Radio Spice
India News

ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ! ਰਾਹੁਲ ਗਾਂਧੀ ਵੱਲੋਂ MSP ਦੀ ਵੀ ਗਰੰਟੀ

By 111459pwpadmin•

ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ 29 ਮਈ ਨੂੰ ਪੰਜਾਬ ਦੌਰੇ 'ਤੇ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਲੁਧਿਆਣਾ ਦੀ ਦਾਖਾ ਦਾਣਾ ਮੰਡੀ ਵਿੱਚ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਦੀ ਸਰਕਾਰ ਬਣੀ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ। ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗ

ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ 29 ਮਈ ਨੂੰ ਪੰਜਾਬ ਦੌਰੇ 'ਤੇ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਲੁਧਿਆਣਾ ਦੀ ਦਾਖਾ ਦਾਣਾ ਮੰਡੀ ਵਿੱਚ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਦੀ ਸਰਕਾਰ ਬਣੀ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ।

ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਵਾਂਗੇ। ਕਿਸਾਨਾਂ ਨੂੰ 30 ਦਿਨਾਂ ਦੇ ਅੰਦਰ ਬੀਮੇ ਦੀ ਰਕਮ ਮਿਲ ਜਾਇਆ ਕਰੇਗੀ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਦੀ ਅਗਨੀਵੀਰ ਯੋਜਨਾ ਭਾਰਤੀ ਫੌਜ 'ਤੇ ਹਮਲਾ ਹੈ। ਇਸ ਕਾਰਨ ਦੋ ਤਰ੍ਹਾਂ ਦੇ ਸ਼ਹੀਦ ਬਣਾਏ ਜਾ ਰਹੇ ਹਨ। ਜੇਕਰ ਸਰਕਾਰ ਬਣੀ ਤਾਂ ਅਗਨੀਵੀਰ ਸਕੀਮ ਨੂੰ ਪਾੜ ਕੇ ਕੂੜੇਦਾਨ ਵਿੱਚ ਸੁੱਟ ਦੇਵਾਂਗੇ।

ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਦੇ ਗਰੀਬ ਪਰਿਵਾਰਾਂ ਦੀ ਸੂਚੀ ਬਣਾਈ ਜਾਵੇਗੀ। ਸਰਕਾਰ ਇਨ੍ਹਾਂ ਪਰਿਵਾਰਾਂ ਦੀ ਸਭ ਤੋਂ ਵੱਡੀ ਔਰਤ ਦੇ ਖਾਤੇ ਵਿੱਚ ਹਰ ਸਾਲ ਇੱਕ ਲੱਖ ਰੁਪਏ ਜਮ੍ਹਾਂ ਕਰਵਾਏਗੀ। ਭਾਰਤ ਸਰਕਾਰ ਹਰ ਮਹੀਨੇ ਉਨ੍ਹਾਂ ਦੇ ਖਾਤੇ ਵਿੱਚ 8500 ਰੁਪਏ ਜਮ੍ਹਾ ਕਰੇਗੀ। ਇਹ ਕੰਮ 5 ਜੁਲਾਈ ਨੂੰ ਸ਼ੁਰੂ ਹੋਵੇਗਾ। ਰੈਲੀ ਦੌਰਾਨ ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਦੀ ਸਰਕਾਰ ਬਣੀ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਵਾਂਗੇ। ਕਿਸਾਨਾਂ ਨੂੰ 30 ਦਿਨਾਂ ਦੇ ਅੰਦਰ-ਅੰਦਰ ਬੀਮੇ ਦੀ ਰਕਮ ਮਿਲ ਜਾਇਆ ਕਰੇਗੀ।

ਇੱਥੇ ਲੁਧਿਆਣਾ ਰੈਲੀ ਕਰਨ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਉਮੀਦਵਾਰ ਯਾਮਿਨੀ ਗੋਮਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਦੌਰਾਨ ਅੱਜ ਰਾਹੁਲ ਗਾਂਧੀ ਸ਼ਹੀਦ ਅਗਨੀਵੀਰ ਅਜੈ ਦੇ ਪਰਿਵਾਰ ਨੂੰ ਮਿਲਣ ਵੀ ਜਾਣਗੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live