Radio Spice
India News

ਪਹਿਲੀ ਜੂਨ ਤੋਂ ਨਵੇਂ ਟਰਾਂਸਪੋਰਟ ਨਿਯਮ ਹੋਣਗੇ ਲਾਗੂ, ਜਾਣੋ ਕੀ ਹਨ ਨਿਯਮ

By 111459pwpadmin•

1 ਜੂਨ ਤੋਂ ਨਵੇਂ ਟਰਾਂਸਪੋਰਟ ਨਿਯਮ ਲਾਗੂ ਹੋ ਰਹੇ ਹਨ? ਜੇਕਰ ਤੁਸੀਂ ਇਹਨਾਂ ਨਿਯਮਾਂ ਦੀ ਉਲੰਘਣਾ ਕਰਦੇ ਹੋ ਤਾਂ ਤੁਹਾਨੂੰ ਭਾਰੀ ਜੁਰਮਾਨਾ ਭਰਨਾ ਪੈ ਸਕਦਾ ਹੈ। ਇਸ ਨਾਲ ਤੁਹਾਡੀਆਂ ਸਮੱਸਿਆਵਾਂ ਵਧ ਸਕਦੀਆਂ ਹਨ। ਤੁਹਾਨੂੰ ਅਜਿਹੀਆਂ ਮੁਸ਼ਕਲਾਂ ਤੋਂ ਬਚਣ ਲਈ ਟਰਾਂਸਪੋਰਟ ਅਤੇ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਨਵੇਂ ਨਿਯਮਾਂ ਬਾਰੇ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ। ਆਓ ਜਾਣਦ

1 ਜੂਨ ਤੋਂ ਨਵੇਂ ਟਰਾਂਸਪੋਰਟ ਨਿਯਮ ਲਾਗੂ ਹੋ ਰਹੇ ਹਨ? ਜੇਕਰ ਤੁਸੀਂ ਇਹਨਾਂ ਨਿਯਮਾਂ ਦੀ ਉਲੰਘਣਾ ਕਰਦੇ ਹੋ ਤਾਂ ਤੁਹਾਨੂੰ ਭਾਰੀ ਜੁਰਮਾਨਾ ਭਰਨਾ ਪੈ ਸਕਦਾ ਹੈ। ਇਸ ਨਾਲ ਤੁਹਾਡੀਆਂ ਸਮੱਸਿਆਵਾਂ ਵਧ ਸਕਦੀਆਂ ਹਨ। ਤੁਹਾਨੂੰ ਅਜਿਹੀਆਂ ਮੁਸ਼ਕਲਾਂ ਤੋਂ ਬਚਣ ਲਈ ਟਰਾਂਸਪੋਰਟ ਅਤੇ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਨਵੇਂ ਨਿਯਮਾਂ ਬਾਰੇ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ। ਆਓ ਜਾਣਦੇ ਇਨ੍ਹਾਂ ਨਿਯਮਾਂ ਬਾਰੇ ....
ਦੱਸ ਦੇਈਏ ਕਿ ਸਰਕਾਰੀ ਖੇਤਰੀ ਟਰਾਂਸਪੋਰਟ ਦਫ਼ਤਰ (ਆਰਟੀਓ) 1 ਜੂਨ, 2024 ਤੋਂ ਨਵੇਂ ਵਾਹਨ ਨਿਯਮ ਜਾਰੀ ਕਰਨ ਜਾ ਰਿਹਾ ਹੈ। ਨਵੇਂ ਨਿਯਮਾਂ ਤਹਿਤ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਣ ਵਾਲੇ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ 25,000 ਰੁਪਏ ਤੱਕ ਦਾ ਜੁਰਮਾਨਾ ਭਰਨਾ ਪੈ ਸਕਦਾ ਹੈ।

ਕਿਹੜੇ ਲੋਕਾਂ ਨੂੰ ਲੱਗੇਗਾ ਕਿੰਨਾ ਜੁਰਮਾਨਾ?
* ਸਪੀਡਿੰਗ: 1000 ਰੁਪਏ ਤੋਂ 2000 ਰੁਪਏ ਤੱਕ ਦਾ ਜੁਰਮਾਨਾ
* ਨਾਬਾਲਗ ਦੁਆਰਾ ਗੱਡੀ ਚਲਾਉਣਾ: 25,000 ਰੁਪਏ ਤੱਕ ਦਾ ਜੁਰਮਾਨਾ 
* ਬਿਨਾਂ ਲਾਇਸੈਂਸ ਦੇ ਡਰਾਈਵਿੰਗ: 500 ਰੁਪਏ ਦਾ ਜੁਰਮਾਨਾ
* ਹੈਲਮੇਟ ਨਾ ਪਾਉਣ 'ਤੇ: 100 ਰੁਪਏ ਦਾ ਜੁਰਮਾਨਾ
* ਸੀਟ ਬੈਲਟ ਨਾ ਲਗਾਉਣ 'ਤੇ: 100 ਰੁਪਏ ਦਾ ਜੁਰਮਾਨਾ
ਇਸ ਦੇ ਨਾਲ ਹੀ, ਜੇਕਰ ਤੁਸੀਂ 18 ਸਾਲ ਤੋਂ ਘੱਟ ਉਮਰ ‘ਚ ਗੱਡੀ ਚਲਾਉਂਦੇ ਹੋ, ਤਾਂ ਤੁਹਾਡਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ ਅਤੇ ਤੁਹਾਨੂੰ 25 ਸਾਲ ਤੱਕ ਨਵਾਂ ਲਾਇਸੈਂਸ ਨਹੀਂ ਮਿਲੇਗਾ। ਇਸ ਤੋਂ ਇਲਾਵਾ ਹੋਰ ਨਿਯਮਾਂ ਦੀ ਉਲੰਘਣਾ ਕਰਨ 'ਤੇ ਵੀ ਜੁਰਮਾਨੇ ਦੀ ਵਿਵਸਥਾ ਹੈ।

