Radio Spice
India News

ਹਾਰ ਤੋਂ ਬਾਅਦ ਵੀ ਮੋਦੀ ਕੈਬਨਿਟ 'ਚ ਕਿਉਂ ਮਿਲਣ ਜਾ ਰਹੀ ਹੈ ਜਗ੍ਹਾ? ਦੱਸਿਆ ਕਾਰਨ ਰਵਨੀਤ ਬਿੱਟੂ ਨੇ

By 111459pwpadmin•

ਦੇਸ਼ ਵਿੱਚ ਤੀਜੀ ਵਾਰ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਨਵੀਂ ਸਰਕਾਰ ਬਣਨ ਜਾ ਰਹੀ ਹੈ। ਇਸ ਵਾਰ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਪੰਜਾਬ ਵਿੱਚੋਂ ਇੱਕ ਵੀ ਸੀਟ ਨਹੀਂ ਮਿਲੀ। ਇਸ ਦੇ ਬਾਵਜੂਦ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਮੰਤਰੀ ਮੰਡਲ ਵਿੱਚ ਥਾਂ ਮਿਲਣ ਜਾ ਰਹੀ ਹੈ। ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦ

 ਦੇਸ਼ ਵਿੱਚ ਤੀਜੀ ਵਾਰ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਨਵੀਂ ਸਰਕਾਰ ਬਣਨ ਜਾ ਰਹੀ ਹੈ। ਇਸ ਵਾਰ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਪੰਜਾਬ ਵਿੱਚੋਂ ਇੱਕ ਵੀ ਸੀਟ ਨਹੀਂ ਮਿਲੀ। ਇਸ ਦੇ ਬਾਵਜੂਦ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਮੰਤਰੀ ਮੰਡਲ ਵਿੱਚ ਥਾਂ ਮਿਲਣ ਜਾ ਰਹੀ ਹੈ। ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਮੰਨਿਆ ਜਾ ਰਿਹਾ ਹੈ ਕਿ ਹੁਣ ਭਾਜਪਾ ਬਿੱਟੂ ਨੂੰ ਰਾਜ ਸਭਾ ਭੇਜੇਗੀ।

ਰਵਨੀਤ ਬਿੱਟੂ ਨੇ ਮੰਤਰੀ ਬਣਾਏ ਜਾਣ ਦੀ ਪੁਸ਼ਟੀ ਕਰਦਿਆਂ ਭਾਜਪਾ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਵੱਡੀ ਜ਼ਿੰਮੇਵਾਰੀ ਹੈ। ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਰੇ ਸੰਸਦ ਮੈਂਬਰ ਇੱਕੋ ਜਿਹੇ ਹਨ। ਸਾਰਿਆਂ ਨੂੰ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ।

ਰਵਨੀਤ ਸਿੰਘ ਬਿੱਟੂ ਨੇ ਕਿਹਾ, "ਦੇਸ਼ ਦਾ ਕੋਈ ਵੀ ਮੁੱਦਾ ਹੋਵੇ, ਅੰਮ੍ਰਿਤਪਾਲ ਦਾ ਮਸਲਾ ਹੋਵੇ, ਪਾਕਿਸਤਾਨ ਦਾ ਮਸਲਾ ਹੋਵੇ, ਕਿਉਂਕਿ ਸਾਡਾ ਸਰਹੱਦੀ ਸੂਬੇ ਹੈ, ਕਿਸਾਨਾਂ ਦਾ ਮਸਲਾ... ਮੈਂ ਹੀ ਅਜਿਹਾ ਵਿਅਕਤੀ ਸੀ ਜਿਸ ਨੇ ਇਨ੍ਹਾਂ ਮੁੱਦਿਆਂ ਨੂੰ ਚੁੱਕਿਆ ਸੀ।" 

ਉਨ੍ਹਾਂ ਅੱਗੇ ਕਿਹਾ ਕਿ ਪਾਰਲੀਮੈਂਟ ਵਿੱਚ ਕਿੰਨੇ ਮੈਂਬਰ ਸਨ, ਮੈਂ ਡੇਢ ਸਾਲ ਕਿਸਾਨਾਂ ਲਈ ਲੜਦਾ ਰਿਹਾ ਅਤੇ ਅੱਜ ਮੈਂ ਭਾਜਪਾ ਵਿੱਚ ਹਾਂ ਤੇ ਉਥੋਂ ਸਾਰੀਆਂ ਗੱਲਾਂ ਦਾ ਹੱਲ ਕਰਵਾਵਾਂਗਾ, ਮੈਂ ਪਹਿਲੇ ਦਿਨ ਪੰਜਾਬ ਨੂੰ ਇਹੀ ਗੱਲ ਕਹੀ ਸੀ ਤੇ ਅੱਜ ਮੈਂ ਕਹਿ ਰਿਹਾ ਹਾਂ ਕਿ ਮੇਰਾ ਕੰਮ ਸਿਰਫ ਪੁਲ ਬਨਣ ਦਾ ਹੈ।ਉਨ੍ਹਾਂ ਅੱਗੇ ਕਿਹਾ, “ਪੰਜਾਬ ਦਾ ਕੀ ਹਾਲ ਹੈ, ਨਫਰਤ ਦੀ ਭਾਵਨਾ ਕਿਵੇਂ ਪੈਦਾ ਹੋ ਗਈ ਹੈ, ਚਾਹੇ ਉਹ ਕੰਗਨਾ ਦਾ ਮਾਮਲਾ ਹੋਵੇ ਜਾਂ ਕੋਈ ਹੋਰ ਮਾਮਲਾ… ਪੰਜਾਬ ਦੇ ਲੋਕ ਸਿਰਫ ਪਿਆਰ ਚਾਹੁੰਦੇ ਹਨ, ਦੇਸ਼ ਲਈ ਪੰਜਾਬ ਤਰਜੀਹ ਹੈ। "

ਜਦੋਂ ਰਵਨੀਤ ਸਿੰਘ ਬਿੱਟੂ ਨੂੰ ਪੁੱਛਿਆ ਗਿਆ ਕਿ ਉਨ੍ਹਾਂ ਨੂੰ ਹਾਰਨ ਦੇ ਬਾਵਜੂਦ ਮੰਤਰੀ ਬਣਾਉਣ ਦਾ ਕੀ ਕਾਰਨ ਹੈ? ਇਸ 'ਤੇ ਉਨ੍ਹਾਂ ਕਿਹਾ, ''ਉਨ੍ਹਾਂ ਨੇ ਆਪਣੀ ਕੈਬਨਿਟ 'ਚ ਚੋਣ ਕੀਤੀ ਹੈ, ਉਨ੍ਹਾਂ ਨੇ ਪੰਜਾਬ ਨੂੰ ਪਹਿਲ ਦਿੱਤੀ ਹੈ ਤੇ ਪੰਜਾਬ 'ਚ ਮੇਰੇ 'ਤੇ ਵਿਸ਼ਵਾਸ ਜਤਾਇਆ ਹੈ ਕਿ ਇਸ ਆਦਮੀ ਦੇ ਜ਼ਰੀਏ ਉਹ ਪੰਜਾਬ 'ਚ ਚੰਗੇ ਦਿਨ ਲਿਆ ਸਕਦੇ ਹਨ। ਨਵਾਂ ਪੰਜਾਬ ਬਣਾ ਸਕਦੇ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live