Radio Spice
India News

ਹੁਣ ਅਮਰੀਕਾ ਕਰਵਾਏਗਾ ਅੰਮ੍ਰਿਤਪਾਲ ਸਿੰਘ ਦੀ ਰਿਹਾਈ? ਪੁੱਜੀ ਗੱਲ ਕਮਲਾ ਹੈਰਿਸ ਤੱਕ , ਭਾਰਤ 'ਤੇ ਦਬਾਅ ਦੀ ਤਿਆਰੀ

By 111459pwpadmin•

ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਪ੍ਰਚਾਰ ਕਰਨ ਵਾਲੇ ਭਾਰਤੀ ਮੂਲ ਦੇ ਵਕੀਲ ਜਸਪ੍ਰੀਤ ਸਿੰਘ ਹੁਣ ਅਮਰੀਕੀ ਨੇਤਾਵਾਂ ਨਾਲ ਗੱਲਬਾਤ ਕਰਕੇ ਭਾਰਤ 'ਤੇ ਦਬਾਅ ਬਣਾਉਣ ਦੀ ਤਿਆਰੀ ਕਰ ਰਹੇ ਹਨ।ਇਹ ਮਾਮਲਾ ਅਮਰੀਕਾ ਦੀ ਉਪ ਰਾਸ਼ਟਰਪਤੀ ਤੱਕ ਵੀ ਪਹੁੰਚ ਗਿਆ ਹੈ ਹੁਣ ਅਮਰੀਕਾ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਆਵਾਜ਼ ਉੱਠਣ ਲੱਗੀ ਹੈ। ਇਹ ਮਾਮਲਾ ਅਮਰੀਕਾ ਦੀ ਉਪ ਰ

ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਪ੍ਰਚਾਰ ਕਰਨ ਵਾਲੇ ਭਾਰਤੀ ਮੂਲ ਦੇ ਵਕੀਲ ਜਸਪ੍ਰੀਤ ਸਿੰਘ ਹੁਣ ਅਮਰੀਕੀ ਨੇਤਾਵਾਂ ਨਾਲ ਗੱਲਬਾਤ ਕਰਕੇ ਭਾਰਤ 'ਤੇ ਦਬਾਅ ਬਣਾਉਣ ਦੀ ਤਿਆਰੀ ਕਰ ਰਹੇ ਹਨ।ਇਹ ਮਾਮਲਾ ਅਮਰੀਕਾ ਦੀ ਉਪ ਰਾਸ਼ਟਰਪਤੀ ਤੱਕ ਵੀ ਪਹੁੰਚ ਗਿਆ ਹੈ

 ਹੁਣ ਅਮਰੀਕਾ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਆਵਾਜ਼ ਉੱਠਣ ਲੱਗੀ ਹੈ। ਇਹ ਮਾਮਲਾ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਤੱਕ ਵੀ ਪਹੁੰਚ ਗਿਆ ਹੈ। ਇੰਨਾ ਹੀ ਨਹੀਂ ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਪ੍ਰਚਾਰ ਕਰਨ ਵਾਲੇ ਭਾਰਤੀ ਮੂਲ ਦੇ ਵਕੀਲ ਜਸਪ੍ਰੀਤ ਸਿੰਘ ਹੁਣ ਅਮਰੀਕੀ ਨੇਤਾਵਾਂ ਨਾਲ ਗੱਲਬਾਤ ਕਰਕੇ ਭਾਰਤ 'ਤੇ ਦਬਾਅ ਬਣਾਉਣ ਦੀ ਤਿਆਰੀ ਕਰ ਰਹੇ ਹਨ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।


