Radio Spice
India News

Pathankot ਜ਼ਮੀਨ ਘੁਟਾਲਾ : ਪ੍ਰਤਾਪ ਸਿੰਘ ਬਾਜਵਾ ਨੇ ਕਟਾਰੂਚੱਕ ਦਾ ਮੰਗਿਆ ਅਸਤੀਫ਼ਾ, ਵੱਡੇ ਘੁਟਾਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਕੀਤੀ ਮੰਗ

By 111459pwpadmin•

ਪਠਾਨਕੋਟ ਜ਼ਮੀਨ ਘੁਟਾਲੇ ਵਿੱਚ ਨਾਮ ਆਉਣ ਤੋਂ ਬਾਅਦ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਮਾਮਲੇ ਦੀ ਪੂਰੀ ਅਤੇ ਨਿਰਪੱਖ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਟਾ

ਪਠਾਨਕੋਟ ਜ਼ਮੀਨ ਘੁਟਾਲੇ ਵਿੱਚ ਨਾਮ ਆਉਣ ਤੋਂ ਬਾਅਦ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਮਾਮਲੇ ਦੀ ਪੂਰੀ ਅਤੇ ਨਿਰਪੱਖ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਟਾਰੂਚੱਕ ਨੇ ਹੀ ਇਸੇ ਘੁਟਾਲੇ ਵਿਚ ਸ਼ਾਮਲ ਦਾਗ਼ੀ ਡੀਡੀਪੀਓ ਕੁਲਦੀਪ ਸਿੰਘ ਨੂੰ ਪਠਾਨਕੋਟ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕਰਨ ਵਿਚ ਕਥਿਤ ਤੌਰ 'ਤੇ ਮਦਦ ਕੀਤੀ ਸੀ। ਖ਼ਬਰਾਂ ਅਨੁਸਾਰ, ਉਪਰੋਕਤ ਪੋਸਟਿੰਗ ਨੂੰ ਸੁਵਿਧਾਜਨਕ ਬਣਾਉਣ ਲਈ, ਕਟਾਰੂਚੱਕ ਨੇ ਤਤਕਾਲੀ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਇੱਕ ਅਰਧ-ਸਰਕਾਰੀ (ਡੀਓ) ਪੱਤਰ ਲਿਖਿਆ।

ਉਨ੍ਹਾਂ ਕਿਹਾ ਕਿ ਇਹੀ ਉਦਾਹਰਨ ਇਹ ਸਾਬਤ ਕਰਦੀ ਹੈ ਕਿ ਕਟਾਰੂਚੱਕ ਦਾਗ਼ੀ ਡੀਡੀਪੀਓ ਨਾਲ ਮਿਲ ਕੇ ਕੰਮ ਕਰ ਰਿਹਾ ਸੀ, ਇਸ ਲਈ ਕੈਬਨਿਟ ਮੰਤਰੀ ਵੱਲੋਂ ਪਠਾਨਕੋਟ ਜ਼ਮੀਨ ਘੁਟਾਲੇ ਦੀ ਜਾਂਚ ਵਿਚ ਵਿਘਨ ਪਾਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਬਾਜਵਾ ਨੇ ਕਿਹਾ ਕਿ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਘੱਟੋ-ਘੱਟ ਸਰਕਾਰੀ ਕੰਮਕਾਜ ਤੋਂ ਦੂਰ ਰਹਿਣਾ ਚਾਹੀਦਾ ਹੈ।

ਬਾਜਵਾ ਨੇ ਕਿਹਾ ਕਿ ਕਟਾਰੂਚੱਕ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗਣ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਪਟੜੀ ਤੋਂ ਉਤਾਰਨ ਲਈ ਆਪਣੇ ਪ੍ਰਭਾਵ ਦੀ ਦੁਰਵਰਤੋਂ ਕੀਤੀ। ਨਤੀਜੇ ਵਜੋਂ, ਪੀੜਤ ਮੁੱਕਰ ਗਿਆ ਅਤੇ ਆਪਣੀ ਸ਼ਿਕਾਇਤ ਵਾਪਸ ਲੈ ਲਈ।

ਬਾਜਵਾ ਨੇ ਅੱਗੇ ਕਿਹਾ ਕਿ ਗੰਭੀਰ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੇ ਪੀੜਤ ਅਤੇ ਉਸ ਦੇ ਪਰਿਵਾਰ 'ਤੇ ਸ਼ਿਕਾਇਤ ਵਾਪਸ ਲੈਣ ਲਈ ਨਾਜਾਇਜ਼ ਤੋਰ 'ਤੇ ਦਬਾਅ ਪਾਇਆ, ਹਾਲਾਂਕਿ ਪੰਜਾਬ ਦੇ ਰਾਜਪਾਲ ਵੱਲੋਂ ਕਾਰਵਾਈ ਗਈ ਫੋਰੈਂਸਿਕ ਜਾਂਚ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਿਨਸੀ ਸ਼ੋਸ਼ਣ ਦੀ ਵੀਡੀਓ ਨਾਲ ਛੇੜਛਾੜ ਨਹੀਂ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜੋ ਆਪਣੇ ਆਪ ਨੂੰ ਇਮਾਨਦਾਰੀ ਦਾ ਝੰਡਾ ਧਾਰਕ ਮੰਨਦੇ ਹਨ, ਨੂੰ ਇਸ ਦਾ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਅਤੇ ਕਟਾਰੂਚੱਕ ਨੂੰ ਆਪਣਾ ਅਹੁਦਾ ਛੱਡਣ ਲਈ ਮਜਬੂਰ ਕਰਨਾ ਚਾਹੀਦਾ ਹੈ।

ਇਸ ਦੌਰਾਨ ਇੱਕ ਹੋਰ ਗ਼ਲਤ ਕੰਮ 'ਚ ਕਟਾਰੂਚੱਕ ਦਾ ਨਾਂ ਸਾਹਮਣੇ ਆਇਆ ਹੈ। ਉਨ੍ਹਾਂ ਦੇ ਪਿਛਲੇ ਰਿਕਾਰਡ ਨੂੰ ਧਿਆਨ ਵਿੱਚ ਰੱਖਦੇ ਹੋਏ, ਕੇਂਦਰੀ ਏਜੰਸੀ ਦੁਆਰਾ ਨਿਰਪੱਖ ਜਾਂਚ ਸ਼ੁਰੂ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਜੇਕਰ ਜਾਂਚ ਸੂਬਾ ਸਰਕਾਰ ਦੀ ਕਿਸੇ ਏਜੰਸੀ ਵੱਲੋਂ ਕੀਤੀ ਜਾਂਦੀ ਹੈ ਤਾਂ ਉਹ ਜਾਂਚ ਨੂੰ ਆਪਣੇ ਪੱਖ 'ਚ ਕਰਨ ਲਈ ਹਰ ਤਰਾਂ ਦੇ ਹੱਥਕੰਡੇ ਅਪਣਾਉਣਗੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live