਨੇ ਉਨ੍ਹਾਂ ਦੀ ਅਪੀਲ 'ਤੇ ਇਤਰਾਜ਼ ਕੀਤਾ, ਜਿਸ ਤੋਂ ਬਾਅਦ ਜਯਾ ਪ੍ਰਦਾ ਤੇ ਮਾਮਲੇ ਨਾਲ ਜੁੜੇ ਤਿੰਨ ਹੋਰਾਂ ਨੂੰ ਛੇ ਮਹੀਨੇ ਦੀ ਸਜ਼ਾ ਸੁਣਾਈ ਗਈ। ਇਸੇ ਤਰ੍ਹਾਂ 5-5 ਹਜ਼ਾਰ ਰੁਪਏ ਜੁਰਮਾਨਾ ਭਰਨ ਲਈ ਵੀ ਕਿਹਾ ਗਿਆ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live