Radio Spice
India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

By 111459pwpadmin•

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼ਟਰੀ ਰਾਜ ਮਾਰਗ ’ਤੇ ਲੱਗੇ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਸਨ। ਇਸ ਹੁਕਮ ਦੀ ਸਮਾਂ ਹੱਦ 17 ਜੁਲਾਈ ਨੂੰ ਪੂਰੀ ਹੋ ਗਈ ਸੀ ਤੇ ਹੁਕਮ ਨਾ ਮੰਨਣ ’ਤੇ ਵੀਰਵਾਰ ਨੂੰ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਨੋਟਿਸ ਭੇਜਿਆ ਗਿਆ ਹੈ।

ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹਰਿਆਣਾ ਸਰਕਾਰ ਨੇ ਕਾਨੂੰਨ-ਵਿਵਸਥਾ ਵਿਗੜਨ ਦੀ ਦਲੀਲ ਦਿੰਦਿਆਂ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਇਸ ’ਤੇ ਸੁਣਵਾਈ ਦੌਰਾਨ ਹਾਈ ਕੋਰਟ ਦੇ ਹੁਕਮਾਂ ਨੂੰ ਸਹੀ ਦੱਸਦਿਆਂ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ’ਚ ਇਕ ਹੋਰ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ, ਜਿਸ ਦੀ ਸੁਣਵਾਈ 22 ਜੁਲਾਈ ਨੂੰ ਹੋਣੀ ਹੈ।

ਮੁੱਖ ਸਕੱਤਰ ਨੂੰ ਭੇਜੇ ਨੋਟਿਸ ’ਚ ਕਿਹਾ ਗਿਆ ਹੈ ਕਿ ਪਟੀਸ਼ਨਰ ਉਦੈ ਪ੍ਰਤਾਪ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਸ਼ੰਭੂ ਬਾਰਡਰ ’ਤੇ ਨੈਸ਼ਨਲ ਹਾਈਵੇ ਨੂੰ ਕਈ ਦਿਨਾਂ ਤੋਂ ਬੰਦ ਕੀਤਾ ਹੋਇਆ ਹੈ। ਇਸ ਕਾਰਨ ਲੋਕਾਂ ਦੀ ਆਵਾਜਾਈ ਸੁਚਾਰੂ ਢੰਗ ਨਾਲ ਨਹੀਂ ਚੱਲ ਰਹੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

ਪੰਜਾਬੀ ਐਕਟਰ-ਸਿੰਗਰ ਗਿੱਪੀ ਗਰੇਵਾਲ ਨੂੰ ਲੱਗੀ ਡਰਿੱਪIndia News

ਪੰਜਾਬੀ ਐਕਟਰ-ਸਿੰਗਰ ਗਿੱਪੀ ਗਰੇਵਾਲ ਨੂੰ ਲੱਗੀ ਡਰਿੱਪ

ਪੰਜਾਬੀ ਫਿਲਮ ਇੰਡਸਟਰੀ ਦੇ ਮੰਨੇ-ਪ੍ਰਮੰਨੇ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਨੂੰ ਡਰਿੱਪ ਲੱਗੀ। ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਮਜ਼ਾਕੀਆ ਅੰਦਾਜ਼ 'ਚ ਡਰਿੱਪ 'ਤੇ ਆਪਣੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਵੀ ਮਜ਼ਾਕੀਆ ਅੰਦਾਜ਼ 'ਚ ਜਵਾਬ ਦੇ ਰਹੇ ਹਨ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਵੀ ਕਰ ਰਹੇ ਹਨ।

4 Jul 2024

Radio Spice Live