ਰਾਈਵਿੰਗ ਲਾਇਸੈਂਸ ਲਈ ਆਰਟੀਓ ਜਾ ਕੇ ਟੈਸਟ ਦੇਣਾ ਜ਼ਰੂਰੀ ਨਹੀਂ ਹੈ।
ਜੇਕਰ ਤੁਸੀਂ ਡਰਾਈਵਿੰਗ ਲਾਇਸੈਂਸ ਲੈਣ ਬਾਰੇ ਸੋਚ ਰਹੇ ਹੋ ਪਰ RTO ’ਚ ਟੈਸਟ ਦੇਣ ਤੋਂ ਡਰਦੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਸਰਕਾਰ ਹੁਣ ਇਸ ਪ੍ਰਕਿਰਿਆ ਨੂੰ ਆਸਾਨ ਬਣਾ ਰਹੀ ਹੈ। ਮੰਨ ਲਓ ਕਿ ਤੁਸੀਂ ਡਰਾਈਵਿੰਗ ਸਿੱਖਣਾ ਅਤੇ ਲਾਇਸੰਸ ਲੈਣਾ ਚਾਹੁੰਦੇ ਹੋ, ਪਰ ਟੈਸਟ ਦੇਣ ਤੋਂ ਝਿਜਕਦੇ ਹੋ। ਤਾਂ ਜਾਣ ਲਓ ਕਿ ਹੁਣ ਤੁਹਾਨੂੰ ਸਿਰਫ਼ RTO ’ਚ ਹੀ ਟੈਸਟ ਨਹੀਂ ਦੇਣਾ ਪਵੇਗਾ, ਹੁਣ ਤੋਂ ਤੁਹਾਡੇ ਕੋਲ ਡਰਾਈਵਿੰਗ ਲਾਇਸੈਂਸ ਟੈਸਟ ਲਈ ਇੱਕ ਵੱਖਰਾ ਵਿਕਲਪ ਹੋਵੇਗਾ।

1 ਜੂਨ ਤੋਂ ਤੁਸੀਂ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਵਿਸ਼ੇਸ਼ ਪ੍ਰਾਈਵੇਟ ਸੰਸਥਾਵਾਂ ’ਚ ਵੀ ਡਰਾਈਵਿੰਗ ਟੈਸਟ ਦੇ ਸਕਦੇ ਹੋ। ਇਸ ਲਈ ਜੇਕਰ ਤੁਸੀਂ ਲਾਇਸੈਂਸ ਲੈਣਾ ਚਾਹੁੰਦੇ ਹੋ, ਤਾਂ ਤੁਸੀਂ ਇਸ ਨਵੇਂ ਵਿਕਲਪ ਨੂੰ ਚੁਣ ਸਕਦੇ ਹੋ। ਇਸ ਨਾਲ ਲਾਇਸੰਸਸ਼ੁਦਾ ਡਰਾਈਵਰ ਬਣਨ ਦਾ ਸਫ਼ਰ ਥੋੜ੍ਹਾ ਆਸਾਨ ਹੋ ਸਕਦਾ ਹੈ।

16 ਸਾਲ ਦੀ ਉਮਰ 'ਚ ਵੀ ਡਰਾਈਵਿੰਗ ਲਾਇਸੈਂਸ ਬਣਾਇਆ ਜਾ ਸਕਦਾ ਹੈ
ਜੇਕਰ ਕੋਈ ਵਿਅਕਤੀ 18 ਸਾਲ ਦਾ ਹੋ ਗਿਆ ਹੈ ਤਾਂ ਉਹ ਆਪਣਾ ਡਰਾਈਵਿੰਗ ਲਾਇਸੈਂਸ ਲੈ ਸਕਦਾ ਹੈ। ਪਰ ਤੁਹਾਨੂੰ ਸ਼ਾਇਦ ਹੀ ਪਤਾ ਹੋਵੇਗਾ ਕਿ 50 ਸੀਸੀ ਦੀ ਸਮਰੱਥਾ ਵਾਲੇ ਮੋਟਰਸਾਈਕਲ ਦਾ ਲਾਇਸੈਂਸ 16 ਸਾਲ ਦੀ ਉਮਰ ’ਚ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ। ਹਾਲਾਂਕਿ ਇਸ ਲਾਇਸੈਂਸ ਨੂੰ 18 ਸਾਲ ਦਾ ਹੋਣ ਤੋਂ ਬਾਅਦ ਅਪਡੇਟ ਕਰਨਾ ਹੋਵੇਗਾ।

