Radio Spice
India News

ਕੋਈ ਵੀ ਸਰਕਾਰੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਬਿਨਾਂ ਹੈਡਕੁਆਰਟਰ ਨਹੀਂ ਛੱਡੇਗਾ: ਮੀਤ ਹੇਅਰ

By 111459pwpadmin•

ਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕੋਈ ਵੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਆਪਣਾ ਹੈਡਕੁਆਰਟਰ ਨਹੀਂ ਛੱਡੇਗਾ ਤਾਂ ਜੋ ਜਨਤਕ ਕੰਮ ਕਾਜ ਪ੍ਰਭਾਵਿਤ ਨਾ ਹੋਵੇ। ਇਹ ਗੱਲ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵਿਧਾਇਕ ਦਿਨੇਸ਼ ਕੁਮਾ

ਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕੋਈ ਵੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਆਪਣਾ ਹੈਡਕੁਆਰਟਰ ਨਹੀਂ ਛੱਡੇਗਾ ਤਾਂ ਜੋ ਜਨਤਕ ਕੰਮ ਕਾਜ ਪ੍ਰਭਾਵਿਤ ਨਾ ਹੋਵੇ। ਇਹ ਗੱਲ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵਿਧਾਇਕ ਦਿਨੇਸ਼ ਕੁਮਾਰ ਚੱਢਾ ਵੱਲੋਂ ਲਿਆਂਦੇ ਧਿਆਨ ਦਿਵਾਓ ਮਤੇ ਉੱਤੇ ਜਵਾਬ ਦਿੰਦਿਆਂ ਕਹੀ।

ਵਿਧਾਇਕ ਵੱਲੋਂ ਧਿਆਨ ਦਿਵਾਇਆ ਗਿਆ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰੀ ਪ੍ਰਸ਼ਾਸਨਿਕ ਅਫ਼ਸਰ ਆਪਣੇ ਸਟੇਸ਼ਨ ਉਤੇ ਰਹਿਣ ਦੀ ਬਜਾਏ ਸ਼ਾਮ 5 ਵਜੇ ਤੋਂ ਬਾਅਦ ਚੰਡੀਗੜ੍ਹ, ਮੁਹਾਲੀ ਜਾਂ ਹੋਰ ਥਾਵਾਂ ਤੇ ਆਪਣੇ ਘਰਾਂ ਵਿਚ ਪਹੁੰਚ ਜਾਂਦੇ ਹਨ, ਜਿਸ ਨਾਲ ਜਨਤਕ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ। ਇਸ ਲਈ ਇਸ ਸਬੰਧੀ ਜਰੂਰੀ ਆਦੇਸ਼ ਜਾਰੀ ਕੀਤੇ ਜਾਣ ਕਿ ਸਾਰੇ ਅਫ਼ਸਰ ਆਪਣੇ ਸਟੇਸ਼ਨ ਉੱਤੇ ਹੀ ਰਹਿਣ।

ਪ੍ਰਸ਼ਾਸਕੀ ਸੁਧਾਰ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਵਿਧਾਇਕ ਵੱਲੋਂ ਪ੍ਰਗਟ ਕੀਤੇ ਵਿਸ਼ੇ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਨਾਅਰਾ ਹੈ, ‘ਲੋਕਾਂ ਦੀ ਸਰਕਾਰ ਲੋਕਾਂ ਦੇ ਦੁਆਰ’। ਇਸ ਨਾਅਰੇ ਨੂੰ ਹਕੀਕੀ ਰੂਪ ਦਿੰਦਿਆਂ ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਇਸ ਸੰਬੰਧੀ ਬਾਕਾਇਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਥੋੜ੍ਹੇ ਅਰਸੇ ਵਿੱਚ 26000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਮਿਲਿਆ ਉੱਥੇ ਲੋਕਾਂ ਨੂੰ ਬਿਹਤਰ ਨਾਗਰਿਕਾਂ ਸੇਵਾਵਾਂ ਮਿਲਣ ਲੱਗੀਆਂ।

ਉਨ੍ਹਾਂ ਨਾਲ ਹੀ ਨਵੇਂ ਭਰਤੀ ਸਰਕਾਰੀ ਕਰਮਚਾਰੀਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਆਮ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਭਰਤੀ ਕੀਤੇ ਗਏ ਹਨ, ਇਸ ਲਈ ਬਦਲੀਆਂ ਕਰਵਾਉਣ ਲਈ ਸਿਫ਼ਾਰਸ਼ਾਂ ਨਾ ਕਰਨ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਰੁਝਾਨ ਹੈ ਕਿਉਂਕਿ ਸੂਬੇ ਦੇ ਹਰ ਖੇਤਰ, ਜ਼ਿਲੇ ਨੂੰ ਸਰਕਾਰੀ ਸੇਵਾਵਾਂ ਦੀ ਲੋੜ ਹੈ। ਚਾਹੇ ਉਹ ਸਰਹੱਦੀ ਖੇਤਰ ਹੋਵੇ ਜਾਂ ਪਿਛੜਿਆ ਖੇਤਰ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live