Radio Spice
India News

ਅੰਮ੍ਰਿਤਪਾਲ ਸਿੰਘ ਵੱਲੋਂ ਪ੍ਰਦਰਸ਼ਨ ’ਚ ਪਾਵਨ ਸਰੂਪ ਲਿਜਾਣ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਣਾਈ 5 ਮੈਂਬਰੀ ਕਮੇਟੀ

By 111459pwpadmin•

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਬੀਤੇ ਦਿਨੀਂ ਅਜਨਾਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਥਾਣੇ ਲਿਜਾਣ ਦੇ ਮਾਮਲੇ 'ਤੇ ਵੱਖ- ਵੱਖ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਇਸ ਮਾਮਲੇ 'ਤੇ ਵਿਚਾਰ ਕਰਨ ਲਈ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ। ਸ੍ਰ

 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਬੀਤੇ ਦਿਨੀਂ ਅਜਨਾਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਥਾਣੇ ਲਿਜਾਣ ਦੇ ਮਾਮਲੇ 'ਤੇ ਵੱਖ- ਵੱਖ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਇਸ ਮਾਮਲੇ 'ਤੇ ਵਿਚਾਰ ਕਰਨ ਲਈ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਕ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਸਿੱਖ ਸੰਪਰਦਾਵਾਂ, ਸਿੱਖ ਵਿਦਵਾਨ ਤੇ ਵੱਖ ਵੱਖ ਸਿੱਖ ਜੱਥੇਬੰਦੀਆਂ ਦੇ ਮੈਂਬਰ ਸ਼ਾਮਲ ਹੋਣਗੇ। ਕਮੇਟੀ 15 ਦਿਨਾਂ ਵਿੱਚ ਆਪਣੀ ਰਿਪੋਰਟ ਸੌਂਪੇਗੀ। ਇਸ ਰਿਪੋਰਟ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਵਿਚਾਰਨ ਤੋਂ ਬਾਅਦ ਅੰਤਿਮ ਫੈਸਲਾ ਲਿਆ ਜਾਵੇਗਾ।

ਇਸ ਕਮੇਟੀ ਵੱਲੋਂ ਦੱਸਿਆ ਜਾਵੇਗਾ ਕਿ ਕੀ ਪ੍ਰਦਰਸ਼ਨਾਂ ਵਿੱਚ ਪਾਵਨ ਸਰੂਪ ਲਿਜਾਣਾ ਜਾਇਜ਼ ਹੈ ਜਾਂ ਨਹੀਂ। ਇਹ ਕਮੇਟੀ ਕਿਸੇ ਰੋਸ ਧਰਨੇ, ਮੁਜ਼ਾਹਰੇ ਜਾਂ ਕਬਜ਼ੇ ਵਾਲੀ ਥਾਂ ’ਤੇ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨਾ ਹੋਣ ਦਾ ਖ਼ਦਸ਼ਾ ਹੋਵੇ, ਉਸ ਬਾਰੇ ਰਿਪੋਰਟ ਤਿਆਰ ਕਰਕੇ ਜਥੇਦਾਰ ਨੂੰ ਦੇਵੇਗੀ।

ਦੱਸ ਦੇਈਏ ਕਿ ਦੋ ਦਿਨ ਪਹਿਲਾਂ ਅੰਮ੍ਰਿਤਸਰ ਦੇ ਅਜਨਾਲਾ 'ਚ ਪੁਲਿਸ ਅਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵਿਚਾਲੇ ਝੜਪ ਹੋਈ ਸੀ। ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀ ਲਵਪ੍ਰੀਤ ਤੂਫਾਨ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਥਾਣੇ ਦੇ ਬਾਹਰ ਤਲਵਾਰਾਂ ਲਹਿਰਾਈਆਂ। ਇਸ ਘਟਨਾ 'ਚ 6 ਪੁਲਿਸ ਕਰਮਚਾਰੀ ਵੀ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਓਧਰ ਅਜਨਾਲਾ ਘਟਨਾ ਤੋਂ ਬਾਅਦ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅਮ੍ਰਿਤਪਾਲ ਸਿੰਘ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਅਮ੍ਰਿਤਪਾਲ ਦੇ ਸੋਸ਼ਲ ਮੀਡਿਆ ਅਕਾਊਂਟ ਬੈਨ ਕਰ ਦਿੱਤੇ ਗਏ ਹਨ। ਉਨ੍ਹਾਂ ਦਾ ਇੰਸਟਾਗ੍ਰਾਮ ਖਾਤਾ ਬੰਦ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਉਸਦਾ ਟਵਿੱਟਰ ਅਕਾਊਂਟ ਪਹਿਲਾਂ ਤੋਂ ਹੀ ਬੰਦ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live