ਡਰਾਈਵਿੰਗ ਲਾਇਸੰਸ ਕਦੋਂ ਵੈਧ ਹੁੰਦਾ ਹੈ?
ਦੱਸ ਦੇਈਏ ਕਿ ਡਰਾਈਵਿੰਗ ਲਾਇਸੈਂਸ ਪ੍ਰਾਪਤ ਹੋਣ ਦੀ ਮਿਤੀ ਤੋਂ 20 ਸਾਲਾਂ ਲਈ ਵੈਧ ਹੁੰਦਾ ਹੈ। ਤੁਹਾਨੂੰ ਆਪਣਾ ਲਾਇਸੈਂਸ 10 ਸਾਲ ਬਾਅਦ ਅਤੇ ਫਿਰ 40 ਸਾਲ ਦੀ ਉਮਰ ਤੋਂ ਬਾਅਦ 5 ਸਾਲ ਬਾਅਦ ਅਪਡੇਟ ਕਰਨਾ ਹੋਵੇਗਾ।
ਡਰਾਈਵਿੰਗ ਲਾਇਸੈਂਸ ਦਾ ਨਵੀਨੀਕਰਨ ਕਰਨਾ ਜ਼ਰੂਰੀ ਹੈ
ਤੁਹਾਡੇ ਡਰਾਈਵਿੰਗ ਲਾਇਸੈਂਸ ਦੀ ਮਿਆਦ ਖ਼ਤਮ ਹੋਣ 'ਤੇ ਜਾਂ ਉਸੇ ਦਿਨ ਇਸ ਨੂੰ ਰੀਨਿਊ ਕਰਨਾ ਜ਼ਰੂਰੀ ਹੈ, ਇਸ ਲਈ ਤੁਹਾਨੂੰ ਆਪਣੇ ਨੇੜੇ ਦੇ ਸਥਾਨਕ ਆਰ.ਟੀ.ਓ. ਦਫ਼ਤਰ ਜਾਣਾ ਹੋਵੇਗਾ। ਡਰਾਈਵਿੰਗ ਲਾਇਸੈਂਸ ਦੋ ਤਰ੍ਹਾਂ ਦਾ ਹੁੰਦਾ ਹੈ।
ਪ੍ਰਾਈਵੇਟ: ਜੇਕਰ ਤੁਸੀਂ ਪ੍ਰਾਈਵੇਟ ਕਾਰ ਚਲਾਉਂਦੇ ਹੋ ਤਾਂ ਇਹ ਲਾਇਸੰਸ ਤੁਹਾਡੇ ਲਈ ਹੈ। ਇਸ ਨੂੰ ਬਣਾਉਣ ਤੋਂ ਬਾਅਦ, ਇਸ ਨੂੰ 20 ਸਾਲਾਂ ਲਈ ਜਾਂ 50 ਸਾਲ ਦੇ ਹੋਣ ਤੱਕ (ਜੋ ਵੀ ਪਹਿਲਾਂ ਹੋਵੇ) ਰੀਨਿਊ ਕਰਨ ਦੀ ਕੋਈ ਲੋੜ ਨਹੀਂ ਹੈ।

ਵਪਾਰਕ: ਇਹ ਲਾਇਸੰਸ ਉਹਨਾਂ ਲਈ ਹੈ ਜੋ ਵਪਾਰਕ ਵਾਹਨ ਜਿਵੇਂ ਕਿ ਟੈਕਸੀ, ਟਰੱਕ ਆਦਿ ਚਲਾਉਂਦੇ ਹਨ। ਇਸ ਨੂੰ ਹਰ ਤਿੰਨ ਸਾਲ ਬਾਅਦ ਰੀਨਿਊ ਕਰਨਾ ਪੈਂਦਾ ਹੈ।  ਜੇਕਰ ਤੁਹਾਡੇ ਕੋਲ ਕਮਰਸ਼ੀਅਲ ਲਾਇਸੰਸ ਹੈ ਜਾਂ ਤੁਹਾਡੀ ਉਮਰ 40 ਸਾਲ ਤੋਂ ਵੱਧ ਹੈ, ਤਾਂ ਲਾਇਸੈਂਸ ਰੀਨਿਊ ਕਰਨ ਸਮੇਂ ਤੁਹਾਨੂੰ ਡਾਕਟਰ ਤੋਂ ਸਿਹਤ ਜਾਂਚ ਕਰਵਾਉਣੀ ਪਵੇਗੀ ਅਤੇ ਮੈਡੀਕਲ ਸਰਟੀਫਿਕੇਟ ਜਮ੍ਹਾ ਕਰਵਾਉਣਾ ਹੋਵੇਗਾ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live