Radio Spice
India News

ਸਿੱਧੂ ਮੂਸੇਵਾਲਾ 'ਤੇ ਪਹਿਲੀ ਵਾਰ ਖੁੱਲ੍ਹ ਕੇ ਬੋਲਿਆ ਕਰਨ ਔਜਲਾ, ਕਿਹਾ- ਸਿੱਧੂ ਦੀ ਮੌਤ ਤੋਂ ਪਹਿਲਾਂ...

By 111459pwpadmin•

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਕੁੱਝ ਹੀ ਦਿਨ ਬਾਕੀ ਹਨ। ਉਸ ਦੀ ਮੌਤ ਨੂੰ ਇੱਕ ਸਾਲ ਹੋਣ ਵਾਲਾ ਹੈ, ਪਰ ਉਹ ਅੱਜ ਵੀ ਆਪਣੇ ਕਰੀਬੀਆਂ ਤੇ ਚਾਹੁਣ ਵਾਲਿਆਂ ਦੀਆਂ ਯਾਦਾਂ ਵਿੱਚ ਜ਼ਿੰਦਾ ਹੈ। ਪੰਜਾਬੀ ਗਾਇਕ ਕਰਨ ਔਜਲਾ ਤੇ ਸਿੱਧੂ ਵਿਚਾਲੇ ਵਿਵਾਦ ਬਾਰੇ ਤਾਂ ਸਭ ਜਾਣਦੇ ਸੀ। ਸਿੱਧੂ ਦੀ ਮੌਤ ਤੋਂ ਬਾਅਦ ਹੁਣ ਕਰਨ ਔਜਲਾ ਨੇ ਪਹਿਲੀ ਵਾਰ ਖੁੱਲ੍ਹ ਕੇ ਉਸ ਦੇ ਬਾਰੇ ਗੱਲ ਕੀਤੀ

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਕੁੱਝ ਹੀ ਦਿਨ ਬਾਕੀ ਹਨ। ਉਸ ਦੀ ਮੌਤ ਨੂੰ ਇੱਕ ਸਾਲ ਹੋਣ ਵਾਲਾ ਹੈ, ਪਰ ਉਹ ਅੱਜ ਵੀ ਆਪਣੇ ਕਰੀਬੀਆਂ ਤੇ ਚਾਹੁਣ ਵਾਲਿਆਂ ਦੀਆਂ ਯਾਦਾਂ ਵਿੱਚ ਜ਼ਿੰਦਾ ਹੈ। ਪੰਜਾਬੀ ਗਾਇਕ ਕਰਨ ਔਜਲਾ ਤੇ ਸਿੱਧੂ ਵਿਚਾਲੇ ਵਿਵਾਦ ਬਾਰੇ ਤਾਂ ਸਭ ਜਾਣਦੇ ਸੀ। ਸਿੱਧੂ ਦੀ ਮੌਤ ਤੋਂ ਬਾਅਦ ਹੁਣ ਕਰਨ ਔਜਲਾ ਨੇ ਪਹਿਲੀ ਵਾਰ ਖੁੱਲ੍ਹ ਕੇ ਉਸ ਦੇ ਬਾਰੇ ਗੱਲ ਕੀਤੀ ਹੈ।

ਹਾਲ ਹੀ 'ਚ ਕਰਨ ਔਜਲਾ ਨੇ ਇੱਕ ਇੰਟਰਵਿਊ ਦਿੱਤੀ ਹੈ। ਇਸ ਦੌਰਾਨ ਕਰਨ ਔਜਲਾ ਨੇ ਕਿਹਾ ਕਿ ਸਿੱਧੂ ਦੇ ਜਾਣ ਤੋਂ ਬਾਅਦ ਜ਼ਿੰਦਗੀ ਨੂੰ ਦੇਖਣ ਦਾ ਮੇਰਾ ਨਜ਼ਰੀਆ ਬਿਲਕੁਲ ਬਦਲ ਗਿਆ ਹੈ। ਜੋ ਕੁੱਝ ਵੀ ਸਿੱਧੂ ਤੇ ਉਸ ਦੇ ਪਰਿਵਾਰ ਨਾਲ ਹੋਇਆ, ਉਸ ਤੋਂ ਬਾਅਦ ਮੇਰੀ ਸੋਚ ਬਦਲ ਗਈ ਹੈ। 

