Radio Spice
India News

ਯੋਗਰਾਜ ਸਿੰਘ ਦੀ ਪਤਨੀ ਨੇ ਸਾਂਝੀ ਕੀਤੀ ਭਾਵੁਕ ਪੋਸਟ ,ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ, ਪ੍ਰਸਿੱਧ ਅਦਾਕਾਰ ਦੀ ਮੌਤ

By 111459pwpadmin•

ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ ਆ ਰਹੀ ਹੈ ਕਿ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਇਸ ਦੀ ਜਾਣਕਾਰੀ ਅਦਾਕਾਰ ਯੋਗਰਾਜ ਸਿੰਘ ਦੀ ਪਤਨੀ ਨੀਨਾ ਬੁੰਦੇਲਾ ਨੇ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਸਾਂਝੀ ਕਰਕੇ ਦਿੱਤੀ ਹੈ। ਇਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਬਹੁਤ ਹੀ ਭਾਵੁਕ ਕੈਪਸ਼ਨ 'ਚ ਲਿਖਿਆ ਹੈ, ''ਮੈਂ ਤ

ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ ਆ ਰਹੀ ਹੈ ਕਿ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਇਸ ਦੀ ਜਾਣਕਾਰੀ ਅਦਾਕਾਰ ਯੋਗਰਾਜ ਸਿੰਘ ਦੀ ਪਤਨੀ ਨੀਨਾ ਬੁੰਦੇਲਾ ਨੇ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਸਾਂਝੀ ਕਰਕੇ ਦਿੱਤੀ ਹੈ। ਇਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਬਹੁਤ ਹੀ ਭਾਵੁਕ ਕੈਪਸ਼ਨ 'ਚ ਲਿਖਿਆ ਹੈ, ''ਮੈਂ ਤੁਹਾਨੂੰ ਪਿਆਰ ਕਰਦੀ ਹਾਂ ਚਰਨਜੀਤ ਸੰਧੂ ਭਾਜੀ, ਮੈਂ ਤੁਹਾਡੀ ਮੁਸਕਰਾਹਟ ਨੂੰ ਨਹੀਂ ਭੁੱਲ ਸਕਦੀ। ਤੁਹਾਡੀ ਨਿਮਰ ਸ਼ਖਸੀਅਤ,  'ਬਰਨਿੰਗ ਪੰਜਾਬ' ਫ਼ਿਲਮ 'ਚ ਤੁਹਾਡੀ ਅਦਾਕਾਰੀ ਇੰਨੀ ਪ੍ਰਤਿਭਾਸ਼ਾਲੀ ਅਤੇ ਸ਼ਾਨਦਾਰ ਪ੍ਰਦਰਸ਼ਨ ਤੁਹਾਨੂੰ ਪ੍ਰਦਾਨ ਕਰਦੀ ਹੈ। ਮੈਂ ਇਸ ਖ਼ਬਰ 'ਤੇ ਵਿਸ਼ਵਾਸ ਨਹੀਂ ਕਰ ਪਾ ਰਹੀ। ਇਹ ਸੱਚ ਨਹੀਂ ਹੋ ਸਕਦਾ। ਭਾਜੀ ਅਸੀਂ ਤੁਹਾਨੂੰ ਪਿਆਰ ਕਰਦੇ ਹਾਂ ਅਸੀਂ ਹਮੇਸ਼ਾ ਲਈ ਯਾਦ ਕਰਾਂਗੇ।'

ਚਰਨਜੀਤ ਸੰਧੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਨੇਕਾਂ ਹੀ ਫ਼ਿਲਮਾਂ ਅਤੇ ਕਾਮੇਡੀ ਸ਼ਾਰਟ ਫ਼ਿਲਮਾਂ 'ਚ ਕੰਮ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ‘ਬਰਨਿੰਗ ਪੰਜਾਬ’ ਨਾਂ ਦੀ ਫ਼ਿਲਮ ਵੀ ਕੀਤੀ ਸੀ। ਇਸ ਤੋਂ ਇਲਾਵਾ ਗੁਰਚੇਤ ਚਿੱਤਰਕਾਰ ਨਾਲ ਅਨੇਕਾਂ ਹੀ ਕਾਮੇਡੀ ਫ਼ਿਲਮਾਂ 'ਚ ਉਹ ਨਜ਼ਰ ਆ ਚੁੱਕੇ ਹਨ। ਉਹ ਪਿਛਲੇ ਕਈ ਦਹਾਕਿਆਂ ਤੋਂ ਪੰਜਾਬੀ ਫ਼ਿਲਮ ਇੰਡਸਟਰੀ 'ਚ ਸਰਗਰਮ ਰਹੇ ਸਨ।

ਦੱਸਣਯੋਗ ਹੈ ਕਿ ਚਰਨਜੀਤ ਸੰਧੂ ਨੇ 'ਬਦਲਾ ਜੱਟੀ ਦਾ', 'ਕਠਪੁੱਤਲੀ', 'ਕੀ ਬਣੂੰ ਦੁਨੀਆ ਦਾ', 'ਤੂਫਾਨ ਸਿੰਘ', 'ਅੰਗਰੇਜ' ਸਣੇ ਕਈ ਵੱਡੇ ਪੱਧਰ ਦੀਆਂ ਫ਼ਿਲਮਾਂ 'ਚ ਕੰਮ ਕੀਤਾ ਸੀ। ਇੱਕ ਵਧੀਆ ਅਦਾਕਾਰ ਹੋਣ ਦੇ ਨਾਲ ਨਾਲ ਉਨ੍ਹਾਂ ਨੇ ਰੇਡੀਓ 'ਤੇ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਸਨ। 

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live