Radio Spice
India News

ਹੁਣ OTP ਧੋਖਾਧੜੀ 'ਤੇ ਲਗਾਮ ਲਗਾਵੇਗਾ Google, Android 15 OS 'ਚ ਮਿਲਣਗੇ ਖਾਸ ਫੀਚਰਜ਼

By 111459pwpadmin•

OTP ਰਾਹੀਂ ਧੋਖਾਧੜੀ ਤੇ ਘੁਟਾਲਿਆਂ ਨੂੰ ਰੋਕਣ ਲਈ ਗੂਗਲ ਤਿਆਰ ਹੈ। ਐਂਡਰਾਇਡ 15 'ਚ ਅਜਿਹਾ ਫੀਚਰ ਦਿੱਤਾ ਜਾਵੇਗਾ। ਜੋ ਕਿ ਆਪਣੇ ਆਪ ਹੀ OTT ਨਾਲ ਸਬੰਧਤ ਧੋਖਾਧੜੀ ਦੀ ਪਛਾਣ ਕਰੇਗਾ ਅਤੇ ਉਪਭੋਗਤਾਵਾਂ ਨੂੰ ਨੋਟੀਫਿਕੇਸ਼ਨ ਰਾਹੀਂ ਅਲਰਟ ਕਰੇਗਾ। ਐਂਡਰਾਇਡ ਬੀਟਾ ਨੂੰ ਗੂਗਲ I/O 2024 'ਤੇ ਡਿਵੈਲਪਰਾਂ ਲਈ ਪੇਸ਼ ਕੀਤਾ ਗਿਆ ਹੈ। ਇਸ ਨੂੰ ਆਉਣ ਵਾਲੇ ਦਿਨਾਂ 'ਚ ਸਾਰੇ ਯੂਜ਼ਰਜ

 OTP ਰਾਹੀਂ ਧੋਖਾਧੜੀ ਤੇ ਘੁਟਾਲਿਆਂ ਨੂੰ ਰੋਕਣ ਲਈ ਗੂਗਲ ਤਿਆਰ ਹੈ। ਐਂਡਰਾਇਡ 15 'ਚ ਅਜਿਹਾ ਫੀਚਰ ਦਿੱਤਾ ਜਾਵੇਗਾ। ਜੋ ਕਿ ਆਪਣੇ ਆਪ ਹੀ OTT ਨਾਲ ਸਬੰਧਤ ਧੋਖਾਧੜੀ ਦੀ ਪਛਾਣ ਕਰੇਗਾ ਅਤੇ ਉਪਭੋਗਤਾਵਾਂ ਨੂੰ ਨੋਟੀਫਿਕੇਸ਼ਨ ਰਾਹੀਂ ਅਲਰਟ ਕਰੇਗਾ। ਐਂਡਰਾਇਡ ਬੀਟਾ ਨੂੰ ਗੂਗਲ I/O 2024 'ਤੇ ਡਿਵੈਲਪਰਾਂ ਲਈ ਪੇਸ਼ ਕੀਤਾ ਗਿਆ ਹੈ। ਇਸ ਨੂੰ ਆਉਣ ਵਾਲੇ ਦਿਨਾਂ 'ਚ ਸਾਰੇ ਯੂਜ਼ਰਜ਼ ਲਈ ਰੋਲਆਊਟ ਕਰ ਦਿੱਤਾ ਜਾਵੇਗਾ।

OTP ਸਕੈਮ 'ਤੇ ਲੱਗੇਗੀ ਲਗਾਮ

ਯੂਜ਼ਰਜ਼ ਦੀ ਸੁਰੱਖਿਆ ਤੇ ਪ੍ਰਾਈਵੇਸੀ ਨੂੰ ਧਿਆਨ ਵਿੱਚ ਰੱਖਦੇ ਹੋਏ, ਗੂਗਲ ਐਂਡਰਾਇਡ 15 ਆਪਰੇਟਿੰਗ ਸਿਸਟਮ ਵਿੱਚ ਵਾਧੂ ਲੇਅਰ ਸੁਰੱਖਿਆ ਜੋੜ ਰਿਹਾ ਹੈ। ਕੰਪਨੀ ਨੇ ਕਿਹਾ ਹੈ ਕਿ ਨਵੇਂ OS 'ਚ AI ਪਾਵਰਡ ਪ੍ਰੋਟੈਕਸ਼ਨ ਫੀਚਰਜ਼ ਦਿੱਤੇ ਜਾਣਗੇ। ਜੋ ਯੂਜ਼ਰਜ਼ ਨੂੰ ਇੱਕ ਵਾਧੂ ਸੁਰੱਖਿਆ ਪਰਤ ਦੇਵੇਗਾ ਅਤੇ ਫਰਜ਼ੀ ਐਪਸ ਤੋਂ ਨਿੱਜਤਾ ਵਿੱਚ ਸੁਧਾਰ ਕਰੇਗਾ।

