Radio Spice
India News

ਸਤਿੰਦਰ ਸਰਤਾਜ ਨੂੰ ਮਿੱਲਿਆ ਪੰਜਾਬ ਰਤਨ ਐਵਾਰਡ, ਸ਼ਿਵ ਬਟਾਲਵੀ ਤੇ ਬੁੱਲੇ ਸ਼ਾਹ ਨਾਲ ਹੋਈ ਗਾਇਕ ਦੀ ਤੁਲਨਾ

By 111459pwpadmin•

ਬੀਤੇ ਦਿਨ ਯਾਨਿ 24 ਫਰਵਰੀ ਨੂੰ ਚੰਡੀਗੜ੍ਹ 'ਚ ਪੀਈਐਫਏ (ਪੰਜਾਬੀ ਐਂਟਰਟੇਨਮੈਂਟ ਫੈਸਟੀਵਲ ਐਂਡ ਐਂਟਰਟੇਨਮੈਂਟ ਐਵਾਰਡਜ਼) ਦਾ ਆਯੋਜਨ ਕੀਤਾ ਗਿਆ। ਇਸ ਐਵਾਰਡ ਸ਼ੋਅ ਦੀ ਮੇਜ਼ਬਾਨੀ ਸਤਿੰਦਰ ਸੱਤੀ ਨੇ ਕੀਤੀ। ਪੰਜਾਬੀ ਫਿਲਮ ਇੰਡਸਟਰੀ ਦੇ ਕਈ ਸੈਲੇਬਜ਼ ਇਸ ਐਵਾਰਡ ਸ਼ੋਅ 'ਚ ਸ਼ਾਮਲ ਹੋਏ। ਇਸ ਦੌਰਾਨ ਗਾਇਕ ਸਤਿੰਦਰ ਸਰਤਾਜ ਦੀ ਲਾਈਵ ਪਰਫਾਰਮੈਂਸ ਨੇ ਮਹਿਫਲ ਲੁੱਟ ਲਈ ਅਤੇ ਨਾਲ ਹੀ

ਬੀਤੇ ਦਿਨ ਯਾਨਿ 24 ਫਰਵਰੀ ਨੂੰ ਚੰਡੀਗੜ੍ਹ 'ਚ ਪੀਈਐਫਏ (ਪੰਜਾਬੀ ਐਂਟਰਟੇਨਮੈਂਟ ਫੈਸਟੀਵਲ ਐਂਡ ਐਂਟਰਟੇਨਮੈਂਟ ਐਵਾਰਡਜ਼) ਦਾ ਆਯੋਜਨ ਕੀਤਾ ਗਿਆ। ਇਸ ਐਵਾਰਡ ਸ਼ੋਅ ਦੀ ਮੇਜ਼ਬਾਨੀ ਸਤਿੰਦਰ ਸੱਤੀ ਨੇ ਕੀਤੀ। ਪੰਜਾਬੀ ਫਿਲਮ ਇੰਡਸਟਰੀ ਦੇ ਕਈ ਸੈਲੇਬਜ਼ ਇਸ ਐਵਾਰਡ ਸ਼ੋਅ 'ਚ ਸ਼ਾਮਲ ਹੋਏ। ਇਸ ਦੌਰਾਨ ਗਾਇਕ ਸਤਿੰਦਰ ਸਰਤਾਜ ਦੀ ਲਾਈਵ ਪਰਫਾਰਮੈਂਸ ਨੇ ਮਹਿਫਲ ਲੁੱਟ ਲਈ ਅਤੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਰਤਨ ਦੇ ਐਵਾਰਡ ਨਾਲ ਵੀ ਸਨਮਾਨਤ ਕੀਤਾ ਗਿਆ।

ਦੱਸ ਦਈਏ ਕਿ ਸਾਬਕਾ ਕ੍ਰਿਕੇਟਰ ਤੇ ਅਦਾਕਾਰ ਯੋਗਰਾਜ ਸਿੰਘ ਵੱਲੋਂ ਸਰਤਾਜ ਨੂੰ ਇਸ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਇਸ ਦੌਰਾਨ ਮੇਜ਼ਬਾਨ ਸਤਿੰਦਰ ਸੱਤੀ ਨੇ ਸਰਤਾਜ ਦੀ ਰੱਜ ਕੇ ਤਾਰੀਫਾਂ ਕੀਤੀਆਂ। ਸੱਤੀ ਨੇ ਕਿਹਾ, 'ਸਰਤਾਜ ਨੂੰ ਸ਼ਿਵ ਕੁਮਾਰ ਬਟਾਲਵੀ ਦੀ ਸ਼੍ਰੇਣੀ 'ਚ ਵੀ ਰੱਖਿਆ ਜਾ ਸਕਦਾ ਹੈ। ਸਰਤਾਜ ਨੂੰ ਬੁੱਲ੍ਹੇ ਸ਼ਾਹ ਦੀ ਸ਼੍ਰੇਣੀ 'ਚ ਵੀ ਰੱਖ ਸਕਦੇ ਹਾਂ। ਸਰਤਾਜ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਅੱਜ ਦੇ ਦੌਰ 'ਚ ਵੀ ਸਾਫ ਸੁਥਰੀ ਗਾਇਕੀ ਕਰਨ ਵਾਲੇ ਫਨਕਾਰ ਮੌਜੂਦ ਹਨ।' ਇਸ ਦੇ ਨਾਲ ਹੀ ਸਰਤਾਜ ਦੀ ਫਿਲਮ 'ਕਲੀ ਜੋਟਾ' ਦੀ ਵੀ ਕਾਫੀ ਤਾਰੀਫ ਹੋਈ। ਸਰਤਾਜ ਨੇ ਇਹ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਦੇਖੋ ਇਹ ਵੀਡੀਓ:

https://www.instagram.com/reel/CpDWHH2vnmx/?utm_source=ig_web_copy_link

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live