Radio Spice
India News

ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਦਾਖ਼ਲ ਚਾਰਜਸ਼ੀਟ ਨੂੰ ਸੁਖਬੀਰ ਬਾਦਲ ਨੇ ਰਾਜਨੀਤਿਕ ਸਟੰਟ ਕਰਾਰ ਦਿੱਤਾ

By 111459pwpadmin•

ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿੱਚ ਏ.ਡੀ.ਜੀ.ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿੱਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ।ਮਿਲੀ ਜਾਣਕਾਰੀ ਦੇ ਮੁਤਾਬਕ ਇਸ ਚਾਰਜਸ਼ੀਟ ਦੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਮ ਸ਼ਾਮ

ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿੱਚ ਏ.ਡੀ.ਜੀ.ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿੱਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ।ਮਿਲੀ ਜਾਣਕਾਰੀ ਦੇ ਮੁਤਾਬਕ ਇਸ ਚਾਰਜਸ਼ੀਟ ਦੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਮ ਸ਼ਾਮਲ ਹੈ। ਇਸ ਤੋ ਇਲਾਵਾ ਚਲਾਨ ਵਿੱਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਚਾਰਜਸ਼ੀਟ ਦੇ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ 307, 120 ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਹਨ।

ਇਸ ਚਾਰਜਸ਼ੀਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਆਨ ਦਿੱਤਾ ਹੈ ਕਿ ਇਹ ਸਭ ਕੁਝ ਇੱਕ ਸਾਜ਼ਿਸ਼ ਦੇ ਤਹਿਤ ਕੀਤਾ ਗਿਆ ਹੈ । ਬੀਤੇ ਸੱਤ ਸਾਲਾਂ ਤੋਂ ਇਨ੍ਹਾਂ ਦਾ ਇੱਕ ਹੀ ਮਕਸਦ ਰਿਹਾ ਹੈ ਕਿ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਿਅੲ ਜਾਵੇ  । ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਾਦਲ ਪਰਿਵਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਮਹੀਨਾ ਪਹਿਲਾਂ ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਨੇ ਬਹਿਬਲ ਕਲਾਂ ਵਿਖੇ ਇਨਸਾਫ ਲਈ ਬੈਠੇ ਮੋਰਚੇ ਵਿੱਚ ਜਾ ਕੇ ਇਹ ਜਾਣਕਾਰੀ ਦਿੱਤੀ ਸੀ ਕਿ ਬੇਅਦਬੀ ਮਾਮਲੇ ਦੇ ਵਿੱਚ ਉਹ ਇਨ੍ਹਾਂ ਲੋਕਾਂ ਦਾ ਨਾਮ ਚਾਰਜਸ਼ੀਟ ਦੇ ਵਿੱਚ ਸ਼ਾਮਲ ਕਰਨਗੇ । ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਸਮੇਂ ਇਹ ਘਟਨਾ ਵਾਪਰੀ ਸੀ ਉਹ ਚੰਡੀਗੜ੍ਹ ਨਹੀਂ ਸਨ , ਉਨ੍ਹਾਂ ਨੇ ਚੈਲੰਜ ਕੀਤਾ ਕਿ ਕੋਈ ਵੀ ਇਹ ਸਾਬਤ ਕਰ ਦੇਵੇ ਕਿ ਮੇਰੀ ਇਸ ਮਾਮਲੇ ਵਿੱਚ ਸ਼ਮੂਲੀਅਤ ਸੀ ਮੇਰੀ ਕਿਸੇ ਵੀ ਨਾਲ ਮੋਬਾਇਲ ’ਤੇ ਗੱਲ ਹੋਈ ਹੋਵੇ ਮੈਂ ਤਾਂ ਪੰਜਾਬ ਤੋਂ ਬਾਹਰ ਸੀ,ਉਨ੍ਹਾਂ ਕਿਹਾ ਕਿ ਝੂਠ ਤਾਂ ਝੂਠ ਹੀ ਹੁੰਦਾ ਹੈ ਸਾਨੂੰ ਕੋਈ ਪਰਵਾਹ ਨਹੀਂ।ਸੁਖਬੀਰ ਬਾਦਲ ਨੇ ਇਸ ਕਾਰਵਾਈ ਨੂੰ ਰਾਜਨੀਤਕ ਦੱਸਿਆ ਹੈ।

ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਫਰੀਦਕੋਟ ਨੇ ਬੁਰਜ ਜਵਾਹਰ ਸਿੰਘ ਵਾਲਾ ਗੁਰਦੁਆਰੇ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਏ ਸਨ ਅਤੇ ਕਈ ਮਹੀਨਿਆਂ ਬਾਅਦ ਅੰਗ ਨਜ਼ਦੀਕੀ ਪਿੰਡ ਬਰਗਾੜੀ ਤੋਂ ਬਰਾਮਦ ਹੋਏ ਸਨ। ਜਿਸ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਦੇ ਉੱਪਰ ਪੁਲਿਸ ਦੇ ਵੱਲੋਂ ਪਿੰਡ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਗੋਲੀ ਚਲਾਈ ਗਈ ਸੀ। ਬਹਿਬਲ ਕਲਾਂ ਗੋਲੀਕਾਂਡ ਦੇ ਵਿੱਚ ਦੋ ਪ੍ਰਦਰਸ਼ਨਕਾਰੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ। ਕੋਟਕਪੂਰਾ ਵਿਖੇ ਗੋਲੀ ਦੀ ਘਟਨਾ ਲਈ ਏ.ਡੀ.ਜੀ.ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਹੈੈ ਜਿਸ ਦੇ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live