ਮਾਲਵੇਅਰ ਯੂਜ਼ਰਜ਼ ਦੀ ਸੁਰੱਖਿਆ: ਯੂਜ਼ਰਜ਼ ਨੂੰ ਧੋਖਾਧੜੀ ਅਤੇ ਸਪਾਈਵੇਅਰ ਤੋਂ ਸੁਰੱਖਿਅਤ ਰੱਖਣ ਲਈ ਅਪਡੇਟ ਵਿੱਚ ਇੱਕ ਨਵਾਂ ਫੀਚਰ ਦਿੱਤਾ ਜਾਵੇਗਾ। ਜੋ ਯੂਜ਼ਰਜ਼ ਨੂੰ ਨੋਟੀਫਿਕੇਸ਼ਨ ਰਾਹੀਂ ਖੁਦ ਅਲਰਟ ਕਰ ਦੇਵੇਗਾ ਕਿ ਉਨ੍ਹਾਂ ਨੂੰ ਆਉਣ ਵਾਲੀ ਕਾਲ ਸਪੈਮ ਕਾਲ ਵੀ ਹੋ ਸਕਦੀ ਹੈ।

Restricted Settings: Google ਨੇ Restricted Settings ਨੂੰ Android 13 ਆਪਰੇਟਿੰਗ ਸਿਸਟਮ ਨਾਲ ਲਾਂਚ ਕੀਤਾ ਹੈ ਅਤੇ ਹੁਣ ਇਸਨੂੰ Android 15 ਵਿੱਚ ਸੁਧਾਰਿਆ ਜਾਵੇਗਾ। ਇਸ ਨਾਲ ਯੂਜ਼ਰਜ਼ ਦੀ ਸੰਵੇਦਨਸ਼ੀਲ ਜਾਣਕਾਰੀ ਦੇ ਲੀਕ ਹੋਣ ਦਾ ਖਤਰਾ ਕਾਫੀ ਹੱਦ ਤੱਕ ਘੱਟ ਜਾਵੇਗਾ।

ਐਂਡਰਾਇਡ 15 'ਚ ਮਿਲਣਗੇ ਫੀਚਰਜ਼

ਪ੍ਰਾਈਵੇਟ ਸਪੇਸ: ਜੋ ਲੋਕ ਐਂਡਰਾਇਡ 14 ਓਪਰੇਟਿੰਗ ਸਿਸਟਮ 'ਤੇ ਫੋਨ ਚਲਾ ਰਹੇ ਹਨ, ਉਨ੍ਹਾਂ ਨੂੰ ਪਤਾ ਹੋਵੇਗਾ ਕਿ ਇਸ ਵਿੱਚ ਪ੍ਰਾਈਵੇਟ ਸਪੇਸ ਨਾਮਕ ਇੱਕ ਫੀਚਰ ਪ੍ਰਦਾਨ ਕੀਤੀ ਗਈ ਹੈ। ਪਰ ਐਂਡਰਾਇਡ 'ਚ ਇਸ ਨੂੰ ਪ੍ਰਾਈਵੇਟ ਸਪੇਸ ਦੇ ਨਾਂ 'ਤੇ ਅਪਗ੍ਰੇਡ ਕੀਤੇ ਫੀਚਰਜ਼ ਦੇ ਨਾਲ ਲਿਆਂਦਾ ਜਾ ਰਿਹਾ ਹੈ। ਇਸ ਫੀਚਰ ਦੇ ਆਉਣ ਨਾਲ ਯੂਜ਼ਰਜ਼ ਦੀ ਸੁਰੱਖਿਆ ਪਹਿਲਾਂ ਨਾਲੋਂ ਬਿਹਤਰ ਹੋ ਜਾਵੇਗੀ।

Theft Detection Lock: ਡਿਜੀਟਲ ਧੋਖਾਧੜੀ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਨੂੰ ਦੇਖਦੇ ਹੋਏ ਗੂਗਲ ਐਂਡਰਾਇਡ 15 ਵਿੱਚ Theft Detection Lock ਫੀਚਰ ਪੇਸ਼ ਕਰ ਰਿਹਾ ਹੈ। ਇਹ ਫੀਚਰ AI-ਪਾਵਰਡ ਹੋਣਗੇ। ਇਹ ਯੂਜ਼ਰਜ਼ ਦੇ ਨਿੱਜੀ ਡੇਟਾ ਨੂੰ ਸੁਰੱਖਿਅਤ ਰੱਖਣ ਵਿੱਚ ਮਦਦ ਕਰੇਗਾ।

ਰੀਅਲ ਟਾਈਮ ਪ੍ਰੋਟੈਕਸ਼ਨ: ਯੂਜ਼ਰਜ਼ ਨੂੰ ਫਰਜ਼ੀ ਐਪਸ ਤੋਂ ਸੁਰੱਖਿਅਤ ਰੱਖਣ ਲਈ ਰੀਅਲ ਟਾਈਮ ਪ੍ਰੋਟੈਕਸ਼ਨ ਫੀਚਰ ਵੀ ਮਿਲੇਗਾ। ਇਹ ਤੁਹਾਨੂੰ ਉਹਨਾਂ ਐਪਾਂ ਤੋਂ ਸੁਰੱਖਿਅਤ ਰੱਖੇਗਾ ਜੋ ਡਾਊਨਲੋਡ ਹੁੰਦੇ ਹੀ ਨਿੱਜੀ ਜਾਣਕਾਰੀ ਤੱਕ ਪਹੁੰਚ ਪ੍ਰਾਪਤ ਕਰਦੇ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live