ਮੀਡੀਆ ਰਿਪੋਰਟਾਂ ਮੁਤਾਬਕ ਐਡਵੋਕੇਟ ਜਸਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਨੂੰ ਬੇਇਨਸਾਫ਼ੀ ਕਰਾਰ ਦਿੱਤਾ ਹੈ। ਉਹ 100 ਤੋਂ ਵੱਧ ਅਮਰੀਕੀ ਨੇਤਾਵਾਂ ਨਾਲ ਸੰਪਰਕ ਕਰਨ ਦੀ ਯੋਜਨਾ ਬਣਾ ਰਹੇ ਹਨ ਤਾਂ ਜੋ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਭਾਰਤ ਸਰਕਾਰ 'ਤੇ ਦਬਾਅ ਬਣਾਇਆ ਜਾ ਸਕੇ। 

ਇੰਡੀਆ ਟੂਡੇ ਦੀ ਰਿਪੋਰਟ ਅਨੁਸਾਰ ਜਸਪ੍ਰੀਤ ਸਿੰਘ ਨੇ ਇੱਕ ਵੀਡੀਓ ਵਿੱਚ ਕਿਹਾ, 'ਮੈਂ ਪਿਛਲੇ ਦੋ-ਤਿੰਨ ਮਹੀਨਿਆਂ ਵਿੱਚ ਦੋ ਵਾਰ ਉਨ੍ਹਾਂ ਨੂੰ ਮਿਲਿਆ ਹਾਂ। ਮੈਂ ਉਨ੍ਹਾਂ ਨਾਲ ਇਮੀਗ੍ਰੇਸ਼ਨ ਦੇ ਮੁੱਦੇ 'ਤੇ ਗੱਲ ਕੀਤੀ। ਮੈਂ ਇਸ ਮੁੱਦੇ 'ਤੇ ਵੀ ਗੱਲ ਕੀਤੀ। ਉਨ੍ਹਾਂ ਨੇ ਮੈਨੂੰ ਦਫਤਰ ਵਿੱਚ ਮਿਲਣ ਲਈ ਅਪਾਇੰਟਮੈਂਟ ਦੇ ਦਿੱਤੀ ਹੈ। ਮੈਂ ਉਨ੍ਹਾਂ ਨੂੰ 11 ਜੂਨ ਨੂੰ ਮਿਲਾਂਗਾ।

ਜਸਪ੍ਰੀਤ ਸਿੰਘ ਦਾ ਕਹਿਣਾ ਹੈ, 'ਅੰਮ੍ਰਿਤਪਾਲ ਸਿੰਘ ਨੇ ਵੱਡੀ ਜਿੱਤ ਦਰਜ ਕੀਤੀ ਹੈ ਤੇ ਉਨ੍ਹਾਂ ਦੀ ਨਜ਼ਰਬੰਦੀ ਮਨੁੱਖੀ ਅਧਿਕਾਰਾਂ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।' ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜੀ ਸੀ। ਇੱਥੇ ਉਨ੍ਹਾਂ ਨੇ ਕਾਂਗਰਸੀ ਆਗੂ ਕੁਲਬੀਰ ਸਿੰਘ ਜ਼ੀਰਾ ਖਿਲਾਫ ਕਰੀਬ 2 ਲੱਖ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਖਾਸ ਗੱਲ ਇਹ ਹੈ ਕਿ ਇਹ ਪਹਿਲੀ ਵਾਰ ਹੈ ਜਦੋਂ ਜਸਪ੍ਰੀਤ ਸਿੰਘ ਭਾਰਤ ਨਾਲ ਸਬੰਧਤ ਕੋਈ ਮੁੱਦਾ ਜ਼ੋਰ-ਸ਼ੋਰ ਨਾਲ ਉਠਾ ਰਹੇ ਹਨ।

ਜਸਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਉਹ ਸੰਸਦ ਮੈਂਬਰ ਜੈਕਲੀਨ ਸ਼ੈਰਿਲ ਰੋਜ਼ਨ ਤੇ ਕਾਂਗਰਸ ਮੈਂਬਰ ਰੂਬੇਨ ਗੈਲੇਗੋ ਨੂੰ ਮਿਲੇ ਹਨ। ਉਨ੍ਹਾਂ ਨੇ ਇੱਕ ਵਿਸਥਾਰਤ ਰਿਪੋਰਟ ਵੀ ਤਿਆਰ ਕੀਤੀ ਹੈ ਤੇ ਕਈ ਨੇਤਾਵਾਂ ਨੂੰ ਪੱਤਰ ਵੀ ਭੇਜੇ ਹਨ। ਇਨ੍ਹਾਂ ਵਿੱਚ ਉਪ ਰਾਸ਼ਟਰਪਤੀ ਹੈਰਿਸ ਤੇ ਸੈਨੇਟਰ ਰੌਬ ਮੇਂਡੇਜ਼ ਦੇ ਨਾਂ ਸ਼ਾਮਲ ਹਨ। 

ਮੀਡੀਆ ਰਿਪੋਰਟਾਂ ਮੁਤਾਬਕ ਜਸਪ੍ਰੀਤ ਸਿੰਘ ਨੇ ਕਿਹਾ, 'ਮੈਂ 20 ਤੋਂ ਵੱਧ ਅਮਰੀਕੀ ਨੇਤਾਵਾਂ ਨਾਲ ਗੱਲ ਕੀਤੀ ਹੈ ਤੇ ਉਹ ਸਾਰੇ ਸਹਿਮਤ ਹਨ ਕਿ ਇਸ ਮੁੱਦੇ 'ਤੇ ਗੰਭੀਰਤਾ ਨਾਲ ਚਰਚਾ ਕੀਤੀ ਜਾਣੀ ਚਾਹੀਦੀ ਹੈ। ਅਮਰੀਕਾ ਮਨੁੱਖੀ ਅਧਿਕਾਰਾਂ ਦੀ ਕੀਮਤ ਜਾਣਦਾ ਹੈ, ਭਾਵੇਂ ਉਹ ਦੇਸ਼ ਹੋਵੇ ਜਾਂ ਵਿਦੇਸ਼।

ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਚ ਜਸਪ੍ਰੀਤ ਸਿੰਘ ਦੀ ਮਦਦ ਕਰਨ ਵਾਲੀ ਕਾਨੂੰਨੀ ਟੀਮ ਨੇ ਮਾਮਲੇ ਦੀ ਵਿਸਥਾਰਪੂਰਵਕ ਜਾਣਕਾਰੀ ਇਕੱਠੀ ਕਰ ਲਈ ਹੈ। ਇਸ ਦੇ ਨਾਲ ਹੀ ਉਹ ਮਹਿਸੂਸ ਕਰਦੇ ਹਨ ਕਿ ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ ਵਿੱਚ ਰੱਖਣਾ ਬੇਇਨਸਾਫ਼ੀ ਹੈ। ਜਸਪ੍ਰੀਤ ਸਿੰਘ ਅਨੁਸਾਰ, ‘ਕਾਨੂੰਨ ਵਿੱਚ ਇੱਕ ਸਿਧਾਂਤ ਹੈ ਕਿ ਸਜ਼ਾ ਅਪਰਾਧ ਦੇ ਬਰਾਬਰ ਹੋਣੀ ਚਾਹੀਦੀ ਹੈ। ਅਸੀਂ ਮਨੁੱਖੀ ਅਧਿਕਾਰਾਂ ਦੇ ਕੋਣ ਤੋਂ ਇਹ ਮਾਮਲਾ ਅਮਰੀਕੀ ਸਰਕਾਰ ਕੋਲ ਉਠਾਇਆ ਹੈ।

ਦਰਅਸਲ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਨੇ ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਆਤਮ ਸਮਰਪਣ ਕੀਤਾ ਸੀ। ਖਾਸ ਗੱਲ ਇਹ ਹੈ ਕਿ ਉਨ੍ਹਾਂ ਨੂੰ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਚੱਲੀ ਭਾਲ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਪੰਜਾਬ ਪੁਲਿਸ ਨੇ 23 ਫਰਵਰੀ ਨੂੰ ਉਨ੍ਹਾਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live