Radio Spice
India News

Nari Shakti Vandan ਦੇ ਨਾਂ ਨਾਲ ਲੋਕ ਸਭਾ 'ਚ ਪੇਸ਼ ਹੋਇਆ ਮਹਿਲਾ ਰਿਜ਼ਰਵੇਸ਼ਨ ਬਿੱਲ, 27 ਸਾਲਾਂ ਤੋਂ ਕਿਉਂ ਲਟਕਿਆ ਸੀ

By 111459pwpadmin•

ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਨਵੇਂ ਸੰਸਦ ਭਵਨ ਦੀ ਲੋਕ ਸਭਾ 'ਚ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ 'ਚ ਇਸ ਨੂੰ ਨਾਰੀ ਸ਼ਕਤੀ ਵੰਦਨ ਵਜੋਂ ਸੰਬੋਧਨ ਕੀਤਾ ਸੀ। ਇਹ ਮਹਿਲਾ ਰਾਖਵਾਂਕਰਨ ਬਿੱਲ ਪਿਛਲੇ 27 ਸਾਲਾਂ ਤੋਂ ਸੰਸਦ 'ਚ ਲਟਕਿਆ ਹੋਇਆ ਹੈ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਪਿਛਲੇ ਕਈ ਸ

ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਨਵੇਂ ਸੰਸਦ ਭਵਨ ਦੀ ਲੋਕ ਸਭਾ 'ਚ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ 'ਚ ਇਸ ਨੂੰ ਨਾਰੀ ਸ਼ਕਤੀ ਵੰਦਨ ਵਜੋਂ ਸੰਬੋਧਨ ਕੀਤਾ ਸੀ। ਇਹ ਮਹਿਲਾ ਰਾਖਵਾਂਕਰਨ ਬਿੱਲ ਪਿਛਲੇ 27 ਸਾਲਾਂ ਤੋਂ ਸੰਸਦ 'ਚ ਲਟਕਿਆ ਹੋਇਆ ਹੈ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਪਿਛਲੇ ਕਈ ਸਾਲਾਂ ਤੋਂ ਸਿਆਸੀ ਪਾਰਟੀਆਂ ਵੱਲੋਂ ਇਸ ਬਿੱਲ ਨੂੰ ਮਨਜ਼ੂਰੀ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਹਾਲ ਹੀ 'ਚ ਇਸ ਵਾਰ ਜਦੋਂ ਕੇਂਦਰ ਸਰਕਾਰ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਬੁਲਾਈ ਸੀ ਤਾਂ ਕਈ ਪਾਰਟੀਆਂ ਨੇ ਇਸ ਦੀ ਮਨਜ਼ੂਰੀ ਦੀ ਮੰਗ ਕੀਤੀ ਸੀ। ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਬਿੱਲ 27 ਸਾਲਾਂ ਤੋਂ ਕਿਉਂ ਲਟਕਿਆ ਰਿਹਾ ਤੇ ਲੋਕ ਸਭਾ 'ਚ ਪੇਸ਼ ਨਹੀਂ ਹੋ ਸਕਿਆ। ਆਓ ਇਸ ਦਾ ਕਾਰਨ ਸਮਝੀਏ।

  • ਇਸ ਬਿੱਲ ਨੂੰ ਗੀਤਾ ਮੁਖਰਜੀ ਦੀ ਪ੍ਰਧਾਨਗੀ ਹੇਠ ਉਸ ਸਮੇਂ ਗਠਿਤ ਸਾਂਝੀ ਸੰਸਦੀ ਕਮੇਟੀ ਕੋਲ ਭੇਜਿਆ ਗਿਆ ਸੀ। ਪਰ ਇਸ ਤੋਂ ਬਾਅਦ ਐਚਡੀ ਦੇਵਗੌੜਾ ਦੀ ਸਰਕਾਰ ਡਿੱਗ ਗਈ ਤੇ ਬਿੱਲ ਅਟਕ ਗਿਆ।
  • ਫਿਰ ਸਾਲ 1998 'ਚ ਅਟਲ ਸਰਕਾਰ ਨੇ ਇਹ ਬਿੱਲ ਦੁਬਾਰਾ ਸੰਸਦ 'ਚ ਪੇਸ਼ ਕੀਤਾ ਪਰ ਇਸ ਵਾਰ ਸਿਆਸੀ ਪਾਰਟੀਆਂ ਦੇ ਮਤਭੇਦਾਂ ਕਾਰਨ ਬਿੱਲ ਨੂੰ ਮਨਜ਼ੂਰੀ ਨਹੀਂ ਮਿਲ ਸਕੀ।
  • ਅਗਲੇ ਸਾਲ 1999 'ਚ ਮਹਿਲਾ ਰਾਖਵਾਂਕਰਨ ਬਿੱਲ ਮੁੜ ਲੋਕ ਸਭਾ 'ਚ ਪੇਸ਼ ਕੀਤਾ ਗਿਆ ਸੀ ਪਰ ਇਸ ਵਾਰ ਵੀ ਇਸ ਨੂੰ ਮਨਜ਼ੂਰੀ ਨਹੀਂ ਮਿਲ ਸਕੀ।
  • 2003 ਵਿਚ ਅਟਲ ਬਿਹਾਰੀ ਵਾਜਪਾਈ ਨੇ ਇਸ ਨੂੰ ਸਦਨ ਤੋਂ ਪਾਸ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਉਸ ਸਮੇਂ ਵੀ ਇਹ ਬਿੱਲ ਮਨਜ਼ੂਰ ਨਹੀਂ ਹੋ ਸਕਿਆ।
  • ਇਸ ਤੋਂ ਬਾਅਦ ਜਦੋਂ 2004 'ਚ ਲੋਕ ਸਭਾ ਚੋਣਾਂ ਹੋਈਆਂ ਤੇ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਬਣੀ ਤਾਂ ਕਾਂਗਰਸ ਨੇ ਵੀ ਇਸ ਬਿੱਲ ਨੂੰ ਮਨਜ਼ੂਰੀ ਦਿਵਾਉਣ ਦੀ ਕੋਸ਼ਿਸ਼ ਕੀਤੀ।
  • 2008 'ਚ ਯੂਪੀਏ ਸਰਕਾਰ ਨੇ ਇਸ ਬਿੱਲ ਨੂੰ ਰਾਜ ਸਭਾ 'ਚ ਪੇਸ਼ ਕੀਤਾ ਸੀ। ਇਹ ਬਿੱਲ ਸੰਸਦ ਦੀ ਸਥਾਈ ਕਮੇਟੀ ਨੂੰ ਭੇਜਿਆ ਗਿਆ ਸੀ।
  • 2010 'ਚ ਇਹ ਬਿੱਲ ਰਾਜ ਸਭਾ 'ਚ ਪਾਸ ਹੋ ਗਿਆ ਸੀ ਪਰ ਫਿਰ ਲੋਕ ਸਭਾ 'ਚ ਅਟਕ ਗਿਆ। ਉਦੋਂ ਤੋਂ ਹੀ ਇਸ ਦੀ ਮਨਜ਼ੂਰੀ ਦੀ ਮੰਗ ਜਾਰੀ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live