Radio Spice
India News

ਲੋਕਾਂ ਦੇ ਵਿਆਹਾਂ 'ਚ ਬੈਂਡ ਵਜਾਏਗੀ ਪੰਜਾਬ ਪੁਲਿਸ, ਦੇਣਗੇ ਪੈਣਗੇ ਘੰਟੇ ਲਈ 7 ਹਜ਼ਾਰ ਰੁਪਏ

By 111459pwpadmin•

ਪੰਜਾਬ ਪੁਲਿਸ ਹੁਣ ਲੋਕਾਂ ਦੇ ਵਿਆਹਾਂ ਵਿੱਚ ਬੈਂਡ ਵਜਾਏਗੀ। ਇਸ ਲਈ ਪੁਲਿਸ ਪਾਰਟੀ ਇੱਕ ਘੰਟੇ ਲਈ 7 ਹਜ਼ਾਰ ਰੁਪਏ ਵਸੂਲੇਗੀ। ਪਤਾ ਲੱਗਾ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਵਿਆਹ ਸਮਾਗਮਾਂ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਕੋਈ ਵਿਅਕਤੀ 80549-42100 'ਤੇ ਸੰਪਰਕ ਕਰਕੇ ਬੈਂਡ ਬੁੱਕ ਕਰ ਸਕਦਾ ਹੈ। ਦਰਅਸਲ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਹਰਮਨਦੀਪ ਸਿੰਘ ਗਿੱਲ ਨੇ ਇਸ ਸ

ਲੋਕਾਂ ਦੇ ਵਿਆਹਾਂ 'ਚ ਬੈਂਡ ਵਜਾਏਗੀ ਪੰਜਾਬ ਪੁਲਿਸ, ਦੇਣਗੇ ਪੈਣਗੇ ਘੰਟੇ ਲਈ 7 ਹਜ਼ਾਰ ਰੁਪਏ

ਪੰਜਾਬ ਪੁਲਿਸ ਹੁਣ ਲੋਕਾਂ ਦੇ ਵਿਆਹਾਂ ਵਿੱਚ ਬੈਂਡ ਵਜਾਏਗੀ। ਇਸ ਲਈ ਪੁਲਿਸ ਪਾਰਟੀ ਇੱਕ ਘੰਟੇ ਲਈ 7 ਹਜ਼ਾਰ ਰੁਪਏ ਵਸੂਲੇਗੀ। ਪਤਾ ਲੱਗਾ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਵਿਆਹ ਸਮਾਗਮਾਂ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਕੋਈ ਵਿਅਕਤੀ 80549-42100 'ਤੇ ਸੰਪਰਕ ਕਰਕੇ ਬੈਂਡ ਬੁੱਕ ਕਰ ਸਕਦਾ ਹੈ।

ਦਰਅਸਲ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਹਰਮਨਦੀਪ ਸਿੰਘ ਗਿੱਲ ਨੇ ਇਸ ਸਬੰਧੀ ਇੱਕ ਸਰਕੂਲਰ ਜਾਰੀ ਕੀਤਾ ਹੈ। ਇਹ ਸਰਕੂਲਰ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਰਕੂਲਰ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਹੁਣ ਲੋਕਾਂ ਦੇ ਵਿਆਹ ਸਮਾਗਮ ਵਿੱਚ ਬੈਂਡ ਵਜਾਏਗੀ।

ਮੁਕਤਸਰ ਪੁਲਿਸ ਵੱਲੋਂ ਸਰਕੂਲਰ ਜਾਰੀ ਕਰਕੇ ਇਲਾਕਾ ਵਾਸੀਆਂ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਮੁਕਤਸਰ ਘਰੇਲੂ ਸਮਾਗਮਾਂ ਲਈ ਵੀ ਪੁਲਿਸ ਬੈਂਡ ਦੀ ਬੁਕਿੰਗ ਕਰਵਾਈ ਜਾ ਸਕਦੀ ਹੈ। ਸਰਕੂਲਰ ਮੁਤਾਬਕ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਵਿਅਕਤੀ ਪੁਲਿਸ ਬੈਂਡ ਬੁੱਕ ਕਰਵਾ ਸਕਦਾ ਹੈ।

ਮੁਕਤਸਰ ਪੁਲਿਸ ਵੱਲੋਂ ਜਾਰੀ ਸਰਕੂਲਰ ਅਨੁਸਾਰ ਪੁਲਿਸ ਬੈਂਡ ਦੀ ਬੁਕਿੰਗ ਲਈ ਵੱਖ-ਵੱਖ ਰੇਟ ਤੈਅ ਕੀਤੇ ਗਏ ਹਨ ਜੋ ਪ੍ਰਤੀ ਘੰਟੇ ਦੇ ਆਧਾਰ 'ਤੇ ਹਨ। ਸਰਕਾਰੀ ਕਰਮਚਾਰੀਆਂ ਨੂੰ ਇੱਕ ਘੰਟੇ ਦੀ ਬੁਕਿੰਗ ਲਈ ਪੰਜ ਹਜ਼ਾਰ ਰੁਪਏ ਦੇਣੇ ਪੈਣਗੇ। ਦੂਜੇ ਪਾਸੇ ਪ੍ਰਾਈਵੇਟ ਮੁਲਾਜ਼ਮਾਂ ਤੇ ਆਮ ਲੋਕਾਂ ਤੋਂ ਇੱਕ ਘੰਟੇ ਲਈ ਸੱਤ ਹਜ਼ਾਰ ਰੁਪਏ ਵਸੂਲੇ ਜਾਣਗੇ। ਇਸੇ ਤਰ੍ਹਾਂ ਹਰ ਵਾਧੂ ਘੰਟੇ ਲਈ ਸਰਕਾਰੀ ਕਰਮਚਾਰੀ ਤੋਂ 2500 ਰੁਪਏ ਤੇ ਆਮ ਜਨਤਾ ਤੋਂ 3500 ਰੁਪਏ ਵਸੂਲੇ ਜਾਣਗੇ।

ਇਸ ਤੋਂ ਇਲਾਵਾ ਪੁਲਿਸ ਲਾਈਨ ਤੋਂ ਸਮਾਰੋਹ ਤੱਕ ਜਾਣ ਲਈ ਬੁਕਿੰਗ ਕਰਨ ਵਾਲੇ ਵਿਅਕਤੀ ਤੋਂ 80 ਰੁਪਏ ਪ੍ਰਤੀ ਕਿਲੋਮੀਟਰ ਦਾ ਖਰਚਾ ਲਿਆ ਜਾਵੇਗਾ। ਪੁਲਿਸ ਬੈਂਡ ਦੀ ਬੁਕਿੰਗ ਲਈ ਪੁਲਿਸ ਕੰਟਰੋਲ ਰੂਮ ਜਾਂ ਪੁਲਿਸ ਲਾਈਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਬੈਂਡ ਬੁਕਿੰਗ ਲਈ ਮੋਬਾਈਲ ਨੰਬਰ ਵੀ ਦਿੱਤਾ ਗਿਆ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live