Radio Spice
India News

ਕੋਟਕਪੂਰਾ ਗੋਲੀ ਕਾਂਡ: ਆਉਣ ਵਾਲੇ ਤਿੰਨ ਵੀਰਵਾਰ ਨੂੰ ਕੋਈ ਵੀ ਵਿਅਕਤੀ ਐਸ.ਆਈ.ਟੀ. ਨਾਲ ਜਾਣਕਾਰੀ ਕਰ ਸਕਦਾ ਹੈ ਸਾਂਝੀ

By 111459pwpadmin•

ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਮ ਪੜਾਅ 'ਤੇ ਪਹੁੰਚਣ ਦੇ ਨਾਲ, ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁਕਵੀਂ ਜਾਣਕਾਰੀ ਹੈ, ਜਿਸ ਨਾਲ ਕੇਸ ‘ਤੇ ਪ੍ਰਭਾਵ ਪੈ ਸਕਦਾ ਹੈ, ਤਾਂ ਉਹ ਵਿਅਕਤੀ ਨਿੱਜੀ ਤੌਰ 'ਤੇ ਉਨ੍ਹਾਂ ਨਾਲ ਪੁਲਿਸ ਹੈੱਡਕੁਆਰਟਰ, ਸੈਕਟਰ 9-ਸ

ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਮ ਪੜਾਅ 'ਤੇ ਪਹੁੰਚਣ ਦੇ ਨਾਲ, ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁਕਵੀਂ ਜਾਣਕਾਰੀ ਹੈ, ਜਿਸ ਨਾਲ ਕੇਸ ‘ਤੇ ਪ੍ਰਭਾਵ ਪੈ ਸਕਦਾ ਹੈ, ਤਾਂ ਉਹ ਵਿਅਕਤੀ ਨਿੱਜੀ ਤੌਰ 'ਤੇ ਉਨ੍ਹਾਂ ਨਾਲ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ, 6ਵੀਂ ਮੰਜ਼ਿਲ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਆਉਣ ਵਾਲੇ ਤਿੰਨ ਵੀਰਵਾਰ ਭਾਵ 16 ਮਾਰਚ, 23 ਮਾਰਚ ਅਤੇ 30 ਮਾਰਚ, 2023 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮੁਲਾਕਾਤ ਕਰ ਸਕਦੇ ਹਨ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ 14 ਅਕਤੂਬਰ, 2015 ਨੂੰ ਵਾਪਰਿਆ ਸੀ।

ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਸਬੰਧੀ ਵਟਸਐਪ ਨੰਬਰ 9875983237 ‘ਤੇ ਮੈਸੇਜ ਭੇਜ ਕੇ ਜਾਂ newsit2021kotkapuracase@gmail.com ‘ਤੇ ਈਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਪੜਾਅ ‘ਤੇ, ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਗਈ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੌਰਾਨ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋ ਸਕਦੀ ਹੈ।
ਏ.ਡੀ.ਜੀ.ਪੀ. ਨੇ ਐਸ.ਆਈ.ਟੀ. ਨੂੰ ਸੌਂਪੀ ਗਈ ਇਸ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਐਸ.ਆਈ.ਟੀ. ਨੂੰ ਦਿੱਤੇ ਸਹਿਯੋਗ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਨਾਲ ਜੁੜੀ ਜਾਂਚ ਦੀ ਕਾਨੂੰਨੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਦੇ ਲੋਕਾਂ ਨੇ ਅਹਿਮ ਭੂਮਿਕਾ ਨਿਭਾਈ ਹੈ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐਸ.ਐਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ। ਐਸ.ਆਈ.ਟੀ. ਵੱਲੋਂ 24 ਫਰਵਰੀ 2023 ਨੂੰ ਅਦਾਲਤ ਵਿੱਚ ਆਪਣਾ ਪਹਿਲਾ ਚਲਾਨ ਪੇਸ਼ ਕੀਤਾ ਗਿਆ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live