Radio Spice
India News

ਹੋਲਾ-ਮਹੱਲਾ ਮੌਕੇ ਸ਼੍ਰੀ ਕੀਰਤਪੁਰ ਸਾਹਿਬ 'ਚ ਲੱਗੀਆਂ ਰੌਣਕਾਂ, ਵੱਖ-ਵੱਖ ਗੁਰਦੁਆਰਿਆਂ ’ਚ ਸੰਗਤ ਹੋ ਰਹੀ ਨਤਮਸਤਕ

By 111459pwpadmin•

ਸ਼੍ਰੀ ਕੀਰਤਪੁਰ ਸਾਹਿਬ (ਬਾਲੀ) ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲੇ-ਮਹੱਲੇ ਦੇ ਸ਼ਨੀਵਾਰ ਦੂਜੇ ਦਿਨ ਇਤਿਹਾਸਕ ਨਗਰੀ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਦੀਆਂ ਭਾਰੀਆਂ ਰੌਣਕਾਂ ਵੇਖਣ ਨੂੰ ਮਿਲੀਆਂ। ਸੰਗਤਾਂ ਨੇ ਵੱਖ -ਵੱਖ ਗੁਰਦੁਆਰਿਆਂ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਮੱਥਾ ਟੇਕਿਆ। ਵੱਡੀ ਗਿਣਤੀ ਸੰਗਤਾਂ ਗੁਰਦੁਆਰਾ ਪਤਾਲਪੁਰੀ ਸਾਹਿਬ

ਹੋਲਾ-ਮਹੱਲਾ ਮੌਕੇ ਸ਼੍ਰੀ ਕੀਰਤਪੁਰ ਸਾਹਿਬ 'ਚ ਲੱਗੀਆਂ ਰੌਣਕਾਂ, ਵੱਖ-ਵੱਖ ਗੁਰਦੁਆਰਿਆਂ ’ਚ ਸੰਗਤ ਹੋ ਰਹੀ ਨਤਮਸਤਕ

ਸ਼੍ਰੀ ਕੀਰਤਪੁਰ ਸਾਹਿਬ (ਬਾਲੀ) ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲੇ-ਮਹੱਲੇ ਦੇ ਸ਼ਨੀਵਾਰ ਦੂਜੇ ਦਿਨ ਇਤਿਹਾਸਕ ਨਗਰੀ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਦੀਆਂ ਭਾਰੀਆਂ ਰੌਣਕਾਂ ਵੇਖਣ ਨੂੰ ਮਿਲੀਆਂ।

ਸੰਗਤਾਂ ਨੇ ਵੱਖ -ਵੱਖ ਗੁਰਦੁਆਰਿਆਂ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਮੱਥਾ ਟੇਕਿਆ। ਵੱਡੀ ਗਿਣਤੀ ਸੰਗਤਾਂ ਗੁਰਦੁਆਰਾ ਪਤਾਲਪੁਰੀ ਸਾਹਿਬ ਪੁੱਜ ਰਹੀਆਂ ਹਨ, ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਨਜ਼ਦੀਕ ਅਤੇ ਪ੍ਰਸ਼ਾਸਨ ਵੱਲੋਂ ਦਾਣਾ ਮੰਡੀ ਵਿਖੇ ਬਣਾਈਆਂ ਆਰਜ਼ੀ ਪਾਰਕਿੰਗਾਂ ਵਿਚ ਆਪਣੇ ਵਾਹਨ ਖੜ੍ਹੇ ਕਰਕੇ ਸਰੋਵਰ 'ਤੇ ਸਤਲੁਜ ਦਰਿਆ 'ਚ ਇਸ਼ਨਾਨ ਕਰਕੇ ਗੁਰਦੁਆਰਾ ਪਤਾਲਪੁਰੀ ਦੇ ਦਰਬਾਰ ਸਾਹਿਬ ਮੱਥਾ ਟੇਕ ਰਹੇ ਹਨ।

ਇਸ ਦੌਰਾਨ ਗੁਰੂ ਘਰਾਂ ਦੇ ਦਰਸ਼ਨ ਕਰਨ ਲਈ ਆਈਆਂ ਸੰਗਤਾਂ ਵੱਲੋਂ ਸਮੂਹ ਸਾਧ ਸੰਗਤ ਅਜਨਾਲਾ ਅਤੇ ਗੁਰਦੁਆਰਾ ਪਤਾਲਪੁਰੀ ਵਿਖੇ ਚੱਲਦੇ ਬਾਬਾ ਅਮਰੀਕ ਸਿੰਘ ਪਟਿਆਲਾ ਵਾਲਿਆਂ ਦੇ ਲੰਗਰ ਵਿਖੇ ਪਰਸ਼ਾਦਾ ਛੱਕ ਸ੍ਰੀ ਕੀਰਤਪੁਰ ਸਾਹਿਬ ਦੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਜਾ ਰਹੀਆਂ ਸਨ।

ਸੰਗਤਾਂ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਗੁਰਦੁਆਰਾ ਚਰਨ ਕੰਵਲ ਸਾਹਿਬ, ਗੁਰਦੁਆਰਾ ਸੀਸ ਮਹਿਲ ਸਾਹਿਬ, ਗੁਰਦੁਆਰਾ ਕੋਟ ਸਾਹਿਬ, ਗੁਰਦੁਆਰਾ ਹਰਿਮੰਦਰ ਸਾਹਿਬ, ਗੁਰਦੁਆਰਾ ਬਿਬਾਨਗੜ੍ਹ ਸਾਹਿਬ, ਗੁਰਦੁਆਰਾ ਮੰਜੀ ਸਾਹਿਬ, ਗੁਰਦੁਆਰਾ ਤੀਰ ਸਾਹਿਬ, ਗੁਰਦੁਆਰਾ ਬਾਬਾ ਸ੍ਰੀ ਚੰਦ ਅਤੇ ਦਰਗਾਹ ਬਾਬਾ ਬੁੱਢਣ ਸ਼ਾਹ ਵਿਖੇ ਮੱਥਾ ਟੇਕ ਕੇ ਅਨੰਦਪੁਰ ਸਾਹਿਬ ਵੱਲ ਨੂੰ ਰਵਾਨਾ ਹੋ ਰਹੀਆਂ ਹਨ।

ਪੁਲਸ ਪ੍ਰਸ਼ਾਸਨ ਵੱਲੋਂ ਕੀਰਤਪੁਰ ਸਾਹਿਬ ਦੇ ਵੱਖ-ਵੱਖ ਗੁਰਦੁਆਰਿਆਂ ਨੂੰ ਜਾਣ ਵਾਲੇ ਰਸਤੇ 'ਤੇ ਜਿੱਥੇ ਸੰਗਤਾਂ ਦੀ ਸਹੂਲਤ ਲਈ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਉਥੇ ਹੀ ਟ੍ਰੈਫਿਕ ਨਿਰਵਿਘਨ ਚੱਲਦੀ ਰੱਖਣ ਲਈ ਵਿਸ਼ੇਸ਼ ਬੈਰੀਕੇਡ ਲੱਗਾ ਕਿ ਟ੍ਰੈਫਿਕ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪੁਲਸ ਮੁਲਾਜ਼ਮ ਮੇਲੇ ਦੀ ਪੂਰੀ ਨਿਗਰਾਨੀ ਰੱਖ ਰਹੇ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live