ਕਰਨ ਔਜਲਾ ਨੇ ਅੱਗੇ ਕਿਹਾ, 'ਸਿੱਧੂ ਦੇ ਮਰਨ ਤੋਂ ਪਹਿਲਾਂ ਅਸੀਂ ਫੋਨ ਤੇ ਗੱਲ ਕੀਤੀ ਸੀ ਅਤੇ ਸਾਰੇ ਪੁਰਾਣੇ ਗਿਲੇ ਸ਼ਿਕਵੇ ਤੇ ਗਲਤਫਹਿਮੀਆਂ ਖਤਮ ਕੀਤੀਆਂ ਸੀ। ਚੰਗਾ ਹੋਇਆ ਕਿ ਉਸ ਦੇ ਮਰਨ ਤੋਂ ਪਹਿਲਾਂ ਸਭ ਕਲੀਅਰ ਹੋਇਆ, ਨਹੀਂ ਤਾਂ ਮੈਨੂੰ ਸਾਰੀ ਜ਼ਿੰਦਗੀ ਮਲਾਲ ਰਹਿਣਾ ਸੀ।' ਅੱਗੇ ਔਜਲਾ ਨੇ ਕਿਹਾ, 'ਸਿੱਧੂ ਦੀ ਮੌਤ ਤੋਂ ਬਾਅਦ ਮੈਂ ਉਸ ਦੇ ਪਿਤਾ ਬਲਕੌਰ ਸਿੰਘ ਨਾਲ ਗੱਲ ਕੀਤੀ ਸੀ, ਉਨ੍ਹਾਂ ਨੇ ਮੈਨੂੰ ਆਸ਼ੀਰਵਾਦ ਦਿੱਤਾ ਸੀ। ਮੈਂ  ਉਨ੍ਹਾਂ ਨੂੰ ਅੱਗੋਂ ਕਿਹਾ ਕਿ ਮੈਂ ਤੁਹਾਡਾ ਦੂਜਾ ਪੁੱਤਰ ਹਾਂ, ਜੇ ਤੁਹਾਨੂੰ ਮੇਰੇ ਤੋਂ ਕਿਸੇ ਵੀ ਮਦਦ ਦੀ ਲੋੜ ਹੋਵੇ, ਤਾਂ ਹਮੇਸ਼ਾ ਹਾਜ਼ਰ ਹਾਂ।

ਕਰਨ ਔਜਲਾ ਨੇ ਅੱਗੇ ਕਿਹਾ, 'ਸਿੱਧੂ ਦੇ ਮਰਨ ਤੋਂ ਪਹਿਲਾਂ ਅਸੀਂ ਫੋਨ ਤੇ ਗੱਲ ਕੀਤੀ ਸੀ ਅਤੇ ਸਾਰੇ ਪੁਰਾਣੇ ਗਿਲੇ ਸ਼ਿਕਵੇ ਤੇ ਗਲਤਫਹਿਮੀਆਂ ਖਤਮ ਕੀਤੀਆਂ ਸੀ। ਚੰਗਾ ਹੋਇਆ ਕਿ ਉਸ ਦੇ ਮਰਨ ਤੋਂ ਪਹਿਲਾਂ ਸਭ ਕਲੀਅਰ ਹੋਇਆ, ਨਹੀਂ ਤਾਂ ਮੈਨੂੰ ਸਾਰੀ ਜ਼ਿੰਦਗੀ ਮਲਾਲ ਰਹਿਣਾ ਸੀ।' ਅੱਗੇ ਔਜਲਾ ਨੇ ਕਿਹਾ, 'ਸਿੱਧੂ ਦੀ ਮੌਤ ਤੋਂ ਬਾਅਦ ਮੈਂ ਉਸ ਦੇ ਪਿਤਾ ਬਲਕੌਰ ਸਿੰਘ ਨਾਲ ਗੱਲ ਕੀਤੀ ਸੀ, ਉਨ੍ਹਾਂ ਨੇ ਮੈਨੂੰ ਆਸ਼ੀਰਵਾਦ ਦਿੱਤਾ ਸੀ। ਮੈਂ  ਉਨ੍ਹਾਂ ਨੂੰ ਅੱਗੋਂ ਕਿਹਾ ਕਿ ਮੈਂ ਤੁਹਾਡਾ ਦੂਜਾ ਪੁੱਤਰ ਹਾਂ, ਜੇ ਤੁਹਾਨੂੰ ਮੇਰੇ ਤੋਂ ਕਿਸੇ ਵੀ ਮਦਦ ਦੀ ਲੋੜ ਹੋਵੇ, ਤਾਂ ਹਮੇਸ਼ਾ ਹਾਜ਼ਰ ਹਾਂ।

ਕਾਬਿਲੇਗ਼ੌਰ ਹੈ ਕਿ ਮੀਡੀਆ 'ਚ ਇਹ ਗੱਲਾਂ ਕਾਫੀ ਉੱਡਦੀਆਂ ਹੁੰਦੀਆਂ ਸੀ ਕਿ ਸਿੱਧੂ ਤੇ ਕਰਨ ਔਜਲਾ ਦੀ ਦੁਸ਼ਮਣੀ ਹੈ, ਪਰ ਹੁਣ ਕਰਨ ਨੇ ਖੁਦ ਹੀ ਸਭ ਕਲੀਅਰ ਕਰ ਦਿੱਤਾ ਹੈ। ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 19 ਮਾਰਚ ਨੂੰ ਉਸ ਦੀ ਪਹਿਲੀ ਬਰਸੀ ਮਨਾਈ ਜਾਣੀ ਹੈ। ਇਸ ਦਾ ਖੁਲਾਸਾ ਖੁਦ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਕੀਤਾ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live