Radio Spice
India News

ਅਜਨਾਲਾ ਹਿੰਸਾ 'ਤੇ ਕੇਂਦਰੀ ਏਜੰਸੀਆਂ ਦੀ ਰਿਪੋਰਟ 'ਚ ਵੱਡਾ ਖੁਲਾਸਾ , ਘਟਨਾ ਹੋਣ ਤੋਂ ਰੋਕ ਸਕਦੀ ਸੀ ਪੰਜਾਬ ਪੁਲਿਸ

By 111459pwpadmin•

ਪੰਜਾਬ ਦੇ ਅਜਨਾਲਾ 'ਚ ਹੋਈ ਹਿੰਸਾ ਕਾਰਨ ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਵਿਰੋਧੀ ਧਿਰ ਦੇ ਸਵਾਲਾਂ ਦੇ ਘੇਰੇ 'ਚ ਘਿਰਦੀ ਨਜ਼ਰ ਆ ਰਹੀ ਹੈ। ਹੁਣ ਕੇਂਦਰੀ ਏਜੰਸੀਆਂ ਨੇ ਪੰਜਾਬ ਪੁਲਿਸ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਕੇਂਦਰੀ ਏਜੰਸੀ ਦੀ ਰਿਪੋਰਟ ਅਨੁਸਾਰ ਇਸ ਘਟਨਾ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀ ਲਾਪ੍ਰਵਾਹੀ ਵੀ ਸਾਹਮਣੇ ਆਈ ਹੈ। ਜੇਕਰ ਪੁਲਿਸ ਨੇ ਟਾਲ-ਮਟੋਲ ਦਾ

ਪੰਜਾਬ ਦੇ ਅਜਨਾਲਾ 'ਚ ਹੋਈ ਹਿੰਸਾ ਕਾਰਨ ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਵਿਰੋਧੀ ਧਿਰ ਦੇ ਸਵਾਲਾਂ ਦੇ ਘੇਰੇ 'ਚ ਘਿਰਦੀ ਨਜ਼ਰ ਆ ਰਹੀ ਹੈ। ਹੁਣ ਕੇਂਦਰੀ ਏਜੰਸੀਆਂ ਨੇ ਪੰਜਾਬ ਪੁਲਿਸ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਕੇਂਦਰੀ ਏਜੰਸੀ ਦੀ ਰਿਪੋਰਟ ਅਨੁਸਾਰ ਇਸ ਘਟਨਾ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀ ਲਾਪ੍ਰਵਾਹੀ ਵੀ ਸਾਹਮਣੇ ਆਈ ਹੈ। ਜੇਕਰ ਪੁਲਿਸ ਨੇ ਟਾਲ-ਮਟੋਲ ਦਾ ਰਵੱਈਆ ਨਾ ਅਪਣਾ ਕੇ ਸੰਜੀਦਗੀ ਦਿਖਾਈ ਹੁੰਦੀ ਤਾਂ ਪੁਲਿਸ ਥਾਣੇ ਵਿਚ ਅਜਿਹੀ ਹਿੰਸਕ ਘਟਨਾ ਨਾ ਵਾਪਰਦੀ। ਕੇਂਦਰੀ ਏਜੰਸੀਆਂ ਦਾ ਕਹਿਣਾ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਨੂੰ ਉਸ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਹੀ ਰੋਕ ਲਿਆ ਜਾਂਦਾ ਤਾਂ ਅਜਨਾਲਾ ਹਿੰਸਾ ਨਾ ਵਾਪਰਦੀ।

ਕੇਂਦਰੀ ਏਜੰਸੀਆਂ ਨੇ ਪੰਜਾਬ ਪੁਲਿਸ 'ਤੇ ਚੁੱਕੇ ਸਵਾਲ

ਕੇਂਦਰੀ ਏਜੰਸੀਆਂ ਨੇ ਪੰਜਾਬ ਪੁਲਿਸ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਤਿੰਨ ਦਿਨਾਂ ਤੋਂ ਪ੍ਰਚਾਰ ਕਰ ਰਿਹਾ ਸੀ ਕਿ ਥਾਣਾ ਅਜਨਾਲਾ ਦਾ ਘਿਰਾਓ ਕਰੇਗਾ, ਇੱਥੋਂ ਤੱਕ ਕਿ ਪੰਜਾਬ ਪੁਲਿਸ ਦੇ ਕੁਝ ਅਧਿਕਾਰੀਆਂ ਦੇ ਹੁਕਮਾਂ 'ਤੇ ਅੰਮ੍ਰਿਤਪਾਲ ਸਿੰਘ ਦੇ ਕਾਫ਼ਲੇ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਵਾਲੀ ਗੱਡੀ ਨੂੰ ਅਜਨਾਲਾ ਆਉਣ ਦੇ ਲਈ ਰਸਤਾ ਦਿੱਤਾ ਗਿਆ। ਜਿਸ ਦੀ ਵਜ੍ਹਾ ਨਾਲ ਅੰਮ੍ਰਿਤਪਾਲ ਸਿੰਘ ਦੇ ਅਜਨਾਲਾ ਪਹੁੰਚਣ ਤੱਕ ਉਨ੍ਹਾਂ ਦੇ ਸਮਰਥਕਾਂ ਦੀ ਗਿਣਤੀ ਵਧ ਗਈ। ਕੇਂਦਰੀ ਏਜੰਸੀਆਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਪੁਲਿਸ ਚਾਹੁੰਦੀ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਲੈ ਕੇ ਜਾਣ ਵਾਲੀ ਗੱਡੀ ਨੂੰ ਕਾਫਲੇ ਤੋਂ ਵੱਖ ਕਰ ਸਕਦੀ ਸੀ ਪਰ ਫਿਰ ਵੀ ਅਜਿਹਾ ਨਹੀਂ ਕੀਤਾ ਗਿਆ।

ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ਾਂ ਤੋਂ ਹੁੰਦੀ ਹੈ ਫੰਡਿੰਗ

ਕੇਂਦਰੀ ਏਜੰਸੀਆਂ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਿਦੇਸ਼ਾਂ ਤੋਂ ਵਿੱਤੀ ਮਦਦ ਵੀ ਮਿਲਦੀ ਹੈ। ਇਹ ਰਕਮ ਕਿਵੇਂ ਮਿਲਦੀ ਹੈ ਅਤੇ ਅੰਮ੍ਰਿਤਪਾਲ ਤੱਕ ਕਿਵੇਂ ਪਹੁੰਚਾਈ ਜਾਂਦੀ ਹੈ, ਇਹ ਜਾਂਚ ਦਾ ਵਿਸ਼ਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਦੋਂ ਛੇ ਜ਼ਿਲ੍ਹਿਆਂ ਦੀ ਪੁਲੀਸ ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤਾਇਨਾਤ ਸੀ ਤਾਂ ਕੁਝ ਲੋਕਾਂ ਦਾ ਕਾਫ਼ਲਾ ਅਜਨਾਲਾ ਥਾਣੇ ਵਿੱਚ ਕਿਵੇਂ ਪਹੁੰਚ ਗਿਆ ਅਤੇ ਇਸ ਕਾਫ਼ਲੇ ਵਿੱਚ ਹਥਿਆਰਬੰਦ ਲੋਕ ਵੀ ਮੌਜੂਦ ਸਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live