Radio Spice
India News

ਮੰਤਰੀ ਧਾਲੀਵਾਲ ਨੇ ਅੰਮ੍ਰਿਤਸਰ ਅਤੇ ਮੋਹਾਲੀ ਤੋਂ ਕੈਨੇਡਾ-ਯੂ.ਐਸ ਦੇ ਸ਼ਹਿਰਾਂ ਵਿਚਕਾਰ ਸਿੱਧੀਆਂ ਉਡਾਣਾਂ ਦੀ ਕੀਤੀ ਮੰਗ

By 111459pwpadmin•

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਕੇਂਦਰ ਪਾਸੋਂ ਮੰਗ ਕੀਤੀ ਕਿ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ (ਮੋਹਾਲੀ) ਦੋਵਾਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਪ੍ਰਮੁੱਖਤਾ ਨਾਲ ਸ਼ੁ

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਕੇਂਦਰ ਪਾਸੋਂ ਮੰਗ ਕੀਤੀ ਕਿ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ (ਮੋਹਾਲੀ) ਦੋਵਾਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਪ੍ਰਮੁੱਖਤਾ ਨਾਲ ਸ਼ੁਮਾਰ ਕੀਤਾ ਜਾਵੇ, ਜਿਸ ਨਾਲ ਦੋਵਾਂ ਪਾਸਿਆਂ ਦੇ ਵੱਡੀ ਗਿਣਤੀ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ।

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਐਮ. ਸਿੰਧੀਆ ਨਾਲ ਇੱਥੇ ਮੁਲਾਕਾਤ ਕਰਕੇ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ (ਓ.ਸੀ.ਆਈ.) ਕਾਰਡ ਧਾਰਕ ਲੰਮੇ ਸਮੇਂ ਤੋਂ ਕੈਨੇਡਾ ਅਤੇ ਯੂ.ਐਸ.ਏ ਵਿੱਚ ਰਹਿ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਤਰਫੋਂ ਅਪੀਲ ਕੀਤੀ ਕਿ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਸਥਿਤ ਹਵਾਈ ਅੱਡਿਆਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ, ਟੋਰਾਂਟੋ ਤੇ ਵੈਨਕੂਵਰ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਸ਼ਾਮਲ ਕਰਕੇ ਇਨ੍ਹਾਂ ਮੁਲਕਾਂ ਵਿਚ ਰਹਿੰਦੇ ਪ੍ਰਵਾਸੀ ਪੰਜਾਬੀਆਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਅਤੇ ਕੈਨੇਡਾ ਦਰਮਿਆਨ ਸਿੱਧਾ ਹਵਾਈ ਸੰਪਰਕ ਮੁਹੱਈਆ ਕਰਵਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਤੋਂ ਕੈਨੇਡੀਅਨ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ ਦਾ ਪ੍ਰਬੰਧ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਅਤੇ ਕੈਨੇਡਾ ਦੇ ਸ਼ਹਿਰਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਆਪਣੀਆਂ ਮੰਜ਼ਿਲਾਂ ‘ਤੇ ਪਹੁੰਚਣ ਲਈ ਨਵੀਂ ਦਿੱਲੀ ਜਾਂ ਭਾਰਤ ਦੇ ਹੋਰ ਸ਼ਹਿਰਾਂ ਵਿਖੇ ਜਾਣਾ ਪੈਂਦਾ ਹੈ।

ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਅੰਮ੍ਰਿਤਸਰ ਤੋਂ ਯਾਤਰੀਆਂ ਦੀ ਕਾਫੀ ਗਿਣਤੀ ਹੈ, ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਯਾਤਰੀਆਂ ਦੀ ਇਹ ਗਿਣਤੀ ਕੈਨੇਡਾ ਲਈ ਵਾਇਡ ਬਾਡੀਡ ਏਅਰਕ੍ਰਾਫਟਾਂ ਦੀਆਂ ਇੱਕ ਹਫ਼ਤੇ ਵਿੱਚ ਘੱਟੋ-ਘੱਟ ਪੰਜ ਉਡਾਣਾਂ ਨੂੰ ਪੂਰਾ ਕਰ ਸਕਦੀ ਹੈ। ਮੰਤਰੀ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦਰਮਿਆਨ ਹਾਲ ਹੀ ਵਿੱਚ ਹੋਏ ਦੁਵੱਲੇ ਹਵਾਈ ਸੇਵਾ ਸਮਝੌਤੇ ਵਿੱਚ ਹੋਰ ਭਾਰਤੀ ਸ਼ਹਿਰ ਵੀ ਸ਼ਾਮਲ ਹਨ ਪਰ ਸਿੱਧੀਆਂ ਉਡਾਣਾਂ ਲਈ ਸ਼ਹਿਰਾਂ ਦੀ ਸੂਚੀ ਵਿੱਚ ਅੰਮ੍ਰਿਤਸਰ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਵੀ ਇਨ੍ਹਾਂ ਸ਼ਹਿਰਾਂ ਵਿੱਚ ਸ਼ਾਮਲ ਕਰਨਾ ਚਾਹੀਦਾ ਸੀ।

ਇਸ ਖਿੱਤੇ ਦੇ ਵੱਡੀ ਗਿਣਤੀ ਵਿੱਚ ਪੰਜਾਬੀ ਮੁਸਾਫਰਾਂ ਅਤੇ ਸੂਬਾ ਸਰਕਾਰ ਦੀ ਤਰਫੋਂ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਅੰਮ੍ਰਿਤਸਰ ਸ਼ਹਿਰ ਅਤੇ ਮੁਹਾਲੀ ਨੂੰ ਸਿੱਧੀਆਂ ਉਡਾਣਾਂ ਦੇ ਸੰਪਰਕ ਵਿੱਚ ਸ਼ਾਮਲ ਕਰਕੇ ਸਮਝੌਤੇ ’ਤੇ ਮੁੜ ਵਿਚਾਰ ਕਰਨ ਦੀ ਬੇਨਤੀ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਧਾ ਹਵਾਈ ਸੰਪਰਕ ਪੰਜਾਬੀਆਂ ਨੂੰ ਵੱਡਾ ਲਾਭ ਪਹੁੰਚਾਉਣ ਦੇ ਨਾਲ-ਨਾਲ ਇਸ ਖੇਤਰ ਦੇ ਲੋਕਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨ ਦੇ ਨਾਲ-ਨਾਲ ਕਾਫੀ ਲਾਭਦਾਇਕ ਵੀ ਹੋਵੇਗਾ।

ਧਾਲੀਵਾਲ ਨੇ ਦੱਸਿਆ ਕਿ ਸਿੰਧੀਆ ਨੇ ਇਸ ਮੰਗ ਨੂੰ ਪ੍ਰਮੁੱਖਤਾ ਨਾਲ ਵਿਚਾਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਇਸ ਮਸਲੇ ਦੇ ਹੱਲ ਲਈ ਸੁਹਿਰਦ ਯਤਨ ਕਰਨਗੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live